ਗੁਰਦਾਸਪੁਰ, 1 ਮਾਰਚ (ਰਾਜ਼ਨ ਜੈਨ): ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਵਿਖੇ 10 ਮਾਰਚ 2023 ਨੂੰ ਕਿਸਾਨ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਤਰੀ ਖੋਜ਼ ਕੇਂਦਰ, ਗੁਰਦਾਸਪੁਰ ਦੇ ਡਾਇਰੈਕਟਰ ਡਾ. ਭੁਪਿੰਦਰ ਸਿੰਢ ਢਿਲੋਂ ਨੇ ਦੱਸਿਆ ਕਿ ਕਿਸਾਨ ਮੇਲੇ ਦੌਰਾਨ ਵੱਖ-ਵੱਖ ਵਿਭਾਗਾਂ ਅਤੇ ਖੇਤੀ ਨਾਲ ਸਬੰਧਿਤ ਕੰਪਨੀਆਂ ਵੱਲੋਂ ਪ੍ਰਦਰਸ਼ਨੀ ਸਟਾਲ ਲਗਾਏ ਜਾਣਗੇ। ਇਸਦੇ ਨਾਲ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਰੇ ਨਵੀਂ ਜਾਣਕਾਰੀ ਦੇਣਗੇ। ਇਸ ਮੌਕੇ ਖੇਤੀ ਸਾਹਿਤ ਅਤੇ ਸਾਉਣੀ ਦੀਆਂ ਫਸਲਾਂ ਦੇ ਬੀਜ਼ਾਂ ਦੀ ਵਿਕਰੀ ਵੀ ਕੀਤੀ ਜਾਵੇਗੀ। ਡਾ. ਭੁਪਿੰਦਰ ਸਿੰਘ ਢਿਲੋਂ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਇਸ ਕਿਸਾਨ ਮੇਲੇ ਵਿੱਚ ਸ਼ਾਮਿਲ ਹੋਣ ਦਾ ਹਾਰਦਿਕ ਸੱਦਾ ਦਿੱਤਾ ਹੈ।