ਬਟਾਲਾ, 23 ਫਰਵਰੀ (ਭਗਵਾਨ ਭੰਗੂ-ਲਿਕੇਸ਼ ਸ਼ਰਮਾ):ਇਤਿਹਾਸਕ ਤੇ ਧਾਰਮਿਕ ਸ਼ਹਿਰ ਨੂੰ ਸਾਫ ਸੁਥਰਾ ਤੇ ਖੂਬਸੂਰਤ ਰੱਖਣ ਦੇ ਮੰਤਵ ਨਾਲ ਨਗਰ ਨਿਗਮ ਬਟਾਲਾ ਵਲੋਂ ‘ਨਾਈਟ ਸਵੀਪਿੰਗ ਮੁਹਿੰਮ’ ਦੀ ਸ਼ੁਰੂਆਤ ਕੀਤੀ ਗਈ। ਬੀਤੀ ਦੇਰ ਰਾਤ ਕਰੀਬ 9 ਵਜੇ ‘ਨਾਈਟ ਸਵੀਪਿੰਗ ਮੁਹਿੰਮ’ ਦਾ ਆਗਾਜ਼ ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡਾ. ਸ਼ਾਇਰੀ ਭੰਡਾਰੀ ਕਮਿਸ਼ਨਰ, ਕਾਰਪੋਰੇਸ਼ਨ ਬਟਾਲਾ ਤੇ ਸੁਖਦੀਪ ਸਿੰਘ ਤੇਜਾ ਮੇਅਰ, ਕਾਰਪੋਰੇਸ਼ਨ ਵਲੋਂ ਕੀਤਾ ਗਿਆ। ਇਸ ਮੌਕੇ ‘ਦ ਆਰਟਿਸਟ ਵੈਲਫੇਅਰ ਸੁਸਾਇਟੀ ਬਟਾਲਾ (ਰਜਿ)’ ਵਲੋਂ ਸ਼ਹਿਰ ਵਾਸੀਆਂ ਨੂੰ ਸਫ਼ਾਈ ਰੱਖਣ ਲਈ ਜਾਗਰੂਕਤਾ ਕਰਨ ਦੇ ਮੰਤਵ ਨਾਲ ਨਾਟਕ ਦੀ ਸ਼ਾਨਦਾਰ ਪੇਸ਼ਕਾਰੀ ਦਿੱਤੀ ਗਈ। ਇਸ ਮੌਕੇ ਸਫਾਈ ਕਰਮੀਆਂ ਨੂੰ ਵਰਦੀਆਂ ਵੀ ਵੰਡੀਆਂ ਗਈਆਂ।ਇਸ ਮੌਕੇ ਗੱਲ ਕਰਦਿਆਂ ਹਲਕਾ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਨੂੰ ਸਾਫ ਸਥਰਾ ਤੇ ਖੂਬਸੂਰਤ ਰੱਖਣ ਲਈ ਸ਼ਹਿਰ ਵਾਸੀਆਂ ਕੋਲੋ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਸਾਰਿਆਂ ਦੇ ਸਾਥ ਨਾਲ ਬਟਾਲਾ ਸ਼ਹਿਰ ਨੂੰ ਸਾਫ ਰੱਖਣ ਲਈ ਸਹਿਯੋਗ ਕਰਨਾ ਚਾਹੀਦਾ ਹੈ। ਨਾਈਟ ਸਵੀਪਿੰਗ ਮੁਹਿੰਮ ਦੀ ਗੱਲ ਕਰਦਿਆਂ ਉਨਾਂ ਦੱਸਿਆ ਕਿ ਕਾਰਪੋਰੇਸ਼ਨ ਵਲੋਂ ਸ਼ਹਿਰ ਨੂੰ ਸਾਫ ਰੱਖਣ ਲਈ ਕੀਤੇ ਜਾ ਰਹੇ ਵਿਸ਼ੇਸ ਯਤਨਾਂ ਦੀ ਲੜੀ ਵਿੱਚ ਲਈ ਇਹ ਮਹਿੰਮ ਚਲਾਈ ਗਈ ਹੈ ਤੇ ਦਿਨ ਦੇ ਨਾਲ ਰਾਤ ਨੂੰ ਵੀ ਸਫਾਈ ਕਰਮੀਆਂ ਵਲੋਂ ਸ਼ਹਿਰ ਨੂੰ ਸਾਫ ਰੱਖਣ ਲਈ ਯਤਨ ਕੀਤੇ ਜਾਣਗੇ।