ਮੋਗਾ (ਰਾਜੇਸ ਜੈਨ – ਭਗਵਾਨ ਭੰਗੂ) ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜੋਰਾ ਸਿੰਘ ਕਾਂਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਅਗਵਾਈ ਹੇਠ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਵ੍ਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਅਤੇ ਅਣਪਛਾਤੇ ਵ੍ਹੀਕਲ ਨਾਲ ਐਕਸੀਡੈਂਟ ਹੋਣ ‘ਤੇ ਸਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ, ਪੰਜਾਬ ਪੁਲਿਸ ਦੀ ਭਰਤੀ ਸਬੰਧੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਏਐੱਸਆਈ ਕੇਵਲ ਸਿੰਘ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਨੇ ਕਿਹਾ ਕਿ ਸਾਰਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਵ੍ਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਨਸ਼ਾ ਕਰ ਕੇ ਵ੍ਹੀਕਲ ਨਾ ਚਲਾਉਣ, ਦੋ ਪਹੀਆ ਵਾਹਨ ਚਲਾਉਣ ਵੇਲੇ ਹੈਲਮਟ ਦੀ ਵਰਤੋਂ ਕਰਨ, ਵ੍ਹੀਕਲ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਨਾ ਕਰਨ ਆਦਿ ਸਬੰਧੀ ਜਾਗਰੂਕ ਕੀਤਾ ਗਿਆ। ਵ੍ਹੀਕਲਾਂ ‘ਤੇ ਹਾਈ ਸਕਿਓਰਿਟੀ ਨੰਬਰ ਪਲੇਟਾਂ ਲਵਾਉਣ ਦੀ ਅਪੀਲ ਕੀਤੀ ਗਈ। ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਸਾਈਬਰ ਕ੍ਰਾਈਮ ਹੈਲਪ ਲਾਈਨ ਨੰਬਰ 1930 ਦੀ ਜਾਣਕਾਰੀ ਦਿੱਤੀ ਗਈ। ਅਣਪਛਾਤੇ ਵ੍ਹੀਕਲ ਨਾਲ ਐਕਸੀਡੈਂਟ ਹੋਣ ‘ਤੇ ਸਿਲੇਸੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਆ ਰਹੀ ਪੰਜਾਬ ਪੁਲਿਸ ਦੀ ਭਰਤੀ ਸਬੰਧੀ ਦੱਸਿਆ ਗਿਆ। ਇਸ ਮੌਕੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ, ਪ੍ਰਧਾਨ ਹਰਜੀਤ ਸਿੰਘ ਲੰਢੇਕੇ, ਪ੍ਰਧਾਨ ਸੁਖਦੇਵ ਸਿੰਘ ਭੁੱਲਰ, ਸੈਕਟਰੀ ਬੋਵੀ, ਮੈਂਬਰ ਸ਼ਿੰਦਰਪਾਲ ਸਿੰਘ ਆਦਿ ਹਾਜ਼ਰ ਸਨ।