ਜਗਰਾਓਂ, 28 ਫਰਵਰੀ ( ਧਰਮਿੰਦਰ )-ਐਸ.ਸੀ/ਬੀ.ਸੀ ਵੈਲਫੇਅਰ ਕੌਂਸਲ ਪੰਜਾਬ ਦੇ ਪ੍ਰਧਾਨ ਦਰਸ਼ਨ ਸਿੰਘ ਦੇਸ਼ ਭਗਤ ਨੇ ਇੱਕ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਐਸ.ਸੀ/ਬੀ.ਸੀ ਵੈਲਫੇਅਰ ਕੌਂਸਲ ਪੰਜਾਬ ਨੂੰ ਭੰਗ ਕਰ ਦਿੱਤਾ ਗਿਆ ਹੈ। ਜਥੇਬੰਦੀ ਦੇ ਸਾਰੇ ਅਹੁਦੇਦਾਰਾਂ ਅਤੇ ਮੈਂਬਰਾਂ ਦੀਆਂ ਨਿਯੁਕਤੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜਲਦੀ ਹੀ ਜਥੇਬੰਦੀ ਦੀ ਨਵੀਂ ਕਮੇਟੀ ਦਾ ਐਲਾਨ ਕਰ ਦਿੱਤਾ ਜਾਵੇਗਾ।
