Home ਪਰਸਾਸ਼ਨ ਡਿਪਟੀ ਕਮਿਸ਼ਨਰ ਨੇ ਸਬ ਡਵੀਜ਼ਨ ਅਮਰਗੜ੍ਹ ਦੇ ਪਿੰਡ ਨਾਰੀਕੇ ਅਤੇ ਬਾਠਾਂ ਵਿਖੇ...

ਡਿਪਟੀ ਕਮਿਸ਼ਨਰ ਨੇ ਸਬ ਡਵੀਜ਼ਨ ਅਮਰਗੜ੍ਹ ਦੇ ਪਿੰਡ ਨਾਰੀਕੇ ਅਤੇ ਬਾਠਾਂ ਵਿਖੇ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

99
0

ਅਮਰਗੜ੍ਹ 23 ਫਰਵਰੀ  ( ਬੌਬੀ ਸਹਿਜਲ, ਧਰਮਿੰਦਰ) -ਆਮ ਲੋਕਾਂ ਤੱਕ ਸੁਚਾਰੂ, ਪਾਰਦਰਸ਼ੀ ਅਤੇ ਸਮਾਂਬੱਧ ਤਰੀਕੇ ਨਾਲ  ਸਰਕਾਰੀ  ਸੁਵਿਧਾਵਾਂ ਅਤੇ ਸੇਵਾਵਾਂ  ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁਢਲੀ ਜ਼ਿੰਮੇਵਾਰੀ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਅੱਜ ਸਬ ਡਵੀਜ਼ਨ ਅਮਰਗੜ੍ਹ ਦੇ ਪਿੰਡ ਨਾਰੀਕੇ ਅਤੇ ਬਾਠਾਂ ਵਿਖੇ  ਪਿੰਡਾਂ ਦੇ  ਆਮ ਲੋਕਾਂ ਦੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਸੁਣਨ ਮੌਕੇ ਕੀਤਾ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ਦੇ ਜਾ ਕੇ ਹੱਲ ਕਰਨ ਨੂੰ ਤਰਜੀਹ ਦੇ ਰਹੀ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ।ਉਨ੍ਹਾਂ ਹੋਰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰੇਕ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੁਹਿਰਦ ਯਤਨ ਕਰ ਰਿਹਾ ਹੈ, ਜਿਸ ਤਹਿਤ ਉਹ ਖ਼ੁਦ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਸਾਂਝੀਆਂ ਸਮੱਸਿਆਵਾਂ ਦੇ ਨਾਲ ਨਾਲ ਉਨ੍ਹਾਂ ਦੀਆਂ ਨਿੱਜੀ ਸਮੱਸਿਆਵਾਂ ਨੂੰ ਸੁਣ ਕੇ ਮੌਕੇ ਤੇ ਹੀ ਹੱਲ ਕਰਨ ਦੇ ਉਪਰਾਲੇ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਵੀ ਸਮੱਸਿਆ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਰਹਿ ਰਹੇ ਲੋਕਾਂ ਦੀਆਂ ਮੁਸ਼ਕਲਾਂ ਆਮ ਤੌਰ ਤੇ ਬਹੁਤ ਵੱਡੀਆਂ ਨਹੀਂ ਹੁੰਦੀਆਂ ਪ੍ਰੰਤੂ ਉਨ੍ਹਾਂ ਨੂੰ ਸਮੇਂ ਸਿਰ ਹੱਲ ਕਰਨ ਨਾਲ ਸਮੱਸਿਆਵਾਂ ਹੱਲ ਹੋ ਜਾਂਦੀਆਂ ਹਨ।   