ਫ਼ਤਹਿਗੜ੍ਹ ਸਾਹਿਬ, 28 ਫਰਵਰੀ ( ਬੌਬੀ ਸਹਿਜਲ, ਧਰਮਿੰਦਰ)-ਦੇਸ਼ ਦੀ ਆਜ਼ਾਦੀ ਦੇ 75 ਸਾਲਾ ਜਸ਼ਨਾਂ ਅਤੇ ਦੇਸ਼ ਦੇ ਲੋਕਾਂ, ਸੱਭਿਆਚਾਰ ਅਤੇ ਪ੍ਰਾਪਤੀਆਂ ਦੇ ਸ਼ਾਨਦਾਰ ਇਤਿਹਾਸ ਆਜ਼ਾਦੀ ਕਾ ਅੰਮ੍ਰਿਤ ਮਹਾਂ ਉਤਸਵ ਦੇਸ਼ ਭਰ ਵਿੱਚ ਮਨਾਇਆ ਜਾ ਰਿਹਾ ਹੈ। ਇਸ ਕੜੀ ਤਹਿਤ ਖੇਡਾਂ ਤੇ ਯੁਵਾ ਮਾਮਲਿਆਂ ਬਾਰੇ ਵਿਭਾਗ ਵੱਲੋਂ ਨਹਿਰੂ ਯੁਵਾ ਕੇਂਦਰ ਰਾਹੀਂ 01 ਅਪ੍ਰੈਲ ਤੋਂ 31 ਮਈ ਤੱਕ ਦੇਸ਼ ਭਰ ਵਿੰਚ ” ਯੁਵਾ ਸੰਵਾਦ-ਭਾਰਤ 2047″ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਜ਼ਿਲ੍ਹੇ ਦੀਆ ਕਮਿਊਨਿਟੀ ਬੇਸਟ ਸੰਸਥਾਵਾਂ ਭਾਗ ਲੈ ਸਕਣਗੀਆਂ। ਇਹ ਜਾਣਕਾਰੀ ਦਿੰਦਿਆਂ ਨਹਿਰੂ ਯੁਵਾ ਕੇਂਦਰ ਦੇ ਜ਼ਿਲ੍ਹਾ ਯੂਥ ਅਫਸਰ ਸ਼੍ਰੀਮਤੀ ਨੇਹਾ ਸ਼ਰਮਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਜ਼ਿਲ੍ਹੇ ਦੇ ਵੱਖ-ਵੱਖ ਸੀ.ਬੀ.ਓਜ਼ (ਕਮਿਊਨਿਟੀ ਬੇਸਟ ਸੰਸਥਾਵਾਂ) ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰ ਤੇ ਆਯੋਜਿਤ ਕੀਤਾ ਜਾਵੇਗਾ ਜੋ ਕਿ ਪੰਚ ਪ੍ਰਾਣਾਂ ਅਨੁਸਾਰ ਦੇਸ਼ ਦੇ ਭਵਿੱਖ ਬਾਰੇ ਸਕਾਰਾਤਮਕ ਭਾਸ਼ਣ ਦੇਣ ਲਈ ਨਹਿਰੂ ਯੁਵਾ ਕੇਂਦਰ ਨਾਲ ਹੱਥ ਮਿਲਾਉਣਗੇ।ਸ਼੍ਰੀਮਤੀ ਨੇਹਾ ਸ਼ਰਮਾ ਨੇ ਦੱਸਿਆ ਕਿ ਇਹ ਪ੍ਰੋਗਰਾਮ ਇੱਕ ਟਾਊਨ ਹਾਲ ਫਾਰਮੈਟ ਵਿੱਚ ਆਯੋਜਿਤ ਕੀਤਾ ਜਾਵੇਗਾ ਜਿਸ ਵਿੱਚ ਮਾਹਰ ਵਿਅਕਤੀ ਪੰਚ ਪ੍ਰਾਣ ਤੇ ਚਰਚਾ ਦੀ ਅਗਵਾਈ ਕਰਨਗੇ ਅਤੇ ਘੱਟੋ-ਘੱਟ 500 ਨੌਜਵਾਨਾਂ ਦੀ ਸ਼ਮੂਲੀਅਤ ਨਾਲ ਪ੍ਰਸ਼ਨ ਸੈਸ਼ਨ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪ੍ਰੋਗਰਾਮ ਦਾ ਆਯੋਜਨ ਕਰਨ ਲਈ ਸੀ.