ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਫੈਲਾਈ ਜਾਵੇਗੀ ਜਾਗਰੂਕਤਾ ਸੀ.ਜੇ.ਐੱਮ. ਅਮਰੀਸ਼ ਕੁਮਾਰ
ਮੋਗਾ, 27 ਫਰਵਰੀ ( ਅਸ਼ਵਨੀ ) -ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਜ਼ਿਲਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਸਥਾਨਕ ਆਈ. ਐੱਸ. ਐੱਫ. ਕਾਲਜ ਵਿਖੇ 3 ਮਾਰਚ, 2023 ਦਿਨ ਸ਼ੁੱਕਰਵਾਰ ਨੂੰ ਮੈਗਾ ਕਾਨੂੰਨੀ ਸਹਾਇਤਾ ਕੈਂਪ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਕੈਂਪ ਜਰੀਏ ਵੱਖ ਵੱਖ ਵਿਭਾਗਾਂ ਵੱਲੋਂ ਆਪਣੇ ਆਪਣੇ ਕਾਊਂਟਰ ਲਗਾ ਕੇ ਆਮ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਪ੍ਰਚਾਰ ਕੀਤਾ ਜਾਵੇਗਾ ਅਤੇ ਇਨਾਂ ਸਹੂਲਤਾਂ ਨੂੰ ਲੈਣ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ਉੱਪਰ ਹੀ ਹੱਲ ਕੀਤਾ ਜਾਵੇਗਾ।
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਅਤੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਮੋਗਾ ਸ੍ਰੀ ਅਮਰੀਸ਼ ਕੁਮਾਰ ਨੇ ਦੱਸਿਆ ਕਿ ਇਸ ਕੈਂਪ ਜਰੀਏ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਸਕੀਮਾਂ ਅਤੇ ਹੋਰ ਕਾਨੂੰਨੀ ਸਹਾਇਤਾ ਬਾਰੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਕਾਨੂੰਨੀ ਸੇਵਾਵਾਂ ਅਥਾਰਟੀ ਜਰੀਏ ਲੋਕ ਕਿਵੇਂ ਛੇਤੀ, ਸਸਤਾ ਨਿਆਂ ਪ੍ਰਾਪਤ ਕਰ ਸਕਦੇ ਹਨ, ਬਾਰੇ ਵਿਸਥਾਰ ਨਾਲ ਦੱਸਿਆ ਜਾਵੇਗਾ।
ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਇਸ ਮੈਗਾ ਕਾਨੂੰਨੀ ਸਹਾਇਤਾ ਕੈਂਪ ਵਿੱਚ ਸਿਹਤ ਵਿਭਾਗ, ਸਿੱਖਿਆ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਖੇਤੀਬਾੜੀ ਵਿਭਾਗ, ਲੇਬਰ ਵਿਭਾਗ, ਖੁਰਾਕ ਅਤੇ ਸਪਲਾਈ ਵਿਭਾਗ, ਮੱਛੀ ਪਾਲਣ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਇਲਾਵਾ ਹੋਰ ਵੀ ਵਿਭਾਗਾਂ ਵੱਲੋਂ ਆਪਣੇ ਕਾਊਂਟਰ ਸਥਾਪਿਤ ਕੀਤੇ ਜਾਣਗੇ। ਇਸ ਕੈਂਪ ਵਿੱਚ ਆਯੁਸ਼ਮਾਨ ਕਾਰਡ, ਬੁਢਾਪਾ ਪੈਂਨਸ਼ਨ, ਵਿਧਵਾ ਪੈਨਸ਼ਨ, ਯੂ.