ਫ਼ਤਹਿਗੜ੍ਹ ਸਾਹਿਬ, 24 ਫਰਵਰੀ ( ਮੋਹਿਤ ਜੈਨ)-ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਏ.ਆਰ.ਓ. ਪਟਿਆਲਾ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਅਗਨੀਵੀਰ ਦੀ ਭਰਤੀ ਵਿੱਚ ਹੋਏ ਨਵੇਂ ਬਦਲਾਵਾਂ ਬਾਰੇ ਨੌਜਵਾਨਾਂ ਨੂੰ ਮੁਕੰਮਲ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਇਹ ਕੈਂਪ ਸਵੇਰੇ 11:00 ਵਜੇ ਤੋਂ ਸ਼ੁਰੂ ਹੋਣਗੇ ਅਤੇ ਇਨ੍ਹਾਂ ਕੈਂਪਾਂ ਵਿੱਚ ਫੌਜ ਦੀ ਭਰਤੀ ਲਈ ਯੋਗ ਉਮੀਦਵਾਰ ਜਿਨ੍ਹਾਂ ਦੀ ਉਮਰ 17-1/2 ਸਾਲ ਤੋਂ 21 ਸਾਲ ਅਤੇ ਯੋਗਤਾ 8ਵੀਂ ਅਤੇ 10ਵੀਂ ਪਾਸ ਕੀਤੀ ਹੋਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 02 ਮਾਰਚ ਨੂੰ ਆਈ.ਟੀ.ਆਈ. ਬਸੀ ਪਠਾਣਾ ਵਿਖੇ, 03 ਮਾਰਚ ਨੂੰ ਮਾਤਾ ਗੁਜਰੀ ਕਾਲਜ਼ ਫ਼ਤਹਿਗੜ੍ਹ ਸਾਹਿਬ ਵਿਖੇ, 09 ਮਾਰਚ ਨੂੰ ਦੇਸ਼ ਭਗਤ ਯੂਨੀਵਰਸਿਟੀ ਵਿਖੇ ਅਤੇ 10 ਮਾਰਚ ਨੂੰ ਕੋਰਡੀਆ ਕਾਲਜ ਸੰਘੋਲ ਵਿਖੇ ਇਹ ਜਾਗਰੂਕਤਾ ਕੈਂਪ ਲਗਾਏ ਜਾਣਗੇ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਜਾਗਰੂਕਤਾ ਕੈਂਪਾਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ ਤਾਂ ਜੋ ਉਨ੍ਹਾਂ ਨੂੰ ਰੋਜ਼ਗਾਰ ਹਾਸਲ ਹੋ ਸਕੇ ਅਤੇ ਭਾਰਤੀ ਫੌਜ ਦੀ ਭਰਤੀ ਨੂੰ ਸਫਲ ਬਣਾਇਆ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਹੈਲਪ ਲਾਈਨ ਨੰ: 99156-82436 ਤੇ ਸੰਪਰਕ ਕੀਤਾ ਜਾ ਸਕਦਾ ਹੈ।
