Home crime ਜਲੰਧਰ ‘ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ

ਜਲੰਧਰ ‘ਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ

48
0

ਮੁਲਜ਼ਮ ਨੂੰ ਫੜ ਕੇ ਲੋਕਾਂ ਨੇ ਰੱਸੀ ਨਾਲ ਬੰਨ੍ਹ ਕੇ ਚਾੜ੍ਹਿਆ ਕੁਟਾਪਾ

   ਜਲੰਧਰ (ਵਿਕਾਸ ਮਠਾੜੂ-ਅਸਵਨੀ) ਥਾਣਾ ਰਾਮਾਮੰਡੀ ਅਧੀਨ ਪੈਂਦੇ ਪ੍ਰੋਫੈਸਰ ਕਾਲੋਨੀ ‘ਚ ਦਿਨ ਚੜ੍ਹਦੇ ਹੀ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰੀ। ਲੋਕਾਂ ਨੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਲਜ਼ਮ ਨੂੰ ਫੜ ਕੇ ਰੱਸੀ ਨਾਲ ਬੰਨ੍ਹ ਕੇ ਪੁਲਿਸ ਹਵਾਲੇ ਕਰ ਦਿੱਤਾ। ਮੁਲਜ਼ਮ ਦੀ ਪਛਾਣ ਬਬਲੂ ਵਾਸੀ ਗੁਰੂ ਨਾਨਕ ਰਾ ਵਜੋਂ ਹੋਈ ਹੈ।

ਮੌਕੇ ’ਤੇ ਮੌਜੂਦ ਚਸ਼ਮਦੀਦ ਜੋਗਾ ਸਿੰਘ ਨੇ ਦੱਸਿਆ ਕਿ ਜਦੋਂ ਉਹ ਸਵੇਰ ਦੀ ਸੈਰ ਲਈ ਘਰੋਂ ਨਿਕਲਿਆ ਤਾਂ ਉਕਤ ਨੌਜਵਾਨ ਸ੍ਰੀ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਗਲੀ ਵਿਚ ਸੁੱਟ ਰਿਹਾ ਸੀ। ਉਦੋਂ ਹੀ ਮੌਕੇ ‘ਤੇ ਰੌਲਾ ਪਾ ਕੇ ਲੋਕਾਂ ਦੀ ਮਦਦ ਨਾਲ ਦੋਸ਼ੀ ਨੂੰ ਕਾਬੂ ਕਰ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੇ ਏਸੀਪੀਸੈਂਟਰਲ ਨਿਰਮਲ ਸਿੰਘ ਨੇ ਦੱਸਿਆ ਕਿ ਬੇਅਦਬੀ ਦੀ ਸੂਚਨਾ ਮਿਲਦੇ ਹੀ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਅਤੇ ਚਸ਼ਮਦੀਦ ਕਿਰਪਾਲ ਸਿੰਘ ਖਾਲਸਾ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ। ਏਸੀਪੀ ਨੇ ਦੱਸਿਆ ਕਿ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here