ਮੋਗਾ, 28 ਫਰਵਰੀ ( ਅਸ਼ਵਨੀ) -ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਮੋਗਾ ਵੱਲੋਂ ਰਾਸ਼ਟਰੀ ਯੁਵਾ ਵਲੰਟੀਅਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਭਾਰਤ ਸਰਕਾਰ ਇਸ ਵਿੱਚ ਨੌਜਵਾਨਾਂ ਨੂੰ ਸਵੈਸੇਵੀ ਸਮੂਹਾਂ ਵਿੱਚ ਸੰਗਠਿਤ ਕਰਕੇ ਰਾਸ਼ਟਰੀ ਨਿਰਮਾਣ ਗਤੀਵਿਧੀਆਂ ਵਿੱਚ ਮੱਦਦ ਕਰਨ, ਉਨ੍ਹਾਂ ਦੀਆਂ ਊਰਜਾਵਾਂ ਅਤੇ ਸਮਰੱਥਾਵਾਂ ਨੂੰ ਪ੍ਰਸਾਰਿਤ ਕਰਨ ਲਈ ਨੌਜਵਾਨਾਂ ਦੀ ਭਾਲ ਕਰਦੀ ਹੈ।ਇਸ ਬਾਰੇ ਜ਼ਿਲ੍ਹਾ ਯੂਥ ਅਫ਼ਸਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਭਰਤੀ ਲਈ ਬਿਨੈਕਾਰ ਦਸਵੀਂ ਪਾਸ ਹੋਣਾ ਚਾਹੀਦਾ ਹੈ। ਬਿਨੈਕਾਰ ਦੀ ਉਮਰ 1 ਅਪ੍ਰੈਲ 2023 ਨੂੰ 18 ਸਾਲ ਤੋਂ 29 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਕੋਈ ਵੀ ਰੈਗੂਲਰ ਪੜ੍ਹਾਈ ਵਾਲਾ ਵਿਦਿਆਰਥੀ ਭਰਤੀ ਲਈ ਯੋਗ ਨਹੀਂ ਹੈ। ਰਾਸ਼ਟਰੀ ਯੁਵਾ ਵਲੰਟੀਅਰ ਨੂੰ 5000 ਰੁਪਏ ਪ੍ਰਤੀ ਮਹੀਨਾ ਮਾਣ ਭੱਤਾ ਦਿੱਤਾ ਜਾਵੇਗਾ। ਇਹ ਨਾ ਤਾਂ ਕੋਈ ਪੇਡ ਰੋਜ਼ਗਾਰ ਹੈ ਅਤੇ ਨਾ ਹੀ ਵਲੰਟੀਅਰ ਨੂੰ ਸਰਕਾਰ ਕੋਲ ਰੋਜ਼ਗਾਰ ਦਾ ਦਾਅਵਾ ਕਰਨ ਦਾ ਕੋਈ ਕਾਨੂੰਨੀ ਅਧਿਕਾਰ ਪ੍ਰਦਾਨ ਕਰਦਾ ਹੈ।ਰਾਸ਼ਟਰੀ ਯੁਵਾ ਵਲੰਟੀਅਰ ਲਈ ਵੈਬਸਾਈਟ ਉੱਤੇ ਰਜਿਸਟਰਡ ਕੀਤਾ ਜਾ ਸਕਦਾ ਹੈ। ਅਪਲਾਈ ਕਰਨ ਦੀ ਆਖਰੀ ਮਿਤੀ 9 ਮਾਰਚ 2023 ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਨਹਿਰੂ ਯੁਵਾ ਕੇਂਦਰ ਮੋਗਾ ਦੇ ਦਫ਼ਤਰ ਨਿਊ ਦਸ਼ਮੇਸ਼ ਨਗਰ ਗਲੀ ਨੰਬਰ ਅੱਠ ਬੀ, ਮਕਾਨ ਨੰ 1903, ਨੇੜੇ ਮਾਈਕ੍ਰੋਸੇਸ ਕੰਪਿਊਟਰ ਸੈਂਟਰ ਵਿਖੇ ਦਫ਼ਤਰੀ ਸਮੇਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ।