ਬਟਾਲਾ, 24 ਫਰਵਰੀ (ਮੋਹਿਤ ਜੈਨ – ਅਸ਼ਵਨੀ): ਅਮਨਸ਼ੇਰ ਸਿੰਘ ਸ਼ੈਰੀ ਕਲਸੀ , ਹਲਕਾ ਵਿਧਾਇਕ ਬਟਾਲਾ ਦੇ ਯਤਨਾਂ ਸਦਕਾ ਬੱਸ ਅੱਡਾ ਬਟਾਲਾ ਤੋਂ ਕਲਾਨੋਰ ਲਈ ਨਵੀਆਂ ਰੋਡਵੇਜ ਬੱਸਾਂ ਰਵਾਨਾ ਹੋਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ।ਅੱਜ ਇਸ ਮੁਬਾਰਕ ਮੋਕੇ ’ਤੇ ਹਲਕਾ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਨਵੀਆਂ ਬੱਸਾਂ ਨੂੰ ਰਵਾਨਾ ਕਰਨ ਕਰਨ ਲਈ ਆਪ ਪਾਰਟੀ ਦੇ ਸੀਨੀਅਰ ਆਗੂ ਤੇ ਵਰਕਰ ਸ਼ਾਮਲ ਹੋਏ।ਇਸ ਮੌਕੇ ਆਪ ਪਾਰਟੀ ਦੇ ਸੀਨੀਅਰ ਆਗੂ ਯਸ਼ਪਾਲ ਚੋਹਾਨ,ਪਰਮਜੀਤ ਸਿੰਘ ਜਨਰਲ ਮੈਨੇਜਰ ਪੰਜਾਬ ਰੋਡਵੇਜ਼, ਰਾਜੇਸ਼ ਤੁਲੀ ਸ਼ਹਿਰੀ ਪ੍ਰਧਾਨ ਆਪ ਪਾਰਟੀ,ਗੁਰਪ੍ਰੀਤ ਸਿੰਘ ਰਾਜੂ,ਭਰਤ ਅਗਰਵਾਲ ਅਤੇ ਸ਼ਹਿਰ ਦੀਆਂ ਪ੍ਰਮੁੱਖ ਸਖਸ਼ੀਅਤਾਂ ਨੇ ਨਵੀਆਂ ਬੱਸਾਂ ਨੂੰ ਰਵਾਨਾ ਕੀਤਾ।ਉਪਰੰਤ ਆਪ ਪਾਰਟੀ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਵਿਧਾਇਕ ਸ਼ੈਰੀ ਦਾ ਧੰਨਵਾਦ ਕੀਤਾ।ਇਸ ਮੌਕੇ ਗੱਲ ਕਰਦਿਆਂ ਆਪ ਪਾਰਟੀ ਦੇ ਸੀਨੀਅਰ ਆਗੂ ਯਸ਼ਪਾਲ ਚੋਹਾਨ ਨੇ ਕਿਹਾ ਕਿ ਹਲਕਾ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਨਵੀਆਂ ਬੱਸਾਂ ਦੀ ਸ਼ੁਰੂਆਤ ਹੋਣ ਨਾਲ ਬਟਾਲਾ ਤੇ ਨੇੜਲੇ ਥਾਵਾਂ ਤੋਂ ਲੋਕਾਂ ਨੂੰ ਇਤਿਹਾਸਕ ਤੇ ਧਾਰਮਿਕ ਸਥਾਨ ਕਲਾਨੋਰ ਵਿਖੇ ਜਾਣ ਦੀ ਬਹੁਤ ਵੱਡੀ ਸਹੂਲਤ ਮਿਲੇਗੀ। ਉਨਾਂ ਕਿਹਾ ਕਿ ਹਲਕਾ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੰਮ ਕਰਨ ਦੇ ਨਾਲ-ਨਾਲ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਸ਼ਾਨਦਾਰ ਉਪਰਾਲੇ ਕੀਤੇ ਗਏ ਹਨ।ਉਨਾਂ ਅੱਗੇ ਕਿਹਾ ਕਿ ਬਟਾਲਾ ਹਲਕਾ ਦੇ ਲੋਕਾਂ ਨੇ ਜੋ ਵਿਸ਼ਵਾਸ ਵਿਧਾਇਕ ਸ਼ੈਰੀ ਕਲਸੀ ਤੇ ਪ੍ਰਗਟਾਇਆ ਸੀ, ਉਸ ਉੱਪਰ ਵਿਧਾਇਕ ਸ਼ੈਰੀ ਕਲਸੀ ਪੂਰਾ ਉੱਤਰੇ ਹਨ ਅਤੇ ਮਹਿਜ 11 ਮਹਿਨੇ ਦੇ ਕਾਰਜਕਾਲ ਦੋਰਾਨ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕੰਮ ਤੇਜ਼ਗਤੀ ਨਾਲ ਕਰਵਾਏ ਗਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਦਿਨ ਰਾਤ ਹਲਕਾ ਵਾਸੀਆਂ ਦੀ ਸੇਵਾ ਲਈ ਤਤਪਰ ਰਹਿੰਦੇ ਹਨ।