ਬਟਾਲਾ, 27 ਫਰਵਰੀ (ਬੋਬੀ ਸਹਿਜਲ – ਧਰਮਿੰਦਰ): ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲੋਂ ਸ਼ਹਿਰ ਬਟਾਲਾ ਦੇ ਨਵੀਨੀਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਦੇ ਤਹਿਤ ਕਾਦੀਆਂ ਚੁੰਗੀ ਵਿਖੇ ਸੜਕ ਤੇ ਚੌਕ ਨੂੰ ਖੁੱਲ੍ਹਿਆ ਕਰਨ ਦੀ ਕਵਾਇਦ ਜੋਰਾਂ ਤੇ ਚੱਲ ਰਹੀ ਹੈ।ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੇ ਸੁੰਦਰੀਕਰਨ ਸਬੰਧੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੇ ਸਾਰੇ ਮੁੱਖ ਚੌਂਕਾ ਸਮੇਤ ਸ਼ਹਿਰ ਦੀਆਂ ਐਂਟਰੀਆਂ ਨੂੰ ਖੂਬਸੂਰਤ ਬਣਾਇਆ ਜਾਵੇਗਾ, ਜਿਸ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਬਟਾਲਾ ਦੇ ਸੁੰਦਰੀਕਰਨ ਲਈ 05 ਕਰੋੜ ਮੰਜੂਰ ਹੋ ਗਏ ਹਨ, ਜਿਸ ਨਾਲ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾਣਗੇ।ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਨਗਰ ਨਿਗਮ ਵਲੋਂ ਦਿਨ ਦੇ ਨਾਲ ਰਾਤ ਨੂੰ ਵੀ ਸਫਾਈ ਅਭਿਆਨ ਚਲਾਇਆ ਗਿਆ ਹੈ ਤਾਂ ਜੋ ਸ਼ਹਿਰ ਨੂੰ ਸਾਫ਼ ਸੁਥਰਾ ਰੱਖਿਆ ਜਾ ਸਕੇ। ਉਨ੍ਹਾਂ ਦੁਹਰਾਇਆ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕੰਮਾਂ ਲਈ ਉਹ ਦਿਨ ਰਾਤ ਤੱਤਪਰ ਹਨ।
