ਮੋਗਾ ‘ਚ ਵਾਪਰਿਆ ਵੱਡਾ ਹਾਦਸਾ
ਮੋਗਾ : ਮਿਲੀ ਜਾਣਕਾਰੀ ਅਨੁਸਾਰ ਮੋਗਾ-ਫਿਰੋਜ਼ਪੁਰ ਤੋਂ ਕਸਬਾ ਅਜੀਤਵਾਲ ਨੇੜੇ ਇਕ ਮੈਰਿਜ ਪੈਲੇਸ ‘ਚ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਹੇ ਪਰਿਵਾਰ ਦੀ ਕਾਰ ‘ਚ ਅਚਾਨਕ ਸ਼ਾਰਟ ਸਰਕਟ ਹੋ ਗਿਆ ਜਿਸ ਕਾਰਨ ਕਾਰ ਨੂੰ ਅੱਗ ਲੱਗ ਗਈ। ਘਟਨਾ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਮਿਲਦਿਆਂ ਹੀ ਸਮਾਜ ਸੇਵੀ ਸੁਸਾਇਟੀ ਦੇ ਮੈਂਬਰਾਂ ਨੇ ਫਾਇਰ ਬਿ੍ਗੇਡ ਦੇ ਨਾਲ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਇਸ ਦੌਰਾਨ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਦੌਰਾਨ ਕਾਰ ਵਿੱਚ ਸਵਾਰ ਲੋਕ ਵਾਲ-ਵਾਲ ਬਚ ਗਏ।
