ਜਗਰਾਉਂ, 3 ਮਾਰਚ ( ਬਲਦੇਵ ਸਿੰਘ)-ਗੁਰਦੁਆਰਾ ਸ੍ਰੀ ਭਜਨਗੜ੍ਹ ਸਾਹਿਬ, ਮੋਤੀ ਬਾਗ,ਗਲੀ ਨੰਬਰ 3, ਕੱਚਾ ਮਲਕ ਰੋਡ ਜਗਰਾਉਂ ਵਿਖੇ ਹਰੇਕ ਹਫਤੇ ਦੀ ਤਰ੍ਹਾਂ ਮਿਤੀ 4 ਮਾਰਚ ਸ਼ਨੀਵਾਰ ਨੂੰ ਹਫ਼ਤਾਵਾਰੀ ਗੁਰਮਤਿ ਸਮਾਗਮ ਸ਼ਾਮ 5.30 ਵਜੇ ਤੋਂ ਰਾਤ 8.45 ਤੱਕ ਹੋਵੇਗਾ।ਇਸ ਸਮੇਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਜਾਪ,ਸ਼੍ਰੀ ਰਹਿਰਾਸ ਸਾਹਿਬ ਜੀ ਦਾ ਜਾਪ,ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ ਹੋਣਗੀਆਂ।ਭਾਈ ਕੁਲਜੀਤ ਸਿੰਘ ਜੀ ਵਿਸ਼ੇਸ਼ ਤੌਰ ਤੇ ਆਪਣੀਆਂ ਸੇਵਾਵਾਂ ਨਿਭਾਉਣਗੇ।ਭਾਈ ਗੁਰਪ੍ਰੀਤ ਸਿੰਘ ਵੱਲੋਂ ਸਮੂਹ ਸੰਗਤਾਂ ਨੂੰ ਪਰਿਵਾਰ ਸਮੇਤ ਹਾਜ਼ਰੀਆਂ ਭਰਨ ਲਈ ਬੇਨਤੀ ਕੀਤੀ ਜਾਂਦੀ ਹੈ।ਇਸ ਸਮੇਂ ਗੁਰੂ ਕਾ ਲੰਗਰ ਅਤੁੱਟ ਵਰਤੇਗਾ।