ਲੁਧਿਆਣਾ , 21ਫਰਵਰੀ (ਰਾਜੇਸ ਜੈਨ-ਭਗਵਾਨ ਭੰਗੂ)-
ਐਸਟੀਐਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇੰਸਪੈਕਟਰ ਹਰਬੰਸ ਸਿੰਘ ਦੀ ਅਗਵਾਈ ਹੇਠ ਕੀਤੀ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 1 ਕਿਲੋ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਰੋਜ਼ਾਨਾ ਪਟਿਆਲਾ ਤੋਂ ਆ ਕੇ ਲੁਧਿਆਣਾ ਵਿੱਚ ਸਪਲਾਈ ਕਰਦੇ ਸਨ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੀਮਤ 7.5 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਲੁਧਿਆਣਾ ਬੱਸ ਸਟੈਂਡ ਨੇੜੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਰੋਕ ਕੇ ਉਸ ਦੇ ਬੈਗ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 1 ਕਿਲੋ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਉਸ ਨੇ ਦੱਸਿਆ ਕਿ ਮੁਲਜ਼ਮ ਹੈਰੋਇਨ ਦੀ ਸਪਲਾਈ ਕਰਨ ਲਈ ਪਟਿਆਲਾ ਤੋਂ ਲੁਧਿਆਣਾ ਆਉਂਦਾ ਹੈ ਅਤੇ ਫਿਰ ਦਿੱਲੀ ਤੋਂ ਹੈਰੋਇਨ ਥੋਕ ਦੇ ਭਾਅ ਲਿਆਉਂਦਾ ਹੈ ਅਤੇ ਇੱਥੇ ਪ੍ਰਚੂਨ ਵਿੱਚ ਸਪਲਾਈ ਕਰਦਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਿਛਲੇ ਲੰਮੇ ਸਮੇਂ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਧੰਦਾ ਕਰ ਰਿਹਾ ਸੀ ਅਤੇ ਉਸ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