ਇਸ ਮੌਕੇ ਗੱਲ ਕਰਦਿਆਂ ਡਾ. ਸ਼ਾਇਰੀ ਭੰਡਾਰੀ ਕਮਿਸ਼ਨਰ, ਕਾਰਪੋਰੇਸ਼ਨ ਬਟਾਲਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਾਰਪੋਰੇਸ਼ਨ ਵਲੋ ਬਟਾਲਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਵਿਸ਼ੇਸ ਮੁਹਿੰਮ ਵਿੱਢੀ ਗਈ ਹੈ ਤੇ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੂੜਾ-ਕਰਕਟ ਆਪਣੇ ਘਰਾਂ ਜਾਂ ਦੁਕਾਨਾਂ ਤੋਂ ਬਾਹਰ ਸੁੱਟਣ ਦੀ ਬਜਾਇ ਡਸਟਬਿਨਾਂ ਵਿੱਚ ਪਾਉਣ। ਗਿੱਲਾਂ ਤੇ ਸੁੱਕਾ ਕੂੜਾ ਵੱਖੋ ਵੱਖਰਾ ਰੱਖਿਆ ਜਾਵੇ।ਇਸ ਮੌਕੇ ਮੇਅਰ ਸੁਖਦੀਪ ਸਿੰਘ ਤੇਜਾ ਨੇ ਕਿਹਾ ਕਿ ਬਟਾਲਾ ਸ਼ਹਿਰ ਅੰਦਰ ਸਫਾਈ ਵਿਵਸਥਾ ਸਹੀ ਰੱਖਣ ਦੇ ਮੰਤਵ ਨਾਲ ਕਾਰਪੋਰੇਸ਼ਨ ਬਟਾਲਾ ਵਲੋਂ ਯਤਨ ਕੀਤੇ ਜਾ ਰਹੇ ਹਨ ਅਤੇ ਬਟਾਲਾ ਸ਼ਹਿਰ ਨੂੰ ਸੁੰਦਰ ਰੱਖਣ ਲਈ ਸ਼ਹਿਰ ਵਾਸੀਆਂ ਦੇ ਸਹਿਯੋਗ ਦੀ ਵੀ ਲੋੜ ਹੈ।ਇਸ ਮੌੇਕੇ ਬਲਵਿੰਦਰ ਸਿੰਘ ਮਿੰਟਾ ਤੇ ਰਾਜੇਸ਼ ਤੁਲੀ (ਦੋਵੇਂ ਐਮ.ਸੀ), ਸੁਪਰਡੈਂਟ ਨਿਰਮਲ ਸਿੰਘ, ਮਨਜਿੰਦਰ ਸੰਧੂ (ਮਨਜਿੰਦਰਾ ਥੀਏਟਰ), ਮੈਡਮ ਕੰਚਨ ਚੌਹਾਨ, ਅਜੇ ਕੁਮਾਰ, ਮਨਜੀਤ ਸਿੰਘ, ਰਜਿੰਦਰਪਾਲ ਸਿੰਘ ਧਾਲੀਵਾਲ, ਪਰਮਜੀਤ ਸਿੰਘ ਕਲਸੀ ਜਿਲਾ ਭਾਸ਼ਾ ਅਫਸਰ, ਗਗਨ ਬਟਾਲਾ, ਬਲਜੀਤ ਸਿੰਘ ਨਿੱਕੂ ਹੰਸਪਾਲ, ਮਾਣਿਕ ਮਹਿਤਾ ਆਦਿ ਹਾਜਰ ਸਨ।