ਜਗਰਾਉਂ, 23 ਫਰਵਰੀ ( ਬਲਦੇਵ ਸਿੰਘ)-ਸਰਕਾਰੀ ਮਿਡਲ ਸਕੂਲ ਸਵੱਦੀ ਖੁਰਦ ਦੇ ਅੱਠਵੀਂ ਜਮਾਤ ਦੇ ਪੇਪਰ ਦੇਣ ਵਾਲੇ ਵਿਦਿਆਰਥੀਆਂ ਨੂੰ ਸਬੰਧਤ ਸਕੂਲ ਵੱਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ।ਇਸ ਸਮੇਂ ਸਕੂਲ ਮੁਖੀ ਵੱਲੋਂ ਵਿਦਿਆਰਥੀਆਂ ਨੂੰ ਫੁੱਲਾਂ ਦੇ ਬੂਟੇ ਵੀ ਵੰਡੇ ਗਏ। ਸਕੂਲ ਮੁਖੀ ਹਰਨਰਾਇਣ ਸਿੰਘ ਨੇ ਪੇਪਰ ਦੇਣ ਜਾ ਰਹੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਘਰ ਬੈਠ ਕੇ ਪੜ੍ਹਾਈ ਕਰਨ ਦੇ ਟਿਪਸ ਵੀ ਦਿੱਤੇ।ਅਧਿਆਪਕ ਸੁਨੀਲ ਕੁਮਾਰ ਨੇ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਕੰਪਿਊਟਰ ਅਧਿਆਪਕ ਦਿਨੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ਉਹ ਆਪਣੇ ਛੋਟੇ ਭੈਣ ਭਰਾਵਾਂ ਅਤੇ ਰਿਸ਼ਤੇਦਾਰਾਂ ਦੇ ਬੱਚਿਆਂ ਨੂੰ ਸਰਕਾਰੀ ਮਿਡਲ ਸਕੂਲ ਸਵੱਦੀ ਖੁਰਦ ਵਿਖੇ ਦਾਖਲ ਕਰਵਾਉਣ ਲਈ ਹਰ ਸੰਭਵ ਯਤਨ ਕਰਨ।ਇਸ ਸਮੇਂ ਸਮੁੱਚਾ ਸਟਾਫ ਹਾਜ਼ਰ ਸੀ।
