Home crime 705 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਅਤੇ 24 ਬੋਤਲਾਂ ਸ਼ਰਾਬ ਸਮੇਤ ਅੱਠ ਕਾਬੂ

705 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਅਤੇ 24 ਬੋਤਲਾਂ ਸ਼ਰਾਬ ਸਮੇਤ ਅੱਠ ਕਾਬੂ

56
0

ਜਗਰਾਉ, 22 ਫਰਵਰੀ ( ਰਾਜੇਸ਼ ਜੈਨ, ਭਗਵਾਨ ਭੰਗੂ )- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਅਧੀਨ ਵੱਖ-ਵੱਖ ਪੁਲਿਸ ਪਾਰਟੀਆਂ ਵੱਲੋਂ ਅੱਠ ਵਿਅਕਤੀਆਂ ਨੂੰ ਗਿਰਫਤਾਰ ਕਰਕੇ ਉਨ੍ਹਾਂ ਪਾਸੋਂ 705 ਨਸ਼ੀਲੀਆਂ ਗੋਲੀਆਂ, 24 ਬੋਤਲਾਂ ਸ਼ਰਾਬ, 6 ਗ੍ਰਾਮ ਹੈਰੋਇਨ ਅਤੇ ਦਸ ਹਜਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਥਾਣਾ ਸੁਧਾਰ ਤੋਂ ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਉਹ ਏਐਸਆਈ ਰਾਜਦੀਪ ਅਤੇ ਪੁਲੀਸ ਪਾਰਟੀ ਸਮੇਤ ਚੈਕਿੰਗ ਲਈ ਮੌਜੂਦ ਸਨ।  ਉੱਥੇ ਇਤਲਾਹ ਮਿਲੀ ਕਿ ਪਰਗਟ ਸਿੰਘ ਵਾਸੀ ਮੰਗਾ ਜ਼ਿਲ੍ਹਾ ਮੋਗਾ, ਮੌਜੂਦਾ ਕਿਰਾਏਦਾਰ ਨਿਰਮਲ ਸਿੰਘ ਵਾਸੀ ਮੰਡਿਆਣੀ ਵੱਖ-ਵੱਖ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆਪਣੇ ਘਰ ’ਚ ਭਾਰੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ। ਜੋ ਆਪਣੇ ਘਰ ਗਾਹਕਾਂ ਨੂੰ ਨਸ਼ੀਲੀਆਂ ਗੋਲੀਆਂ ਸਪਲਾਈ ਕਰ ਰਿਹਾ ਹੈ। ਇਸ ਸੂਚਨਾ ’ਤੇ ਪੁਲਿਸ ਪਾਰਟੀ ਵੱਲੋਂ ਛਾਪੇਮਾਰੀ ਕਰਕੇ ਪ੍ਰਗਟ ਸਿੰਘ ਕੋਲੋਂ 85 ਨਸ਼ੀਲੀਆਂ ਗੋਲੀਆਂ ਅਤੇ ਤਿੰਨ ਮੋਟਰਸਾਈਕਲ ਬਰਾਮਦ ਕੀਤੇ ਗਏ।  ਥਾਣਾ ਦਾਖਾ ਤੋਂ ਸਬ ਇੰਸਪੈਕਟਰ ਹਰਦੀਪ ਸਿੰਘ ਨੇ ਦੱਸਿਆ ਕਿ ਉਹ ਐਸ.ਆਈ ਹਮੀਰ ਸਿੰਘ ਸਮੇਤ ਪੁਲਿਸ ਪਾਰਟੀ ਸਮੇਤ ਚੈਕਿੰਗ ਲਈ ਮੌਜੂਦ ਸਨ। ਸੂਚਨਾ ਮਿਲੀ ਕਿ ਪਿੰਡ ਮੰਡਿਆਣੀ ਦੀ ਰਹਿਣ ਵਾਲੀ ਭੋਲੀ ਪਾਬੰਦੀਸ਼ੁਦਾ ਗੋਲੀਆਂ ਅਤੇ ਹੈਰੋਇਨ ਵੇਚਣ ਦਾ ਧੰਦਾ ਕਰਦੀ ਹੈ।  ਜੋ ਆਪਣੇ ਘਰ ਗਾਹਕਾਂ ਦੀ ਉਡੀਕ ਕਰ ਰਹੀ ਹੈ।  