“ਵੱਖ ਵੱਖ ਖੇਤਰਾਂ ਵਿੱਚ ਵਿਸ਼ੇਸ਼ ਉਪਲਬਧੀਆਂ ਹਾਸਲ ਕਰਨ ਵਾਲੀਆਂ ਮਹਿਲਾਵਾਂ ਨੂੰ ਕੀਤਾ ਜਾਵੇਗਾ ਸਨਮਾਨਿਤ”
ਫਰੀਦਕੋਟ 28 ਫਰਵਰੀ (ਰਾਜੇਸ਼ ਜੈਨ) : ਬਾਬਾ ਫਰੀਦ ਸੱਭਿਆਚਾਰਕ ਕੇਂਦਰ ਵਿਖੇ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ ਵੱਖ ਵੱਖ ਖੇਤਰਾਂ ਦੇ ਵਿੱਚ ਉਪਲਬਧੀਆਂ ਹਾਸਲ ਕਰਨ ਵਾਲੀਆਂ ਮਹਿਲਾਵਾਂ ਨੂੰ ਅੰਤਰਰਾਸ਼ਟਰੀ ਨਾਰੀ ਦਿਵਸ ਦੇ ਸਬੰਧ ਵਿੱਚ 7 ਮਾਰਚ ਨੂੰ ਕਰਵਾਏ ਜਾ ਰਹੇ ਸਮਾਗਮ ਮੌਕੇ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦਿੰਦਿਆ ਦੱਸਿਆ ਕਿ ਪਹਿਲਾਂ ਇਹ ਸਮਾਗਮ 8 ਮਾਰਚ ਨੂੰ ਹੋਣਾ ਸੀ।
