Home ਨੌਕਰੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਪਾਰਕ ਇੰਟਰਨੈਸ਼ਨਲ ਲਈ ਇੰਟਰਵਿਊ 28 ਨੂੰ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਸਪਾਰਕ ਇੰਟਰਨੈਸ਼ਨਲ ਲਈ ਇੰਟਰਵਿਊ 28 ਨੂੰ

54
0


ਬਰਨਾਲਾ, 27 ਫਰਵਰੀ (ਬੋਬੀ ਸਹਿਜਲ): ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸਪਾਰਕ ਇੰਟਰਨੈਸ਼ਨਲ ਕੰਪਨੀ ਨਾਲ ਤਾਲਮੇਲ ਕਰਕੇ 28 ਫਰਵਰੀ 2022 (ਦਿਨ ਮੰਗਲਵਾਰ) ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਮਾਰਕੀਟਿੰਗ ਐਗਜ਼ੀਕਿਊਟਵ, ਆਫਿਸ ਐਡਮਿਨ ਅਤੇ ਸੇਲਜ਼ ਮੈਨੇਜਰ ਦੀ ਅਸਾਮੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਦੂਸਰੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ।ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ, ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਗੁਰਤੇਜ ਸਿੰਘ ਨੇ ਦੱਸਿਆ ਕਿ ਉਕਤ ਅਸਾਮੀਆਂ ਲਈ ਯੋਗਤਾ ਘੱਟੋ-ਘੱਟ ਦਸਵੀਂ ਤੋਂ ਪੋਸਟ ਗਰੈਜੂਏਟ, ਉਮਰ ਘੱਟੋ-ਘੱਟ 18 ਤੋਂ 25 ਸਾਲ ਹੋਣੀ ਚਾਹੀਦੀ ਹੈ। ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਿਜ਼ੂਅਮ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈਸ ਵਿੱਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਈਨ ਨੰਬਰ 94170-39072 ’ਤੇ ਸੰਪਰਕ ਕੀਤਾ ਜਾਵੇ।ਨੌਕਰੀ ਲੈਣ ਦੇ ਚਾਹਵਾਨ ਤੁਰੰਤ ਆਪਣੇ ਆਪ ਨੂੰ ਰਜਿਸਟਰ ਕਰਨ: ਰੋਜ਼ਗਾਰ ਅਫਸਰਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਬਰਨਾਲਾ ਗੁਰਤੇਜ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਨ ਲਈ ਮਾਰਚ 2023 ਵਿੱਚ ਬਰਨਾਲਾ ਜ਼ਿਲ੍ਹੇ ਵਿਚ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ,ਜਿਸ ਵਿੱਚ ਨਾਮੀ ਕੰਪਨੀਆਂ ਜਿਵੇਂ ਕਿ ਟ੍ਰਾਈਡੈਂਟ, ਪੁਖਰਾਜ,ਸਕਾਈ ਇੰਟਰਨੈਸ਼ਨਲ,ਅਜਾਇਲ ਤੇ ਐਲ.ਆਈ.ਸੀ ਆਦਿ ਭਾਗ ਲੈ ਰਹੀਆਂ ਹਨ।ਨੌਕਰੀ ਲੈਣ ਲਈ ਚਾਹਵਾਨ ਪ੍ਰਾਰਥੀ ਆਪਣੇ ਆਪ ਨੂੰ ਇਸ ਲਿੰਕ https://forms.gle/s1TvhZyqfFAUsvfy6 ਤੇ ਤੁਰੰਤ ਰਜਿਸਟਰ ਕਰਨ। ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਇਨ ਨੰਬਰ 94177-39072 ’ਤੇ ਸੰਪਰਕ ਕੀਤਾ ਜਾਵੇ

LEAVE A REPLY

Please enter your comment!
Please enter your name here