ਬਟਾਲਾ (ਰਾਜਨ-ਰੋਹਿਤ) ਬਟਾਲਾ ਦੇ ਨਜ਼ਦੀਕ ਪਿੰਡ ਰਿਆਲੀ ਕਲਾਂ ਵਿਖੇ ਕਲੀਨਿਕ ਅਤੇ ਲੈਬਾਰਟਰੀ ਦੇ ਮਾਲਕ ਤੋਂ ਪਿਸਤੌਲ ਦੀ ਨੋਕ ‘ਤੇ 2 ਅਣਪਛਾਤੇ ਲੁਟੇਰਿਆਂ ਨੇ ਨਕਦੀ ਅਤੇ ਮੋਬਾਈਲ ਲੁੱਟਿਆ ਹੈ। ਉਕਤ ਮਾਮਲੇ ਦੇ ਸਬੰਧ ‘ਚ ਥਾਣਾ ਘਣੀਆਂ ਕੇ ਬਾਂਗਰ ਦੀ ਪੁਲਿਸ ਨੇ 2 ਅਣਪਛਾਤੇ ਲੁਟੇਰਿਆਂ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਹੈ। ਇਸ ਸਬੰਧੀ ਥਾਣਾ ਘਣੀਆਂ ਕੇ ਬਾਂਗਰ ਦੇ ਏਐੱਸਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਲਿਖਾਈ ਰਿਪੋਰਟ ‘ਚ ਮਨਪ੍ਰਰੀਤ ਸਿੰਘ ਪੁੱਤਰ ਬਲਰਾਜ ਸਿੰਘ ਵਾਸੀ ਹਸਨਪੁਰ ਖੁਰਦ ਨੇ ਦੱਸਿਆ ਕਿ ਉਹ ਪਿੰਡ ਰਿਆਲੀ ਕਲਾਂ ਵਿਖੇ ਪ੍ਰਰੀਤ ਕਲੀਨਿਕ ਤੇ ਲੈਬੋਰਟਰੀ ਚਲਾ ਰਿਹਾ ਹੈ ਅਤੇ ਸ਼ੁੱਕਰਵਾਰ ਦੀ ਸ਼ਾਮ ਨੂੰ ਉਸਦੇ ਕਲੀਨਿਕ ਤੇ ਮੋਟਰਸਾਈਕਲ ਸਵਾਰ ਦੋ ਨੌਜਵਾਨ ਆਏ ਤੇ ਉਨਾਂ੍ਹ ‘ਚੋਂ ਇਕ ਨੌਜਵਾਨ ਕਲੀਨਿਕ ਦੇ ਅੰਦਰ ਆ ਗਿਆ। ਉਸ ਨੇ ਦੱਸਿਆ ਕਿ ਉਸ ਨੌਜਵਾਨ ਨੇ ਦੁਕਾਨ ਅੰਦਰ ਆਣ ਕੇ ਡੱਬ ਵਿਚੋਂ ਪਿਸਤੌਲ ਕੱਢ ਕੇ ਉਸ ਤੋਂ ਪੈਸਿਆਂ ਦੀ ਮੰਗ ਕੀਤੀ। ਮਨਪ੍ਰਰੀਤ ਸਿੰਘ ਨੇ ਦੱਸਿਆ ਕਿ ਪਿਸਤੌਲ ਦੇਖ ਕੇ ਉਹ ਸਹਿਮ ਗਿਆ ਅਤੇ ਅਣਪਛਾਤੇ ਲੁਟੇਰਾ ਉਸ ਦੇ ਹੱਥ ‘ਚੋਂ 20 ਹਜ਼ਾਰ 200 ਰੁਪਏ ਤੇ ਉਸਦਾ ਮੋਬਾਇਲ ਖੋਹ ਕੇ ਫਰਾਰ ਹੋ ਗਿਆ। ਪੁਲਿਸ ਅਧਿਕਾਰੀ ਗੁਰਦੇਵ ਸਿੰਘ ਨੇ ਦੱਸਿਆ ਕਿ ਮਨਪ੍ਰਰੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ 2 ਅਣਪਛਾਤੇ ਲੁਟੇਰਿਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਉਨਾਂ੍ਹ ਦੱਸਿਆ ਕਿ ਸੀਸੀਟੀਵੀ ਫੁਟੇਜ ਖੰਘਾਲੇ ਜਾ ਰਹੇ ਹਨ ਤੇ ਜਲਦ ਹੀ ਲੁਟੇਰਿਆਂ ਨੂੰ ਫੜ੍ਹ ਲਿਆ ਜਾਵੇਗਾ।
