Home Health **ਮਲੇਰਕੋਟਲਾ ਅਤੇ ਅਮਰਗੜ੍ਹ ਵਿਖੇ ਫੂਡ ਸੇਫ਼ਟੀ ਟੀਮ ਵੱਲੋਂ ਦੁਕਾਨਾਂ ਦੀ ਚੈਕਿੰਗ

**ਮਲੇਰਕੋਟਲਾ ਅਤੇ ਅਮਰਗੜ੍ਹ ਵਿਖੇ ਫੂਡ ਸੇਫ਼ਟੀ ਟੀਮ ਵੱਲੋਂ ਦੁਕਾਨਾਂ ਦੀ ਚੈਕਿੰਗ

44
0


ਮਾਲੇਰਕੋਟਲਾ /ਅਮਰਗੜ੍ਹ 25 ਫਰਵਰੀ ( ਮੋਹਿਤ ਜੈਨ, ਧਰਮਿੰਦਰ)-ਫੂਡ ਸੇਫ਼ਟੀ ਟੀਮ ਮਲੇਰਕੋਟਲਾ ਵੱਲੋਂ  ਕਮਿਸ਼ਨਰ ਫੂਡ ਸੇਫ਼ਟੀ ਪੰਜਾਬ ਅਭਿਨਵ ਤ੍ਰਿਖਾ ਅਤੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀ ਸੰਯਮ ਅਗਰਵਾਲ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲੇਰਕੋਟਲਾ ਨਿਵਾਸੀਆਂ ਨੂੰ ਮਿਆਰੀ ਖਾਣ ਪੀਣ ਦੀਆਂ ਵਸਤਾਂ ਉਪਲਬਧ ਕਰਵਾਉਣ ਲਈ ਦੁਕਾਨਾਂ ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਸ੍ਰੀਮਤੀ ਰਾਖੀ ਵਿਨਾਇਕ ਅਤੇ ਫੂਡ ਸੇਫ਼ਟੀ ਅਫ਼ਸਰ ਸੰਦੀਪ ਸਿੰਘ ਸੰਧੂ ਦੀ ਟੀਮ ਵੱਲੋਂ ਮਾਲੇਰਕੋਟਲਾ ਅਤੇ ਅਮਰਗੜ੍ਹ ਵਿਖੇ  ਵੱਖ ਵੱਖ ਦੁਕਾਨਾਂ ਦੀ ਚੈਕਿੰਗ ਕਰਕੇ 11 ਖਾਧ ਪਦਾਰਥਾਂ ਦੇ ਸੈਂਪਲ ਭਰੇ ਗਏ । ਸਹਾਇਕ ਕਮਿਸ਼ਨਰ ਫੂਡ ਸ੍ਰੀਮਤੀ ਰਾਖੀ ਵਿਨਾਇਕ ਨੇ ਦੱਸਿਆ ਉਨ੍ਹਾਂ ਦੀ ਟੀਮ ਵੱਲੋਂ ਮਲੇਰਕੋਟਲਾ ਅਤੇ ਅਮਰਗੜ੍ਹ ਵਿਖੇ ਵੱਖ ਵੱਖ ਥਾਵਾਂ ਤੋਂ ਦੁਕਾਨਾਂ ਦੀ ਚੈਕਿੰਗ ਦੌਰਾਨ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥਾਂ ਦੇ 5 ਸੈਂਪਲ, ਚਿਪਸ ਦੇ ਦੋ, ਸੋਸ ਦੇ  ਦੋ ,  ਨਮਕ ਦਾ ਇੱਕ ਅਤੇ  ਪਾਨ ਮਸਾਲੇ ਦਾ ਇੱਕ ਆਦਿ ਦੇ ਸੈਂਪਲ ਭਰੇ ਗਏ। ਇਨ੍ਹਾਂ ਸੈਂਪਲਾਂ ਨੂੰ ਜਾਂਚ ਲਈ ਲੈਬਾਰਟਰੀ ਵਿਖੇ  ਭੇਜਿਆ ਜਾਵੇਗਾ ਅਤੇ ਲੈਬਾਰਟਰੀ ਜਾਂਚ ਤੋਂ ਬਾਅਦ ਜੇਕਰ ਸੈਂਪਲ ਫ਼ੇਲ੍ਹ ਪਾਏ ਗਏ ਤਾਂ ਸਬੰਧਤ ਮਾਲਕਾਂ ਖ਼ਿਲਾਫ਼  ਫੂਡ ਸੇਫ਼ਟੀ ਐਕਟ ਤਹਿਤ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਉਨ੍ਹਾਂ ਦੀ ਟੀਮ ਵੱਲੋਂ ਦੁਕਾਨਦਾਰਾਂ ਨੂੰ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ ਅਧੀਨ  ਲਾਇਸੈਂਸ/ ਰਜਿਸਟ੍ਰੇਸ਼ਨ  ਬਣਵਾਉਣ, ਵਸਤਾਂ ਦੇ ਉਤਪਾਦਨ ਅਤੇ ਵਿਕਰੀ ਸਮੇਂ ਸਾਫ਼ ਸਫ਼ਾਈ ਦਾ ਖ਼ਾਸ ਧਿਆਨ ਰੱਖਣ ਦੀ ਚਿਤਾਵਨੀ ਦਿੰਦਿਆਂ ਕਿਹਾ ਜੇਕਰ ਕੋਈ ਵੀ ਦੁਕਾਨਦਾਰ ਘਟੀਆ ਜਾਂ ਮਿਲਾਵਟੀ ਖਾਧ ਪਦਾਰਥ ਵੇਚਦਾ ਪਾਇਆ ਗਿਆ ਤਾਂ ਉਸ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ।

LEAVE A REPLY

Please enter your comment!
Please enter your name here