ਬੀ.ਓਜ਼ ਨੂੰ 20 ਹਜ਼ਾਰ ਰੁਪਏ ਤੱਕ ਦੀ ਅਦਾਇਗੀ ਕੀਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਜਿਹੜੇ ਸੀ.ਬੀ.ਓਜ਼ ਇਸ ਲਈ ਅਪਲਾਈ ਕਰਨਾ ਚਾਹੁੰਦੇ ਹਨ ਉਹ ਗੈਰ-ਸਿਆਸੀ, ਗੈਰ ਪੱਖਪਾਤੀ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਦਾ ਇਤਿਹਾਸ ਬੇਦਾਗ ਹੋਣਾ ਚਾਹੀਦਾ ਹੈ ਅਤੇ ਯੁਵਾ ਸੰਵਾਦ ਪ੍ਰੋਗਰਾਮ ਦਾ ਆਯੋਜਨ ਕਰਨ ਲਈ ਲੋੜੀਂਦੀ ਸੰਗਠਨਾਤਮਕ ਤਾਕਤ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਸੰਸਥਾਵਾਂ ਵਿਰੁੱਧ ਕੋਈ ਵੀ ਅਪਰਾਧਿਕ ਕੇਸ ਲੰਬਿਤ ਨਹੀਂ ਹੋਣਾ ਚਾਹੀਦਾ। ਉਨ੍ਹਾ ਇਹ ਵੀ ਦੱਸਿਆ ਕਿ ਇਸ ਪ੍ਰੋਗਰਾਮ ਲਈ ਹਰੇਕ ਜ਼ਿਲ੍ਹੇ ਵਿੱਚੋਂ ਤਿੰਨ ਸੀ.ਬੀ.ਓਜ਼ ਦੀ ਚੋਣ ਕੀਤੀ ਜਾਵੇਗੀ।ਜ਼ਿਲ੍ਹਾ ਯੂਥ ਅਫਸਰ ਨੇ ਦੱਸਿਆ ਕਿ ਤੈਅ ਮਾਪਦੰਡਾਂ ਨੂੰ ਪੂਰਾ ਕਰਨ ਵਾਲੇ ਅਤੇ ਦਿਲਚਸਪੀ ਰੱਖਣ ਵਾਲੀਆਂ ਸੀ.ਬੀ.ਓ. ਆਪਣੀਆਂ ਅਰਜ਼ੀਆਂ ਨਿਰਧਾਰਤ ਪ੍ਰੋਫਾਰਮੇ ਵਿੱਚ ਭਰ ਕੇ ਜਮ੍ਹਾਂ ਕਰਵਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਨਿਰਧਾਰਤ ਪ੍ਰੋਫਾਰਮਾ ਨਹਿਰੂ ਯੁਵਾ ਕੇਂਦਰ ਦੇ ਦਫ਼ਤਰ ਵਿਖੇ ਉਪਲਬਧ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਹਾਸਲ ਕਰਨ ਵਾਸਤੇ ਨਹਿਰੂ ਯੁਵਾ ਕੇਂਦਰ ਦੇ ਟੈਲੀਫੋਨ ਨੰ: 01763-228524 ਅਤੇ ਮੋਬਾਇਲ ਨੰ: 79923-58224 ਤੇ ਸੰਪਰਕ ਕੀਤਾ ਜਾ ਸਕਦਾ ਹੈ।