ਇਸ ਸੂਚਨਾ ’ਤੇ ਪੁਲਸ ਪਾਰਟੀ ਨੇ ਛਾਪਾ ਮਾਰ ਕੇ 200 ਨਸ਼ੀਲੀਆਂ ਗੋਲੀਆਂ, 5 ਗ੍ਰਾਮ ਹੈਰੋਇਨ, ਦਸ ਹਜ਼ਾਰ ਰੁਪਏ ਡਰਦ ਮਣੀ, ਇਕ ਮਾਰੂਤੀ ਕਾਰ ਬਿਨਾਂ ਨੰਬਰੀ, ਪੰਜ ਸਰਿੰਜਾਂ, ਇਕ ਲਾਈਟਰ ਅਤੇ ਚਾਰ ਮੋਬਾਈਲ ਫੋਨ ਬਰਾਮਦ ਕੀਤੇ। ਪੁਲੀਸ ਚੌਕੀ ਕਾਉਂਕੇ ਕਲਾਂ ਦੇ ਇੰਚਾਰਜ ਇੰਸਪੈਕਟਰ ਜਗਰਾਜ ਸਿੰਘ ਨੇ ਦੱਸਿਆ ਕਿ ਉਹ ਪੁਲੀਸ ਪਾਰਟੀ ਸਮੇਤ ਪਿੰਡ ਕਾਉਂਕੇ ਕਲਾਂ ਤੋਂ ਅਖਾੜੇ ਨੂੰ ਚੈਕਿੰਗ ’ਤੇ ਜਾ ਰਹੇ ਸਨ।  ਰਸਤੇ ਵਿਚ ਇਕ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਪਿਸ਼ਾਬ ਕਰਨ ਦੇ ਬਹਾਨੇ ਬੈਠ ਗਿਆ ਅਤੇ ਜਦੋਂ ਪੁਲਸ ਪਾਰਟੀ ਉਸ ਦੇ ਨੇੜੇ ਪਹੁੰਚੀ ਤਾਂ ਉਸ ਨੇ ਆਪਣੀ ਜੇਬ ’ਚੋਂ ਇਕ ਲਿਫਾਫਾ ਕੱਢ ਕੇ ਜ਼ਮੀਨ ’ਤੇ ਸੁੱਟ ਦਿੱਤਾ।  ਜਦੋਂ ਉਸ ਦੀ ਸ਼ੱਕ ਦੇ ਆਧਾਰ ’ਤੇ ਚੈਕਿੰਗ ਕੀਤੀ ਗਈ ਤਾਂ ਉਸ ਕੋਲੋਂ 60 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਬਲਵਿੰਦਰ ਸਿੰਘ ਵਾਸੀ ਪਿੰਡ ਬਹਿਲਾ ਪੱਤੀ ਕਾਉਂਕੇ ਕਲਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਗਿਆ। ੁੁਲੀਸ ਚੌਕੀ ਗਾਲਿਬ ਦੇ ਇੰਚਾਰਜ ਏਐਸਆਈ ਗੁਰਦੀਪ ਸਿੰਘ ਨੇ ਦੱਸਿਆ ਕਿ ਪਿੰਡ ਸ਼ੇਰਪੁਰ ਕਾਲਾ ਸੂਆ ਪੁਲ ’ਤੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਜੋ ਪੈਦਲ ਆ ਰਿਹਾ ਸੀ। ਸ਼ੱਕ ਦੇ ਆਐਧਾਰ ਤੇ ਉਸਨੂੰ ਰੋਕ ਕੇ ਉਸ ਪਾਸ ਪਕੜੇ ਹੋਏ ਥੈਲੇ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ।  ਉਸ ਦੀ ਪਛਾਣ ਸੁਖਵਿੰਦਰ ਸਿੰਘ ਵਾਸੀ ਪਿੰਡ ਸ਼ੇਰਪੁਰ ਕਲਾ ਵਜੋਂ ਹੋਈ ਹੈ।  ਉਸ ਨੂੰ ਮੌਕੇ ’ਤੇ ਹੀ ਗ੍ਰਿਫਤਾਰ ਕਰ ਲਿਆ ਗਿਆ।  ਪੁਲਿਸ ਚੌਕੀ ਚੌਂਕੀਮਾਨ ਦੇ ਇੰਚਾਰਜ ਰਣਧੀਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਬੱਸ ਅੱਡਾ ਚੌਂਕੀਮਾਨ ਵਿਖੇ ਮੌਜੂਦ ਸਨ ਤਾਂ ਸੂਚਨਾ ਮਿਲੀ ਕਿ ਰਾਜੇਸ਼ ਮੰਡਲ ਵਾਸੀ ਬਿਸ਼ਨਪੁਰਾ ਜ਼ਿਲ੍ਹਾ ਦਰਭੰਗਾ ਬਿਹਾਰ ਹਾਲ ਵਾਸੀ ਪਿੰਡ ਵਿਰਕ ਦਾ ਨਸ਼ੀਲੀ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ। ਉਹ ਮੋਟਰਸਾਈਕਲ ’ਤੇ ਨਸ਼ੀਲੇੀ ਗੋਲੀਆਂ ਲੈ ਕੇ ਪਿੰਡ ਸਿੱਧਵਾਂ ਕਲਾਂ ਤੋਂ ਜੀ.ਟੀ ਰੋਡ ਪੁਲ ਸੋਹੀਆਂ ਵੱਲ ਜਾ ਰਿਹਾ ਸੀ।  