Home Education ਸਖੀ ਵਨ ਸਟਾਪ ਸੈਂਟਰ ਵੱਲੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਘੋਲ...

ਸਖੀ ਵਨ ਸਟਾਪ ਸੈਂਟਰ ਵੱਲੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਘੋਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ

48
0


ਫ਼ਤਹਿਗੜ੍ਹ ਸਾਹਿਬ, 28 ਫਰਵਰੀ ( ਵਿਕਾਸ ਮਠਾੜੂ)-ਸਖੀ ਵਨ ਸਟਾਪ ਸੈਂਟਰ ਵੱਲੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਘੋਲ ਅਤੇ ਰਾਜਪੂਤ ਧਰਮਸ਼ਾਲਾ ਸ਼੍ਰੀ ਨੈਣਾਂ ਦੇਵੀ ਮੰਦਰ ਹਾਲ ਵਿਖੇ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ ਇਨ੍ਹਾਂ ਪ੍ਰੋਗਰਾਮਾਂ ਵਿੱਚ ਪਿੰਡਾਂ ਦੀਆਂ ਔਰਤਾਂ ਨੂੰ ਸਖੀ ਵਨ ਸਟਾਪ ਸੈਂਟਰ ਵੱਲੋਂ ਦਿੱਤੀਆ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਖੀ-ਵਨ ਸਟਾਪ ਸੈਂਟਰ ਦੇ ਇੰਚਾਰਜ ਰਜਨੀ ਬਾਲਾ ਨੇ  ਦੱਸਿਆ ਕਿ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਿਵੇਂ ਕਿ ਘਰੇਲੂ ਹਿੰਸਾ,ਜਬਰ ਜਨਾਹ,ਕੁੱਟਮਾਰ,ਛੇੜ-ਛਾੜ,ਦੁਰਵਿਵਹਾਰ,ਮਾਨਸਿਕ ਹਿੰਸਾ,ਤੇਜਾਬੀ ਹਮਲਾ,ਕਿਡਨੈਪਿੰਗ ਆਦਿ ਹਿੰਸਾ ਨਾਲ ਪੀੜਤ ਮਹਿਲਾ ਨੂੰ ਸੈਂਟਰ ਵੱਲੋਂ ਸਾਇਕੋ ਸੋਸ਼ਲ ਕਾਉਂਸਲਿੰਗ,ਮੁਫਤ ਕਾਨੂੰਨੀ ਸਹਾਇਤਾ, ਪੁਲਿਸ ਮਦਦ ਅਤੇ ਮੈਡੀਕਲ ਸਹਾਇਤਾ ,ਅਸਥਾਈ ਰਿਹਾਇਸ਼ (ਔਰਤ ਨਾਲ ਬੇਟਾ 8 ਸਾਲ ਤੱਕ ਦਾ ,ਬੇਟੀ ਕਿਸੇ ਵੀ ਉਮਰ ਦੀ, 5 ਦਿਨਾਂ ਲਈ) ਦਿੱਤੀਆ ਜਾਂਦੀਆਂ ਹਨ ।ਉਨ੍ਹਾਂ ਦੱਸਿਆ ਕਿ ਇਹ ਸੇਵਾਵਾਂ ਸੈਂਟਰ ਵੱਲ਼ੋਂ ਮੁਫਤ ਮਹੁੱਇਆ ਕਰਵਾਇਆ ਜਾਂਦੀਆਂ ਹਨ।ਇਸ ਮੌਕੇ ਕੇਸ ਵਰਕਰ ਨਿਰਮਲ ਕੌਰ ਨੇ ਔਰਤਾਂ ਨੂੰ ਉਹਨਾਂ ਦੇ ਕਾਨੂੰਨੀ ਅਧਿਕਾਰਾ ਬਾਰੇ ਜਾਣਕਾਰੀ ਦਿੱਤੀ ਅਤੇ ਜਰੂਰਤਮੰਦ ਔਰਤਾਂ ਨੂੰ ਸਖੀ ਵਨ ਸਟਾਪ ਸੈਂਟਰ ਦੇ ਟੈਲੀਫੋਨ ਨੰਬਰ 01763-233054, 9988100-415, 95690-30645, 77107-58976  ਤੇ ਸੰਪਰਕ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਹਿੰਸਾ ਪੀੜਤ ਔਰਤਾਂ ਐਮਰਜੈਂਸੀ ਹੈਲਪ ਲਾਈਨ ਨੰ. 181 ਜਾਂ 112 ਤੇ ਵੀ ਆਪਣੇ ਤੇ ਹੋ ਰਹੀ ਹਿੰਸਾ ਸਬੰਧੀ ਸ਼ਿਕਾਇਤ ਦਰਜ ਕਰਵਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਪੀੜ੍ਹਤ ਮਹਿਲਾ ਤੇ ਸ਼ਿਕਾਇਤ ਕਰਤਾ ਦੀ ਜਾਣਕਾਰੀ ਗੁਪਤ ਰੱਖੀ ਜਾਂਦੀ ਹੈ।ਇਸ ਮੌਕੇ ਸਰਕਾਰੀ ਸਕੂਲ ਦੀ ਪ੍ਰਿੰਸੀਪਲ ਜਗਜੀਤ ਕੌਰ, ਸਰਪੰਚ ਰਾਕੇਸ਼ ਕੁਮਾਰ ਸ਼ਰਮਾ, ਆਂਗਨਵਾੜੀ ਵਰਕਰ ਮਨੋਰਮਾ ਸ਼ਰਮਾ, ਪਰਮਜੀਤ ਕੌਰ ਤੇ ਰੇਨੂੰ ਸ਼ਰਮਾ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here