Home Farmer ਡੇਅਰੀ ਵਿਕਾਸ ਵਿਭਾਗ ਵਲੋਂ ਸਿੱਖਿਆਰਥੀਆਂ ਨੂੰ ਸਿਖਲਾਈ ਉਪਰੰਤ ਸਰਟੀਫਿਕੇਟ ਵੰਡੇ

ਡੇਅਰੀ ਵਿਕਾਸ ਵਿਭਾਗ ਵਲੋਂ ਸਿੱਖਿਆਰਥੀਆਂ ਨੂੰ ਸਿਖਲਾਈ ਉਪਰੰਤ ਸਰਟੀਫਿਕੇਟ ਵੰਡੇ

45
0


ਲੁਧਿਆਣਾ, 3 ਮਾਰਚ ( ਰੋਹਿਤ ਗੋਇਲ ) – ਕੈਬਿਨਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵਲੋਂ ਸਿੱਖਿਆਰਥੀਆਂ ਲਈ ਚਲਾਈ ਜਾ ਰਹੀ 2 ਹਫਤੇ ਦੀ ਡੇਅਰੀ ਸਿਖਲਾਈ ਸਮਾਪਤ ਹੋਣ ‘ਤੇ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਡਿਪਟੀ ਡਾਇਰੈਕਟਰ ਡੇਅਰੀ ਲੁਧਿਆਣਾ ਸ੍ਰੀ ਦਲਬੀਰ ਕੁਮਾਰ ਵਲੋਂ ਕੀਤੀ ਗਈ।
ਇਸ ਮੌਕੇ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਡਿਪਟੀ ਡਾਇਰੈਕਟਰ ਡੇਅਰੀ ਨੇ ਵੱਧ ਤੋਂ ਵੱਧ ਵਿਭਾਗੀ ਸਕੀਮਾਂ ਦਾ ਲਾਹਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਪ੍ਰਤੀਸਤ ਸਬਸਿਡੀ ਦਿਵਾਈ ਜਾਵੇਗੀ। ਉਨ੍ਹਾਂ ਇਲਾਕੇ ਦੇ ਬੇਰੋਜਗਾਰ ਮੁੰਡੇ ਕੁੜੀਆਂ ਨੂੰ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵਧ ਲਾਹਾ ਲੈਣ ਲਈ ਅਪੀਲ ਕੀਤੀ।ਉਨ੍ਹਾਂ ਅੱਗੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸ਼ਹਿਰਾਂ ਵਿੱਚ ਮੋਬਾਇਲ ਵੈਨ ਰਾਹੀ ਕੈਂਪ ਲਗਾਏ ਜਾ ਰਹੇ ਹਨ ਅਤੇ ਦੁੱਧ ਉਤਪਾਦਕਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਪਿੰਡਾਂ ਵਿੱਚ ਇਕ ਦਿਨਾਂ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ 81461-00543 ਜਾਂ 01628-299322 ‘ਤੇ ਵੀ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ।ਇਸ ਮੌਕੇ ਰਾਜਨ ਡੇਅਰੀ ਟੈਕਨਾਲੋਜਿਸਟ, ਰਮਨਦੀਪ ਕੌਰ ਜੂਨੀਅਰ ਸਹਾਇਕ, ਬਾਲ ਕ੍ਰਿਸਨ ਡੇਅਰੀ ਇੰਸਪੈਕਟਰ ਅਤੇ ਹਰਵਿੰਦਰ ਸਿੰਘ ਕਲਰਕ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here