ਇਸ ਸੂਚਨਾ ’ਤੇ ਨਾਕਾਬੰਦੀ ਕਰਕੇ ਰਾਜੇਸ਼ ਮੰਡਲ ਨੂੰ 45 ਨਸ਼ੀਲੀਆਂ ਗੋਲੀਆਂ ਅਤੇ ਇਕ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ।  ਸਬ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਚੈਕਿੰਗ ਲਈ ਪਿੰਡ ਰੂਮੀ ਵੱਲ ਜਾ ਰਹੇ ਸਨ।  ਜਦੋਂ ਨਹਿਰ ਪੁਲ ਅਖਾੜੇ ਨੇੜੇ ਪੁੱਜੇ ਤਾਂ ਇਤਲਾਹ ਮਿਲੀ ਕਿ ਗੁਰਪ੍ਰਸਾਦ ਸਿੰਘ ਉਰਫ ਗੋਰਾ ਵਾਸੀ ਪਿੰਡ ਰੂਮੀ ਨਸ਼ੇ ਵੇਚਣ ਦਾ ਧੰਦਾ ਕਰਦਾ ਹੈ। ਇਸ ਸੂਚਨਾ ’ਤੇ ਦਾਣਾ ਮੰਡੀ ਰੂਮੀ ਵਿਖੇ ਛਾਪੇਮਾਰੀ ਕਰਕੇ ਗੁਰਪ੍ਰਸਾਦ ਨੂੰ 200 ਨਸ਼ੀਲੀਆਂ ਗੋਲੀਆਂ ਅਤੇ 1 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ। ਏ.ਐਸ.ਆਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਚੈਕਿੰਗ ਦੌਰਾਨ ਕਮਲ ਚੌਕ ਜਗਰਾਉਂ ਵਿਖੇ ਮੌਜੂਦ ਸਨ।  ਉਥੇ ਇਤਲਾਹ ਮਿਲੀ ਕਿ ਪਾਲ ਸਿੰਘ ਵਾਸੀ ਮੁਹੱਲਾ ਮਾਈ ਜੀਨਾ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ।  ਜੋ ਅੱਜ ਕੱਚਾ ਮਲਕ ਰੋਡ ’ਤੋਂ 5 ਨੰਬਰ ਚੁੰਗੀ ਵੱਲ ਨੂੰ ਪੈਦਲ ਗੋਲੀਆਂ ਲੈ ਕੇ ਆ ਰਿਹਾ ਹੈ।  ਇਸ ਸੂਚਨਾ ’ਤੇ ਨਾਕਾਬੰਦੀ ਕਰਕੇ ਪਾਲ ਸਿੰਘ ਨੂੰ 40 ਨਸ਼ੀਲੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਗਿਆ।  ਪੁਲੀਸ ਚੌਕੀ ਬੱਸ ਸਟੈਂਡ ਦੇ ਇੰਚਾਰਜ ਏ.ਐਸ.ਆਈ ਗੁਰਸੇਵਕ ਸਿੰਘ ਨੇ ਦੱਸਿਆ ਕਿ ਉਹ ਪਾਰਟੀ ਸਮੇਤ ਚੈਕਿੰਗ ਦੌਰਾਨ ਮਲਕ ਚੌਕ ਵਿੱਚ ਮੌਜੂਦ ਸਨ।  ਉੱਥੇ ਹੀ ਇਤਲਾਹ ਮਿਲੀ ਕਿ ਰਾਜਵੀਰ ਸਿੰਘ ਵਾਸੀ ਮੁਹੱਲਾ ਮਾਈ ਜੀਨਾ ਪਾਬੰਦੀਸ਼ੁਦਾ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ। ਉਹ ਜਗਰਾਉਂ ਤੋਂ ਕੋਠੇ ਖੰਜੂਰਾਂ ਰੋਡ ਵੱਲ ਜਾ ਰਿਹਾ ਹੈ।  ਇਸ ਸੂਚਨਾ ’ਤੇ ਨਾਕਾਬੰਦੀ ਕਰਕੇ ਰਾਜਵੀਰ ਸਿੰਘ ਨੂੰ 75 ਨਸ਼ੀਲੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਕਾਬੂ ਕੀਤਾ ਗਿਆ।

LEAVE A REPLY

Please enter your comment!
Please enter your name here