ਚੰਡੀਗੜ੍ਹ:,( ਲਿਕੇਸ਼ ਸ਼ਰਮਾਂ, ਰਾਜੇਸ਼ ਜੈਨ)-ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਵਿਭਾਗ ਵੰਡੇ ਗਏ ਹਨ। ਗ੍ਰਹਿ ਅਤੇ ਆਬਕਾਰੀ ਮੰਤਰਾਲਾ ਮੁੱਖ ਮੰਤਰੀ ਭਗਵੰਤ ਮਾਨ ਕੋਲ ਰਹੇਗਾ। ਹਰਪਾਲ ਚੀਮਾ ਨੂੰ ਵਿੱਤ ਮੰਤਰੀ ਬਣਾਇਆ ਗਿਆ ਹੈ। ਗੁਰਮੀਤ ਸਿੰਘ ਮੀਤ ਹੇਅਰ ਨੂੰ ਸਿੱਖਿਆ ਮੰਤਰਾਲਾ, ਵਿਜੈ ਸਿੰਗਲਾ ਨੂੰ ਸਿਹਤ ਮੰਤਰੀ, ਹਰਜੋਤ ਬੈਂਸ ਹੋਣਗੇ ਕਾਨੂੰਨ ਤੇ ਸੈਰ ਸਪਾਟਾ ਵਿਭਾਗ , ਡਾ: ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਹਰਭਜਨ ਸਿੰਘ ਨੂੰ ਬਿਜਲੀ ਵਿਭਾਗ ਦਾ ਮੰਤਰੀ, ਲਾਲ ਚੰਦ ਨੂੰ ਖੁਰਾਕ ਤੇ ਸਪਲਾਈ ਵਿਭਾਗ, ਕੁਲਦੀਪ ਸਿੰਘ ਧਾਲੀਵਾਲ ਹੋਣਗੇ ਪੇਂਡੂ ਵਿਕਾਸ ਅਤੇ ਪੰਚਾਇਤੀ ਰਾਜ ਮੰਤਰੀ, ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਅਤੇ ਬ੍ਰਹਮ ਸ਼ੰਕਰ ਨੂੰ ਪਾਣੀ ਦੇ ਨਾਲ-ਨਾਲ ਆਫ਼ਤ ਮੰਤਰਾਲਾ ਦਿੱਤਾ ਗਿਆ ਹੈ।