ਡੀ.ਆਈ.ਡੀ. ਕਾਰਡ (ਅਪੰਗਤਾ ਕਾਰਡ), ਲੇਬਰ ਕਾਰਡ, ਸਮਾਰਟ ਰਾਸ਼ਨ ਕਾਰਡ, ਆਧਾਰ ਕਾਰਡ ਆਦਿ ਬਣਾਏ ਜਾਣਗੇ ਅਤੇ ਇਸਨੂੰ ਬਣਾਉਣ ਵਿੱਚ ਆ ਰਹੀਆਂ ਮੁਸ਼ਕਿਲਾਂ ਦਾ ਮੌਕੇ ਉੱਪਰ ਹੀ ਨਿਪਟਾਰਾ ਕੀਤਾ ਜਾਵੇਗਾ। ਇਸਤੋਂ ਇਲਾਵਾ ਇਸ ਕੈਂਪ ਵਿੱਚ ਮਨਜੂਰ ਹੋਈਆਂ ਪੈਨਸ਼ਨਾਂ ਨੂੰ ਡੀਲਿਵਰ ਕਰਨ, ਐਸ.ਸੀ./ਬੀ.ਸੀ. ਸਰਟੀਫਿਕੇਟ, ਮੈਰਿਜ ਸਰਟੀਫਿਕੇਟ, ਮਗਨਰੇਗਾ ਕਾਰਡ, ਨਕਸ਼ੇ ਅਤੇ ਰਜਿਸਟਰੀਆਂ ਲਈ ਪਾਸ ਹੋਏ ਐਨ.ਓ.ਸੀ., ਘੁਮਿਆਰ ਸ਼ਕਤੀ ਅਧੀਨ ਲਾਭਪਾਤਰੀ ਕਾਰਡ ਦੀ ਮੌਕੇ ਉੱਪਰ ਹੀ ਲਾਭਪਾਤਰੀਆਂ ਨੂੰ ਵੰਡ ਕੀਤੀ ਜਾਵੇਗੀ।
ਮੁਫ਼ਤ ਮੈਡੀਕਲ ਚੈੱਕਅੱਪ ਕੈਂਪ, ਬੱਚਿਆਂ ਦੀਆਂ ਭਲਾਈ ਸਕੀਮਾਂ, ਕਿਸਾਨਾਂ ਦੀਆਂ ਭਲਾਈ ਸਕੀਮਾਂ, ਲੋਨ ਲੈਣ ਸਬੰਧੀ ਮੁਕੰਮਲ ਜਾਣਕਾਰੀ, ਐਸ.ਸੀ. ਸ੍ਰੇਣੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸ਼ਗਨ ਸਕੀਮ ਬਾਰੇ ਲਾਭਪਾਤਰੀਆਂ ਨੂੰ ਮੁਕੰਮਲ ਜਾਗਰੂਕ ਕੀਤਾ ਜਾਵੇਗਾ ਭਾਵ ਇਨਾਂ ਸਕੀਮਾਂ ਦਾ ਲਾਹਾ ਲੈਣ ਲਈ ਸਹਾਈ ਜਾਣਕਾਰੀ ਉਪਲੱਬਧ ਕਰਵਾਈ ਜਾਵੇਗੀ। ਆਯੁਰਵੈਦਿਕ ਵਿਭਾਗ ਵੱਲੋਂ ਇਸ ਮੌਕੇ ਜਾਂਚ ਅਤੇ ਜਾਗਰੂਕਤਾ ਕੈਂਪ ਵੀ ਇਸ ਮੌਕੇ ਲਗਾਇਆ ਜਾਵੇਗਾ।ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਮੂਹ ਵਿਭਾਗਾਂ ਨੂੰ ਬਕਾਇਆ ਸੇਵਾਵਾਂ ਤੁਰੰਤ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ 3 ਮਾਰਚ ਤੱਕ ਤੈਅ ਸਮਾਂ ਸੀਮਾ ਵਾਲੀਆਂ ਸਾਰੀਆਂ ਸੇਵਾਵਾਂ ਉਸ ਦਿਨ ਮੌਕੇ ਉੱਤੇ ਪ੍ਰਦਾਨ ਕੀਤੀਆਂ ਜਾਣ। ਸੀ.ਜੇ.ਐੱਮ. ਕਮ ਸਕੱਤਰ ਅਮਰੀਸ਼ ਕੁਮਾਰ ਨੇ ਵੀ ਵੱਧ ਤੋਂ ਵੱਧ ਆਮ ਲੋਕਾਂ ਨੂੰ ਇਸ ਕੈਂਪ ਵਿੱਚ ਸ਼ਮੂਲੀਅਤ ਕਰਕੇ ਲਾਹਾ ਲੈਣ ਦੀ ਅਪੀਲ ਕੀਤੀ।
