ਜਗਰਾਉਂ, 28 ਫਰਵਰੀ ( ਰੋਹਿਤ ਗੋਇਲ )-ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਕਾਰਜਕਾਰਨੀ ਕਮੇਟੀ ਦੀ ਅਹਿਮ ਮੀਟਿੰਗ ਗੁਰਚਰਨ ਸਿੰਘ ਨਾਹਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੀ ਪ੍ਰਧਾਨਗੀ ਹਰਭਗਵਾਨ ਸਿੰਘ ਕੰਬੋਜ ਸੂਬਾ ਕਾਰਜਕਾਰਨੀ ਪ੍ਰਧਾਨ, ਗੁਰਮੇਲ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਦੀਪ ਸਿੰਘ ਜਨਰਲ ਸਕੱਤਰ, ਜੈਦੇਵ ਸਿੰਘ ਸੀਨੀਅਰ ਮੀਤ ਪ੍ਰਧਾਨ, ਕੁਲਵੰਤ ਸਿੰਘ ਕੈਸ਼ੀਅਰ ਅਤੇ ਕਾਰਜਕਾਰਨੀ ਕਮੇਟੀ ਦੇ ਹੋਰ ਮੈਂਬਰ ਹਾਜ਼ਰ ਸਨ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸੂਬਾ ਪ੍ਰਧਾਨ ਦੀ ਚੋਣ ਲਈ 11 ਮਾਰਚ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਵਿਖੇ ਮੀਟਿੰਗ ਰੱਖੀ ਗਈ ਹੈ। ਜਿਸ ਵਿੱਚ ਸਮੂਹ ਮੈਂਬਰਾਂ ਨੂੰ ਹਾਜ਼ਰੀ ਭਰਨ ਦਾ ਸੱਦਾ ਦਿੱਤਾ ਗਿਆ ਤਾਂ ਜੋ ਜ਼ਿਲ੍ਹਾ ਪ੍ਰੀਸ਼ਦ ਦੇ ਮੀਟਿੰਗ ਹਾਲ ਵਿੱਚ ਨਵੇਂ ਪ੍ਰਧਾਨ ਦੀ ਚੋਣ ਕੀਤੀ ਜਾ ਸਕੇ।