ਇਸ ਮੌਕੇ ਨਗਰ ਪੰਚਾਇਤ ਅਤੇ ਸਮੂਹ ਨਗਰ ਪਿੰਡ ਨਾਰੀਕੇ ਵੱਲੋਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਜਿਸ ਵਿੱਚ ਉਨ੍ਹਾਂ ਮਜਵੀਂ ਸਿੱਖਾਂ ਦੀ ਧਰਮਸ਼ਾਲਾ ਬਣਾਉਣ,ਪੱਕੇ ਦਰਵਾਜ਼ੇ ਤੋਂ ਕੱਚੇ ਦਰਵਾਜ਼ੇ ਨੂੰ ਜਾਣ ਵਾਲੀ ਗਲੀ ਨੂੰ ਪੱਕਾ ਕਰਨ, ਦਰਵਾਜ਼ੇ ਦੀ ਰਿਪੇਅਰ, ਅਧਾਰ ਕਾਰਡ ਦੀ ਦਰੁਸਤੀ ਕਰਵਾਉਣ ਸਬੰਧੀ ਕੈਂਪ ਲਗਾਉਣ, ਸੜਕਾਂ ਦੀਆਂ ਬਰਮਾ ਮਜ਼ਬੂਤ ਕਰਵਾਉਣ, ਗ਼ਰੀਬਾਂ ਨੂੰ ਪਲਾਟ ਅਲਾਟ ਕਰਨ ਸਬੰਧੀ, ਨਾਲੀਆਂ ਬਣਾਉਣ,ਸਟਰੀਟ ਲਾਈਟਾਂ ਦਾ ਪ੍ਰਬੰਧ, ਪਟਵਾਰ ਖਾਨੇ ਦੀ ਚਾਰ ਦੀਵਾਰੀ , ਮਨਰੇਗਾ ਅਧੀਨ ਕੰਮ ਸ਼ੁਰੂ ਕਰਨ, ਸੂਇਆਂ ਨੂੰ ਪੱਕਾ ਕਰਨ ਅਤੇ ਨਹਿਰੀ ਪਾਣੀ ਚਾਲੂ ਕਰਵਾਉਣ, ਨੈਸ਼ਨਲ ਹਾਈਵੇ ਦੇ ਨਿਰਮਾਣ ਕਾਰਨ ਟਿੱਪਰਾਂ ਨਾਲ ਟੁੱਟੀਆਂ ਸੜਕਾਂ ਦੀ ਰਿਪੇਅਰ ਕਰਵਾਉਣ ਸਬੰਧੀ ਮੰਗ ਪੱਤਰ ਦਿੱਤਾ  ।ਡਿਪਟੀ ਕਮਿਸ਼ਨਰ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਸਬੰਧਤ ਕੰਮਾਂ ਸਬੰਧੀ ਲੋੜੀਂਦੀਆਂ ਉਪਚਾਰਿਕਤਾਵਾਂ ਮੁਕੰਮਲ ਕੀਤੀਆਂ ਜਾਣ ਤਾਂ ਜੋ ਪਹਿਲ ਦੇ ਅਧਾਰ ਤੇ ਸਾਂਝੇ ਕੰਮ ਕਰਵਾਏ ਜਾ ਸਕਣ। ਪਿੰਡ ਦੇ ਲੋਕਾਂ ਨੇ ਬਿਜਲੀ ਦੇ ਬਿਲ ਸਬੰਧੀ ਡਿਪਟੀ ਕਮਿਸ਼ਨਰ ਨੂੰ ਅਵਗਤ ਕਰਵਾਇਆ।
ਇਸ ਉਪਰੰਤ ਨਗਰ ਪੰਚਾਇਤ ਅਤੇ ਸਮੂਹ ਨਗਰ ਪਿੰਡ ਬਾਠਾਂ ਦੇ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਤੋਂ  ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ । ਉਨ੍ਹਾਂ ਭਰੋਸਾ ਦਵਾਇਆ ਕਿ ਉਨ੍ਹਾਂ ਦੀਆਂ ਸਾਂਝੀਆਂ ਮੁਸ਼ਕਲਾਂ ਜਲਦ ਤੋਂ ਜਲਦ ਹੱਲ ਕਰ ਦਿੱਤੀਆਂ ਜਾਣਗੀਆਂ । ਪਿੰਡਾਂ ਦੇ ਖੇਡ ਗਰਾਊਂਡ ਦਾ ਕੰਮ ਮਨਰੇਗਾ ਅਧੀਨ ਜਲਦ ਤੋਂ ਜਲਦ ਸ਼ੁਰੂ ਕਰਵਾਉਣ ਦੀ ਹਦਾਇਤ ਜਾਰੀ ਕੀਤੀ । ਇਸ ਮੌਕੇ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਪਿੰਡ ਦੇ ਸਕੂਲ ਦੀ ਸਾਫ਼ ਸਫ਼ਾਈ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ ।ਇਸ ਤੋਂ ਇਲਾਵਾ ਇਸ ਮੌਕੇ ਆਮ ਲੋਕਾਂ ਦੀਆਂ ਨਿੱਜੀ ਸਮੱਸਿਆਵਾਂ ਵੀ ਸੁਣੀਆਂ ਗਈਆਂ, ਜਿਨ੍ਹਾਂ ਚ ਰਾਸ਼ਨ ਕਾਰਡ, ਆਟਾ-ਦਾਲ ਦੀ ਵੰਡ ਸਬੰਧੀ,  ਵੱਖ-ਵੱਖ ਤਰ੍ਹਾਂ ਦੀਆਂ ਪੈਨਸ਼ਨਾਂ ਆਦਿ ਸਬੰਧੀ ਅਵਗਤ ਕਰਵਾਇਆਂ ।ਇਸ ਮੌਕੇ ਡੀ.ਡੀ.ਪੀ.ਓ ਸ੍ਰੀਮਤੀ ਰਿੰਪੀ ਗਰਗ , ਬੀ.ਡੀ.ਪੀ.ਓ ਅਮਰਗੜ੍ਹ  ਜਸਮਿੰਦਰ ਪਾਲ ਸਿੰਘ, ਤਹਿਸੀਲਦਾਰ ਮਨਜੀਤ ਸਿੰਘ ਰਾਜਲਾ, ਜ਼ਿਲ੍ਹਾ ਸਿੱਖਿਆ ਅਫ਼ਸਰ ਮੁਹੰਮਦ ਖਲੀਲ,  ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ)ਸ੍ਰੀਮਤੀ ਜਸਵਿੰਦਰ ਕੌਰ ਸੀ.ਡੀ.ਪੀ.ਓ ਸ੍ਰੀ ਪਵਨ ਕੁਮਾਰ ਨਾਇਬ , ਐਸ.ਡੀ.ਓ. ਪੰਚਾਇਤੀ ਰਾਜ ਇੰਜ. ਗੁਰਜੰਟ ਸਿੰਘ,ਐਸ.ਡੀ.ਓ ਵਾਟਰ ਸਪਲਾਈ ਅਮਨਪ੍ਰੀਤ ਕੌਰ , ਐਸ.ਐਮ.ਓ ਡਾ ਜਗਪਾਲ ਇੰਦਰ ਸਿੰਘ, ਸਰਪੰਚ  ਪਿੰਡ ਨਾਰੀਕੇ ਸ੍ਰੀ ਸੁਖਵਿੰਦਰ ਕੌਰ, ਨਿਰਭੈ ਸਿੰਘ ਨਾਰੀਕੇ, ਪਵਿੱਤਰ ਸਿੰਘ, ਸਰਪੰਚ ਪਿੰਡ ਬਾਠਾਂ  ਸ਼ੇਰ ਸਿੰਘ ਮੰਡੇਰ, , ਬਿੱਕਰ ਸਿੰਘ ਸੋਹੀ,ਗੁਰਬਾਜ਼ ਸਿੰਘ,ਸ਼ੇਰ ਸਿੰਘ, ਸਾਬਕਾ ਸਰਪੰਚ ਬਲਬੀਰ ਸਿੰਘ, ਕੁਲਦੀਪ ਸਿੰਘ ਪੰਚ, ਜਸਵੰਤ ਸਿੰਘ ਆਦਿ ਤੋਂ ਇਲਾਵਾ ਵੱਖ -ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਬੰਧਤ ਪਿੰਡਾਂ ਦੀਆਂ ਪੰਚਾਇਤਾਂ, ਮੁਹਤਬਰ ਵਿਅਕਤੀਆਂ ਸਮੇਤ ਆਮ ਲੋਕ ਹਾਜ਼ਰ ਸਨ ।

LEAVE A REPLY

Please enter your comment!
Please enter your name here