Home Education ਦੋ ਰੋਜ਼ਾ ਸਵਾਮੀ ਵਿਵੇਕਾਨੰਦ ਯੁਵਕ ਦਿਵਸ ਸਮਾਗਮ ਦਾ ਆਗਾਜ਼

ਦੋ ਰੋਜ਼ਾ ਸਵਾਮੀ ਵਿਵੇਕਾਨੰਦ ਯੁਵਕ ਦਿਵਸ ਸਮਾਗਮ ਦਾ ਆਗਾਜ਼

39
0


  ਬਰਨਾਲਾ(ਵਿਕਾਸ ਮਠਾੜੂ-ਅਸਵਨੀ)ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਸਵਾਮੀ ਵਿਵੇਕਾ ਨੰਦ ਦੇ ਵਿਚਾਰਾਂ ਨਾਲ ਜੋੜਨ ਲਈ ਦੋ ਰੋਜ਼ਾ ਯੁਵਕ ਦਿਵਸ ਸਮਾਗਮ ਕਰਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਯੂਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਬਰਨਾਲਾ ਰਘਵੀਰ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਦੇ ਵੱਖ ਵੱਖ ਕਾਲਜਾਂ ਅਤੇ ਕਲੱਬਾਂ ਨਾਲ ਸਬੰਧਿਤ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਦੇ ਮੰਤਵ ਨਾਲ ਦੋ ਦਿਨਾਂ ਸਮਾਰੋਹ ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸ਼ੁਰੂ ਹੋ ਗਿਆ ਹੈ। ਇਸ ਸਮਾਰੋਹ ਦੇ ਪਹਿਲੇ ਦਿਨ ਕਾਲਜ ਚੇਅਰਮੈਨ ਭੋਲਾ ਸਿੰਘ ਵਿਰਕ, ਪੋ੍. ਤਾਰਾ ਸਿੰਘ, ਡਾ. ਸਰਬਜੀਤ ਸਿੰਘ ਕੁਲਾਰ ਦੀ ਮੌਜੂਦਗੀ ਵਿੱਚ ਨੌਜਵਾਨਾਂ ਨੂੰ ਸੇਧ ਦਿੰਦਿਆਂ ਸੀ ਮਾਨ ਨੇ ਕਿਹਾ ਕਿ ਸਵਾਮੀ ਵਿਵੇਕਾਨੰਦ ਦਾ ਜੀਵਨ ਨੌਜਵਾਨਾਂ ਵਿਚ ਉਤਸ਼ਾਹ ਭਰਦਾ ਹੈ। ਡਾ. ਸਰਬਜੀਤ ਸਿੰਘ ਨੇ ਖੂਨਦਾਨ ਮਹਾਂ ਦਾਨ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਭਾਸ਼ਣ ਮੁਕਾਬਲੇ ਅਤੇ ਸੈਮੀਨਾਰ ਕਰਵਾਇਆ ਗਿਆ। ਮਾਨ ਨੇ ਦੱਸਿਆ ਕਿ 22 ਫਰਵਰੀ ਨੂੰ ਪੋਸਟਰ ਮੇਕਿੰਗ, ਸਲੋਗਨ ਲਿਖਣ ਦੇ ਮੁਕਾਬਲੇ, ਖੂਨਦਾਨ ਕੈਂਪ ਤੇ ਸੱਭਿਆਚਾਰਕ ਪੋ੍ਗਰਾਮ ਕਰਵਾਇਆ ਜਾਵੇਗਾ।

LEAVE A REPLY

Please enter your comment!
Please enter your name here