Home crime ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਖੱਡ ’ਚ ਡਿਗਿਆ, 2 ਦੀ ਮੌਤ

ਪੰਜਾਬ ਦੇ ਸ਼ਰਧਾਲੂਆਂ ਨਾਲ ਭਰਿਆ ਟਰੱਕ ਖੱਡ ’ਚ ਡਿਗਿਆ, 2 ਦੀ ਮੌਤ

95
0


ਊਨਾ:( ਬਿਊਰੋ )-ਹਿਮਾਚਲ ਦੇ ਊਨਾ ਜ਼ਿਲ੍ਹੇ ਵਿੱਚ ਸੋਮਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।ਜ਼ਿਲ੍ਹਾ ਸਬ-ਡਵੀਜ਼ਨ ਅੰਬ ਅਧੀਨ ਪੈਂਦੇ ਸਥਲ ਵਿੱਚ ਸ਼ਰਧਾਲੂਆਂ ਨਾਲ ਭਰਿਆ ਟਰੱਕ ਖਾਈ ਵਿੱਚ ਡਿੱਗ ਗਿਆ।ਇਸ ਹਾਦਸੇ ‘ਚ ਦਰਜਨਾਂ ਸ਼ਰਧਾਲੂ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ 108 ਹੋਰ ਸਥਾਨਕ ਲੋਕਾਂ ਦੀ ਮਦਦ ਨਾਲ ਅੰਬ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਹਾਦਸਾ ਸੋਮਵਾਰ ਸਵੇਰੇ ਕਰੀਬ 11 ਵਜੇ ਦਾ ਦੱਸਿਆ ਜਾ ਰਿਹਾ ਹੈ।ਸੂਚਨਾ ਮਿਲਣ ਤੋਂ ਬਾਅਦ ਡੀਸੀ ਊਨਾ ਰਾਘਵ ਸ਼ਰਮਾ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।ਹਾਦਸੇ ਦੌਰਾਨ ਕਈ ਸ਼ਰਧਾਲੂ ਟਰੱਕ ਦੇ ਹੇਠਾਂ ਦੱਬੇ ਹੋਏ ਦੱਸੇ ਜਾ ਰਹੇ ਹਨ।ਮਿਲੀ ਜਾਣਕਾਰੀ ਅਨੁਸਾਰ ਦੋ ਲੋਕਾਂ ਦੀ ਮੌਤ ਹੋ ਗਈ ਅਤੇ 25 ਦੇ ਕਰੀਬ ਜਖਮੀ ਹੋ ਗਏ।ਟਰੱਕ ਵਿੱਚ 40 ਤੋਂ 50 ਸ਼ਰਧਾਲੂ ਸਵਾਰ ਸਨ।ਟਰੱਕ ਹੇਠਾਂ ਦਬੇ ਲੋਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ। ਜ਼ਖਮੀਆਂ ਨੂੰ ਊਨਾ ਦੇ ਅੰਬ ਸਿਵਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀਆਂ ’ਚ ਬੱਚੇ ਵੀ ਸ਼ਾਮਲ ਹਨ। ਮ੍ਰਿਤਕ ਸ਼ਰਧਾਲੂਆਂ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਓਧਰ ਊਨਾ ਦੇ ਡੀ. ਸੀ. ਮੁਤਾਬਕ ਸ਼ਰਧਾਲੂਆਂ ਨਾਲ ਭਰਿਆ ਟਰੱਕ ਪਲਟ ਗਿਆ ਹੈ, ਜਿਨ੍ਹਾਂ ’ਚੋਂ 2 ਦੀ ਮੌਤ ਹੋ ਗਈ ਹੈ।ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਜੋ ਵੀ ਜ਼ਖਮੀ ਸ਼ਰਧਾਲੂ ਹਨ, ਉਨ੍ਹਾਂ ਨੂੰ ਉੱਚਿਤ ਇਲਾਜ ਮਿਲ ਸਕੇ, ਜਿਸ ਲਈ ਉਨ੍ਹਾਂ ਨੂੰ ਅੰਬ ਸਿਵਲ ਹਸਪਤਾਲ ’ਚ ਦਾਖ਼ਲ ਕੀਤਾ ਗਿਆ ਹੈ।

LEAVE A REPLY

Please enter your comment!
Please enter your name here