ਮੋਗਾ (ਰਾਜੇਸ ਜੈਨ- ਮੋਹਿਤ ਜੈਨ) ਪੁਲਿਸ ਨੇ ਨਾਕੇਬੰਦੀ ਦੌਰਾਨ ਇਕ ਕਾਰ ਸਵਾਰ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਕੋਲੋਂ ਡੇਢ ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਥਾਣਾ ਕੋਟ ਇਸੇ ਖਾਂ ਦੇ ਸਹਾਇਕ ਥਾਣੇਦਾਰ ਗੁਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸ਼ੱਕੀ ਪੁਰਸ਼ਾ ਨੂੰ ਕਾਬੂ ਕਰਨ ਲਈ ਲੋਂਗੀਵਿੰਡ ਦੇ ਕੋਲ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਸਵਿਫਟ ਕਾਰ ਨੂੰ ਰੋਕ ਕੇ ਸ਼ੱਕ ਦੇ ਚੱਲਦਿਆਂ ਕਾਰ ਸਵਾਰ ਵਿਅਕਤੀ ਦੀ ਤਲਾਸ਼ੀ ਲੈਣ ‘ਤੇ ਉਸ ਕੋਲੋਂ ਡੇਢ ਗ੍ਰਾਮ ਹੈਰੋਇੰਨ ਬਰਾਮਦ ਕੀਤੀ ਗਈ। ਪੁਲਿਸ ਨੇ ਕਾਰ ਸਵਾਰ ਵਿਅਕਤੀ ਬਲਜਿੰਦਰ ਸਿੰਘ ਉਰਫ ਲਾਡੀ ਵਾਸੀ ਪਿੰਡ ਤਲਵੰਡੀ ਜੱਲੇਖਾਂ ਜ਼ਿਲ੍ਹਾ ਫਿਰੋਜ਼ਪੁਰ ਨੂੰ ਕਾਰ ਸਮੇਤ ਹਿਰਾਸਤ ਵਿਚ ਲੈਕੇ ਉਸ ਦੇ ਖਿਲਾਫ਼ ਐੱਨਡੀਪੀਐੱਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।