Home Education ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੇ...

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕੀਤੇ ਕ੍ਰਾਂਤੀਕਾਰੀ ਉਪਰਾਲੇ -ਪ੍ਰੋਫੈਸਰ ਗੱਜਣਮਾਜਰਾ

39
0

ਮਾਲੇਰਕੋਟਲਾ 25 ਫਰਵਰੀ ( ਰਾਜਨ ਜੈਨ, ਅਸ਼ਵਨੀ)-ਮੁੱਖ ਮੰਤਰੀ ਭਗਵੰਤ  ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਜਿਸ ਤਰ੍ਹਾਂ ਸਿੱਖਿਆ ਪੰਜਾਬ ਸਰਕਾਰ ਦੀ ਮੁਢਲੀ ਤਰਜੀਹ ਹੈ, ਉਸ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਵਿਧਾਨ ਸਭਾ ਹਲਕਾ 106 ਅਮਰਗੜ੍ਹ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵਲੋਂ ਅੱਜ ਪੰਜਾਬ ਉਰਦੂ ਅਕਾਦਮੀ ਵਿਖੇ ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਪੈ ਦੇ ਸਮੁੱਚੇ ਮਿਡਲ,ਸੈਕੰਡਰੀ ਅਤੇ ਹਾਇਰ ਸੈਕੰਡਰੀ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ, ਪ੍ਰਿੰਸੀਪਲਾਂ ਦੀ ਪੇਸ਼ੇਵਾਰ ਹੁਨਰ ਮੁਹਾਰਤ ਨੂੰ ਹੋਰ ਨਿਖਾਰਨ ਦੇ ਮਕਸਦ ਲਈ ਨੁਕਤੇ ਸਾਂਝੇ ਕੀਤੇ ਕਿ ਕਿਸ ਤਰ੍ਹਾਂ ਸਰਕਾਰੀ ਸਕੂਲਾਂ ਦਾ ਮਿਆਰ ਹੋਰ ਉੱਚਾ ਚੁੱਕਿਆ ਜਾ ਸਕਦਾ ਹੈ, ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਕਿਵੇਂ ਸਮੇਂ ਦਾ ਹਾਣੀ ਬਣਾਇਆ ਜਾ ਸਕਦਾ ਹੈ  ਅਤੇ ਉਨ੍ਹਾਂ ਦੀ ਛੁਪੀ ਪ੍ਰਤਿਭਾ ਨੂੰ ਕਿਵੇਂ ਨਿਖਾਰਿਆ ਜਾ ਸਕਦਾ ਹੈ ।ਅਧਿਆਪਕਾਂ ਨੂੰ ਬੱਚਿਆਂ ਲਈ ਆਦਰਸ਼ ਬਣਨ ਲਈ ਆਖਦਿਆਂ ਉਨ੍ਹਾਂ ਨੇ ਕਿਹਾ ਕਿ ਅਧਿਆਪਕ ਕੌਮ/ਦੇਸ਼/ ਸਮਾਜ ਦੇ ਨਿਰਮਾਤਾ ਹਨ, ਜਿਹੜੇ ਕਿ ਅਤਿ ਆਧੁਨਿਕ,ਤਕਨੀਕੀ ਵਿਧੀ ਨਾਲ ਸਿੱਖਿਆ ਦਾ ਪ੍ਰਸਾਰ ਕਰਕੇ ਨਵੇਂ  ਸਭਿਅਕ ਯੁੱਗ ਦੀ ਸ਼ੁਰੂਆਤ ਕਰ ਸਕਦੇ ਹਨ । ਅੱਜ ਦੀ ਮਿਲਣੀ ਦਾ ਉਦੇਸ਼ ਮਿਡਲ,ਸੈਕੰਡਰੀ ਅਤੇ ਹਾਇਰ ਸੈਕੰਡਰੀ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਚ ਪੇਸ਼ੇਵਾਰ ਹੁਨਰ ਨੂੰ ਨਿਖਾਰਨਾ ਹੈ ਤਾਂ ਜੋ ਸਕੂਲਾਂ ਦਾ ਅੱਛਾ ਪ੍ਰਬੰਧ ਕਰਕੇ ਵਿਦਿਆਰਥੀਆਂ ਲਈ ਬਿਹਤਰੀਨ ਸਿੱਖਿਆ ਦਾ ਮੌਹਲ ਪੈਦਾ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਇਸ ਕਦਮ ਦਾ ਇੱਕੋ-ਇੱਕ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਪੜ੍ਹੇ-ਲਿਖੇ ਹਾਣੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਣਾ ਅਤੇ ਜੀਵਨ ਵਿੱਚ ਕਾਮਯਾਬ ਬਣਾਉਣਾ ਹੈ। ਉਨ੍ਹਾਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਸਮੁੱਚੇ ਵਿਦਿਆਰਥੀਆਂ ਵਿੱਚ ਪੜਾਈ ਦੇ ਨਾਲ ਨਾਲ ਖੇਡਾਂ ਅਤੇ ਸਭਿਆਚਾਰ ਪੈਦਾ ਕਰਨ ਅਤੇ ਹੋਰ ਖੇਤਰਾਂ ਵਿੱਚ ਪ੍ਰਤਿਭਾ ਨੂੰ ਨਿਖਾਰਨ ਦੇ ਉਪਰਾਲੇ ਕਰਨ ਤੇ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਸੰਭਵ ਹੋ ਸਕੇ । ਸਕੂਲਾਂ ਵਿੱਚ ਪੜਾਈ ਦੇ ਨਾਲ ਨਾਲ ਹੋਰ ਗਤੀਵਿਧੀਆਂ ਕਰਵਾਉਣ ਤੇ ਵੀ ਜ਼ੋਰ ਦਿੱਤਾ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਰੋਈ ਸੋਚ, ਲੋਕ ਹਿਤ ਵਿੱਚ ਉਲੀਕਿਆ ਸਕੀਮਾਂ, ਨਵੇਂ ਕਦਮ ‘ਰੰਗਲੇ ਪੰਜਾਬ’ ਦੀ ਸਵੇਰ ਵੱਲ ਵਧਦੇ ਕਦਮ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਨਾਲ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ  ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕ੍ਰਾਂਤੀਕਾਰੀ ਉਪਰਾਲੇ ਕਰ ਰਹੀ ਹੈ ਤਾਂ ਜੋ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਨੰਬਰ ਇਕ ਸੂਬਾ ਬਣਾ ਸਕੇ । ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਜਲਦ ਹੀ ਅਤਿ-ਆਧੁਨਿਕ ਮਾਡਲ ਸਕੂਲਾਂ ਨੂੰ ਮਾਤ ਦੇਣਗੇ। ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵਲੋਂ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਸੂਬੇ ਭਰ ਵਿਚ ਅਜਿਹੇ 100 ਸਕੂਲ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਕੂਲ ਇਨ੍ਹਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਉੱਚ ਮਿਆਰ ਦੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਅਤੇ ਉਹ ਜਿਸ ਫ਼ੀਲਡ ਵਿਚ ਜਾਣਾ ਚਾਹੁੰਦੇ ਹਨ, ਉਸੇ ਦੀ ਸਰਬੋਤਮ ਕੋਚਿੰਗ ਦਿਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨੇ ਸਾਕਾਰ ਕਰਨ ਦਾ ਮੌਕਾ ਮਿਲੇਗਾ ਅਤੇ ਇਹ ਸਕੂਲ ਭਵਿੱਖ ਲਈ ਮਾਹਿਰ ਤਿਆਰ ਕਰਨਗੇ ।ਇਸ ਮੌਕੇ ਸ੍ਰੀਮਤੀ ਦੀਪਮਾਲਾ ਨੇ ਸਿੰਗਾਪੁਰ ਤੋਂ ਪ੍ਰਾਪਤ ਟ੍ਰੇਨਿੰਗ ਬਾਰੇ ਵਿਸਥਾਰ ਪੂਰਵਕ ਆਪਣੇ ਤਜਰਬੇ ਸਾਂਝੇ ਕੀਤੇ । ਪ੍ਰਿੰਸੀਪਲ ਸਸਸਸ ਬਾਗੜੀਆਂ ਮਨਰੇਸ਼ ਕੁਮਾਰ ਨੇ ਸਕੂਲਜ ਆਫ਼ ਐਮੀਨੈਂਸ ਬਾਰੇ ਹੋਰ ਜਾਣਕਾਰੀ ਦਿੱਤੀ। ਸਟੇਟ ਅਵਾਰਡੀ ਗੋਪਾਲ ਸਿੰਘ, ਪ੍ਰਿੰਸੀਪਲ ਸਸਸਸ ਮੁੰਡੇ ਮਾਲੇਰਕੋਟਲਾ ਆਰਤੀ ਗੁਪਤਾ ਨੇ ਆਪਣੇ ਵਿਚਾਰ ਪੇਸ਼ ਕੀਤੇ । ਇਸ  ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਾਲੇਰਕੋਟਲਾ ਸ੍ਰੀਮਤੀ ਜਸਵਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੁਹੰਮਦ ਖਲੀਲ ,ਮੁਹੰਮਦ ਦਿਲਸ਼ਾਦ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰੀਬ 60 ਸਕੂਲਾਂ ਦੇ ਪ੍ਰਿੰਸੀਪਲ ,ਹੈਂਡ ਟੀਚਰ ਮੌਜੂਦ ਸਨ ।

LEAVE A REPLY

Please enter your comment!
Please enter your name here