Home Education ਸਕੂਲ ਆਫ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੋਤੀਆਂ ਲਈ ਕੀਤਾ ਜਾਵੇਗਾ...

ਸਕੂਲ ਆਫ ਐਮੀਨੈਂਸ ਰਾਹੀਂ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੋਤੀਆਂ ਲਈ ਕੀਤਾ ਜਾਵੇਗਾ ਤਿਆਰ : ਡਿਪਟੀ ਕਮਿਸ਼ਨਰ

47
0

ਫ਼ਤਹਿਗੜ੍ਹ ਸਾਹਿਬ, 23 ਫਰਵਰੀ ( ਰਾਜਨ ਜੈਨ, ਅਸ਼ਵਨੀ)-ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਬਦਲਾਅ ਦੀ ਕੜੀ ਤਹਿਤ ਖੋਲ੍ਹੇ ਗਏ 117 ਸਕੂਲ ਆਫ ਐਮੀਨੈਂਸ ਵਿੱਚ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਚੁਣੋਤੀਆਂ ਲਈ ਤਿਆਰ ਕੀਤਾ ਜਾਵੇਗਾ ਅਤੇ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵੀ ਕਰਵਾਈ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਦਿਅਕ ਸੈਸ਼ਨ 2023-24 ਲਈ ਸਰਕਾਰੀ ਸਕੂਲਾਂ ਵਿੱਚ ਸ਼ੁਰੂ ਹੋਏ ਦਾਖਲੇ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵੈਨ ਰਵਾਨਾਂ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸਕੂਲ ਆਫ ਐਮੀਨੈਂਸ ਵਿੱਚ ਆਨ ਲਾਇਨ ਦਾਖਲਾ ਪ੍ਰਕ੍ਰਿਆ ਸ਼ੁਰੂ ਹੋ ਗਈ ਹੈ ਅਤੇ ਮਾਪੇ 10 ਮਾਰਚ ਤੱਕ ਆਨ ਲਾਈਨ ਪੋਰਟਲ ਤੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਸਕਦੇ ਹਨ।ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦਾ ਭਵਿੱਖ ਉਜਵਲ ਬਣ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰ-ਰਾਸ਼ਟਰੀ ਸਿਖਲਾਈ ਦੇਣ ਲਈ ਸਿੰਗਾਪੁਰ ਭੇਜਿਆ ਗਿਆ ਹੈ ਅਤੇ ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 19 ਲੱਖ ਮਾਪਿਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਹੋਰ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਸਾਰੇ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਨੂੰ ਮੁਫਤ ਵਰਦੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਨਵੀਨਤਮ ਪੜ੍ਹਾਉਣ ਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜਾਉਣ ਤਾਂ ਜੋ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਉਜਵਲ ਹੋ ਸਕੇ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਬਿਜਨਸ ਬਲਾਸਟ ਦੇ ਨਾਮ ਤੇ ਬੱਚਿਆਂ ਨੂੰ ਛੋਟੀ ਉਮਰ ਤੋਂ ਹੀ ਆਪਣਾ ਕਾਰੋਬਾਰ ਕਰਨ ਲਈ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰੇਕ ਖੇਤਰ ਵਿੱਚ ਮੱਲ੍ਹਾਂ ਮਾਰ ਸਕਣ। ਉਨ੍ਹਾਂ ਮਾਪਿਆਂ ਨੁੰ ਇਹ ਵੀ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਜਿਥੇ ਸ਼ਾਨਦਾਰ ਇਮਾਰਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਈ. ਕੰਟੈਟ, ਖੇਡ ਵਿਧੀ ਸਮੇਤ ਵੱਖ-ਵੱਖ ਢੰਗ ਤਰੀਕਿਆਂ ਨਾਲ ਵਿਦਿਆਰਥੀਆਂ ਨੂੰ ਤਿਆਰ ਕੀਤਾ ਜਾਂਦਾ ਹੈ। ਇਸ ਲਈ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ।

ਸ਼੍ਰੀਮਤੀ ਸ਼ੇਰਗਿੱਲ ਨੇ ਦੱਸਿਆ ਕਿ ਅੱਜ ਰਵਾਨਾਂ ਕੀਤੀ ਗਈ ਵੈਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਸਰਕਾਰੀ ਸਕੂਲਾਂ ਵਿੱਚ ਦਿੱਤੀਆ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕਰੇਗੀ ਤਾਂ ਜੋ ਸਰਕਾਰੀ ਸਕੂਲਾਂ ਦੇ ਦਾਖਲੇ ਵਿੱਚ ਵਾਧਾ ਕੀਤਾ ਜਾ ਸਕੇ। ਉਨ੍ਹਾਂ ਇਸ ਮੌਕੇ ਸਰਕਾਰੀ ਸਕੂਲਾਂ ਵਿੱਚ ਆਨ ਲਾਇਨ ਦਾਖਲਾ ਵੀ ਕੀਤਾ ਅਤੇ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸਮਸ਼ੇਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਦੀਦਾਰ ਸਿੰਘ ਮਾਂਗਟ, ਸਮਾਰਟ ਸਕੂਲ ਕੋਆਰਡੀਨੇਟਰ ਗੁਰਦੀਪ ਸਿੰਘ ਮਾਂਗਟ, ਪੜੋ ਪੰਜਾਬ ਪੜਾਓ ਪੰਜਾਬ ਦੇ ਜ਼ਿਲ੍ਹਾ ਕੋਆਰਡੀਨੇਟਰ ਜਗਤਾਰ ਸਿੰਘ ਮਨੈਲਾ, ਜਸਬੀਰ ਸਿੰਘ ਡੀ.ਐਮ. ਸਪੋਰਟਸ, ਟੀਮ ਮੈਂਬਰ ਭੁਪਿੰਦਰ ਸਿੰਘ, ਅਮਨ ਮੱਟੂ, ਸੁਚਿੰਦਰ ਸਿੰਘ, ਦਲੇਰ ਸਿੰਘ, ਡੀ.ਐਮ. ਸਾਇੰਸ ਵਿੱਕੀ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਅਧਿਆਪਕ ਤੇ ਵਿਦਿਆਰਥੀ ਮੌਜੂਦ ਸਨ।

LEAVE A REPLY

Please enter your comment!
Please enter your name here