ਚੰਡੀਗੜ੍ਹ , ਰਾਜੇਸ਼ ਜੈਨ, ਭਗਵਾਨ ਭੰਗੂ : ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਹਾਸਲ ਕਰ ਕੇ ਸੱਤਾ ਉਤੇ ਕਾਬਿਜ਼ ਹੋਣ ਵਾਲੀ ਆਮ ਆਦਮੀ ਪਾਰਟੀ ਦਾ ਵਿਧਾਨ ਸਭਾ ਦਾ ਇਜਲਾਸ ਚੱਲ ਰਿਹਾ ਹੈ।ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਕਈ ਮੰਤਰੀਆਂ ਨੇ ਸਹੁੰ ਚੁੱਕ ਲਈ ਹੈ।ਇਸ ਦਰਮਿਆਨ ਮੁੱਖ ਮੰਤਰੀ ਅਤੇ ਵੱਖ-ਵੱਖ ਮੰਤਰੀਆਂ ਦੇ ਨਾਲ ਅਧਿਕਾਰੀਆਂ ਨੂੰ ਨਿਯੁਕਤ ਕਰ ਦਿੱਤਾ ਗਿਆ ਹੈ।ਭਗਵੰਤ ਸਿੰਘ ਮਾਨ ਤੇ ਦੂਜੇ ਮੰਤਰੀਆਂ ਨੂੰ ਸਟਾਫ ਮਿਲ ਗਿਆ ਹੈ ਸੀਐਮ ਦੇ ਨਾਲ ਨਰੇਸ਼ ਪੁਰੰਗ ਨੂੰ ਸੈਕਟਰੀ ਲਗਾਇਆ ਗਿਆ ਹੈ।ਗੁਰਨਾਮ ਸਿੰਘ ਮੰਤਰੀ ਹਰਪਾਲ ਚੀਮਾ ਦੇ ਪੀ.ਏ. ਇਸੇ ਤਰ੍ਹਾਂ ਡਾ. ਬਲਜੀਤ ਕੌਰ, ਹਰਭਜਨ ਸਿੰਘ ਈਟੀਓ, ਡਾ. ਵਿਜੇ ਸਿੰਗਲਾ, ਲਾਲਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ, ਕੁਲਦੀਪ ਧਾਲੀਵਾਲ, ਲਾਲਜੀਤ ਸਿੰਘ ਭੁੱਲਰ, ਬ੍ਰਹਮਸ਼ੰਕਰ ਜਿੰਪਾ ਅਤੇ ਹਰਜੋਤ ਬੈਂਸ ਦੇ ਨਾਲ ਵੀ ਯੋਜਨਾਬੱਧ ਕੀਤਾ ਗਿਆ ਹੈ।ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਨੇ ਇਸ ਨੂੰ ਤੁਰੰਤ ਜੁਆਇੰਨ ਕਰਨ ਲਈ ਕਿਹਾ ਹੈ। ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਜੇ ਜੁਆਇਨਿੰਗ ਨਾ ਕੀਤੀ ਗਈ ਤਾਂ ਤਨਖ਼ਾਹ ਬੰਦ ਕਰ ਦਿੱਤੀ ਜਾਵੇਗੀ।ਭਗਵੰਤ ਸਿੰਘ ਮਾਨ ਨੇ ਸਾਰੇ ਵਿਧਾਇਕਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਹੈ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਵੀ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਲਈ ਕਿਹਾ ਹੈ।
