ਕੋਟਕਪੂਰਾ 27 ਫਰਵਰੀ (ਰਾਜੇਸ਼ ਜੈਨ): ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਲੋਕਾਂ ਨੂੰ ਪਿੰਡਾਂ ਦੀਆਂ ਬਰੂਹਾਂ ਤੇ ਕੈਂਪ ਲਗਾ ਕੇ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਨੇ ਦੱਸਿਆ ਕਿ ਸਰਕਾਰ ਤੁਹਾਡੇ ਦੁਆਰ” ਤਹਿਤ ਇਹ ਕੈਂਪ 28 ਫਰਵਰੀ ਨੂੰ ਸਵੇਰੇ 10 ਵਜੇ ਤੋ ਦੁਪਹਿਰ 02 ਵਜੇ ਤੱਕ ਸਰਕਾਰੀ ਹਾਈ ਸਕੂਲ ਪਿੰਡ ਦੇਵੀਵਾਲਾ, ਕੋਟਕਪੂਰਾ ਵਿਖੇ ਲਗਾਇਆ ਜਾ ਰਿਹਾ ਹੈ।
