ਕੋਟਕਪੂਰਾ (ਰਾਜੇਸ ਜੈਨ-ਮੋਹਿਤ ਜੈਨ) ਸ਼ਰਾਰਤੀ ਅਨਸਰਾਂ ਵੱਲੋਂ ਸਥਾਨਕ ਸ਼ਹਿਰ ਦੇ ਬਾਲਮਿਕੀ ਚੌਂਕ ਵਿਖੇ ਸਥਿਤ ਆਮ ਆਦਮੀ ਮੁਹੱਲਾ ਕਲੀਨਿਕ ਦੇ ਸ਼ੀਸ਼ੇ ਤੋੜ ਕੇ ਚੋਰੀ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਕੁੱਝ ਸਮਾਂ ਪਹਿਲਾਂ ਹੀ ਖੁੱਲੇ ਇਸ ਮੁਹੱਲਾ ਕਲੀਨਿਕ ਦੇ ਸ਼ੀਸ਼ੇ ਤੋੜ ਦਿੱਤੇ ਗਏ ਪਰੰਤੂ ਉੱਥੇ ਲੋਹੇ ਦੀ ਗਰਿੱਲ ਲੱਗੇ ਹੋਣ ਕਾਰਨ ਉਹ ਆਪਣੇ ਮਕਸਦ ਵਿੱਚ ਕਾਮਯਾਬ ਨਹੀ ਹੋ ਸਕੇ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਚਾਰਜ ਐੱਮਓ ਡਾ.ਵਿਕਰਮ ਜਿੰਦਲ ਨੇ ਦੱਸਿਆ ਕਿ ਇੱਥੇ ਓਟ ਸੈਂਟਰ ਵਿੱਚ ਖੁੱਲਿਆ ਹੋਇਆ ਹੈ, ਜਿੱਥੇ ਨਸ਼ਾ ਛੁਡਾਉਣ ਵਾਲੇ ਵਿਅਕਤੀਆਂ ਨੂੰ ਜੀਬ ਥੱਲੇ ਰੱਖਣ ਵਾਲੀ ਗੋਲੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਸ਼ਰਾਰਤੀ ਅਨਸਰ ਨੇ ਨਸ਼ੇ ਵਿੱਚ ਇਸਦੇ ਸ਼ੀਸ਼ੇ ਭੰਨ ਕੇ ਇਥੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਪੰ੍ਤੂ ਗਰਿੱਲਾਂ ਲੱਗੀਆਂ ਹੋਣ ਕਾਰਨ ਉਸਦੀ ਕੋਸ਼ਿਸ਼ ਕਾਮਯਾਬ ਨਹੀ ਹੋਈ। ਉਨ੍ਹਾਂ ਦੱਸਿਆ ਕਿ ਸਵੇਰੇ 8 ਵਜੇ ਦੇ ਕਰੀਬ ਸਫ਼ਾਈ ਸੇਵਕ ਨੇ ਉਨ੍ਹਾਂ ਨੂੰ ਇਸ ਸਬੰਧੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਉਹ ਤਰੁੰਤ ਮੌਕੇ ‘ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਕਾਨੂੰਨੀ ਕਾਰਵਾਈ ਕਰਨ ਲਈ ਥਾਣਾ ਸਿਟੀ ਕੋਟਕਪੂਰਾ ਨੂੰ ਸੂਚਿਤ ਕਰ ਦਿੱਤਾ ਗਿਆ ਹੈ।