Home Political ਅਜਨਾਲਾ ਘਟਨਾ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਖ਼ਲ ਦੇਣ

ਅਜਨਾਲਾ ਘਟਨਾ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਖ਼ਲ ਦੇਣ

50
0

ਬੀਬੀ ਜਗੀਰ ਕੌਰ ਨੇ ਕਿਹਾ- ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਵੱਜੋਂ ਵਰਤਣਾ ਨਿੰਦਣਯੋਗ
    ਬੇਗੋਵਾਲ (ਰਾਜੇਸ ਜੈਨ-ਮੋਹਿਤ ਜੈਨ) ਅਜਨਾਲਾ ਥਾਣੇ `ਤੇ ਕੀਤੇ ਗਏ ਹਮਲੇ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਢਾਲ ਵੱਜੋਂ ਵਰਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਇਸ ਵਿੱਚ ਦਖ਼ਲ ਦੇ ਕੇ ਪ੍ਰਭਾਵੀ ਕਾਰਵਾਈ ਕਰਨ। ਬੀਬੀ ਜਗੀਰ ਕੌਰ ਨੇ ਇੱਥੋਂ ਜਾਰੀ ਕੀਤੇ ਇੱਕ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਵੱਲੋਂ ਆਪਣੇ ਸਾਥੀਆਂ ਨੂੰ ਪੁਲਿਸ ਜ਼ਬਰ ਤੋਂ ਛਡਵਾਉਣ ਲਈ ਸੰਘਰਸ਼ ਕਰਨਾ ਇੱਕ ਵੱਖਰੀ ਗੱਲ ਹੈ ਪਰ ਇਸ ਕੰਮ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਥਾਣੇ ਲੈਕੇ ਜਾਣਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਰਸਤਿਆਂ ਵਿੱਚ ਸਿਰਫ ਨਗਰ ਕੀਰਤਨਾਂ ਦੌਰਾਨ ਹੀ ਲੈ ਕੇ ਜਾਇਆ ਜਾ ਸਕਦਾ ਹੈ ਜਦੋਂ ਸਾਰੇ ਰਸਤੇ ਵਿੱਚ ਪਾਤਸ਼ਾਹ ਦੇ ਲੰਘਣ ਲਈ ਸਾਫ-ਸਫਾਈ ਕੀਤ ਹੋਵੇ `ਤੇ ਧਾਰਮਿਕ ਰੁਹ-ਰੀਤਾਂ ਨਾਲ ਪ੍ਰਬੰਧ ਕੀਤੇ ਹੋਣ।ਉਨ੍ਹਾਂ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਇਸ ਘਟਨਾ ਨੂੰ ਸਾਰੀ ਦੁਨੀਆ ਨੇ ਆਪਣੀਆਂ ਅੱਖਾਂ ਨਾਲ ਦੇਖਿਆ ਹੈ। ਇਹ ਘਟਨਾ ਗੁਰੂ ਸਾਹਿਬ ਜੀ ਦੀ ਬੇਅਦਬੀ ਤੋਂ ਘੱਟ ਨਹੀਂ।ਉਨ੍ਹਾਂ ਕਿਹਾ ਕਿ ਸੰਗਤਾਂ ਦੇ ਛੱਲਣੀ ਹੋਏ ਹਿਰਦਿਆਂ ਨੂੰ ਠਾਰਨ ਲਈ ਇਸ ਘਟਨਾ ਲਈ ਜੁੰਮੇਵਾਰ ਵਿਅਕਤੀਆਂ ਵਿਰੁੱਧ ਸਿੱਖ ਮਰਿਆਦਾ ਨਾਲ ਕਾਰਵਾਈ ਕੀਤੀ ਜਾਵੇ।ਬੀਬੀ ਜਗੀਰ ਕੌਰ ਨੇ ਕਿਹਾ ਕਿ ਦੁਨੀਆ ਭਰ ਵਿੱਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦੇ ਹਿਰਦੇ ਵਾਲੂੰਧਰੇ ਗਏ ਹਨ ਜਦੋਂ ਬਿਨ੍ਹਾਂ ਕਿਸੇ ਧਾਰਮਿਕ ਸਮਾਗਮ ਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਵੱਜੋਂ ਵਰਤਿਆ ਗਿਆ ਹੈ।ਇਸ ਘਟਨਾ ਨੇ ਸਿੱਖ ਕੌਮ ਨੂੰ ਧੁਰ ਅੰਦਰੋਂ ਹਿਲਾ ਕੇ ਰੱਖ ਦਿੱਤਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਸਿੱਖ ਪੰਥ ਨੇ ਅਨੇਕਾਂ ਜੰਗਾਂ-ਯੁੱਧਾਂ ਤੇ ਲਹੂ ਵੀਟਵੇ ਸੰਘਰਸ਼ਾਂ ਵਿੱਚ ਹਿੱਸਾ ਲੈਣ ਸਮੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਅਰਦਾਸ ਕਰਕੇ ਓਟ ਆਸਰਾ ਲਿਆ ਪਰ ਕਦੇਂ ਵੀ ਇਸ ਢਾਲ ਦੇ ਰੂਪ ਵਿੱਚ ਨਹੀਂ ਵਰਤਿਆ।ਇਸ ਘਟਨਾ ਨਾਲ ਸਿੱਖ ਕੌਮ ਨੂੰ ਵੱਡਾ ਸਦਮਾ ਲੱਗਾ ਹੈ।ਗੁਰੂ ਸਾਹਿਬ ਦੀ ਹਾਜ਼ਰੀ ਵਿੱਚ ਹਿੰਸਾ ਨਹੀਂ ਕਰਨੀ ਚਾਹੀਦੀ ਸੀ ਜਦ ਕਿ ਗੁਰਬਾਣੀ ਸਰਬੱਤ ਦੇ ਭਲੇ ਦਾ ਸੁਨੇਹਾ ਦਿੰਦੀ ਹੈ।

LEAVE A REPLY

Please enter your comment!
Please enter your name here