Home ਪਰਸਾਸ਼ਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਟਾਲਾ ਸ਼ਹਿਰ ਦੀ ਅਮੀਰ ਵਿਰਾਸਤ ਦੀ ਸੰਭਾਲ ਲਈ ਕੀਤੇ...

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਟਾਲਾ ਸ਼ਹਿਰ ਦੀ ਅਮੀਰ ਵਿਰਾਸਤ ਦੀ ਸੰਭਾਲ ਲਈ ਕੀਤੇ ਜਾਣਗੇ ਵਿਸ਼ੇਸ ਉਪਰਾਲੇ-ਡਿਪਟੀ ਕਮਿਸ਼ਨਰ

39
0

“ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਬਟਾਲਾ ਸ਼ਹਿਰ ਦੀ ਧਾਰਮਿਕ ਤੇ ਇਤਿਹਾਸਕ ਵਿਰਾਸਤ ਦੇ ਕੀਤੇ ਦਰਸ਼ਨ”

ਬਟਾਲਾ, 3 ਮਾਰਚ (ਲਿਕੇਸ਼ ਸ਼ਰਮਾ – ਅਸ਼ਵਨੀ): ਡਾ.ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ ਵਲੋਂ ਅੱਜ ਬਟਾਲਾ ਸ਼ਹਿਰ ਦੀ ਅਮੀਰ ਧਾਰਮਿਕ ਤੇ ਇਤਿਹਾਸਕ ਵਿਰਾਸਤ ਦੇ ਦਰਸ਼ਨ ਕੀਤੇ ਗਏ। ਇਸ ਮੌਕੇ ਉਨਾਂ ਦੇ ਨਾਲ ਮੈਡਮ ਅਸ਼ਵਿਨੀ ਗੋਟਿਆਲ ਐਸ.ਐਸ.ਪੀ ਬਟਾਲਾ,Dr. Shayari Bhandari ਐਸ.ਡੀ.ਐਮ ਬਟਾਲਾ ਤੇ ਲਖਵਿੰਦਰ ਸਿੰਘ ਤਹਿਸੀਲਦਾਰ ਮੋਜੂਦ ਸਨ।ਡਿਪਟੀ ਕਮਿਸ਼ਨਰ ਸਭ ਤੋਂ ਪਹਿਲਾਂ ਸ੍ਰੀ ਅਚਲੇਸ਼ਵਰ ਧਾਮ ਅਤੇ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਇਥੋ ਦੇ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਉਪਰੰਤ ਉਨਾਂ ਨੇ ਬੇਰਿੰਗ ਕਾਲਜ ਸਥਿਤ ਮਹਾਰਾਜਾ ਸ਼ੇਰ ਸਿੰਘ ਦੇ ਮਹਿਲ, ਜਲ ਮਹਿਲ ਅਤੇ ਸਮਸ਼ੇਰ ਖਾਂ ਦੇ ਮਕਬਰੇ ਦਾ ਦੌਰਾ ਕਰਕੇ ਇਨਾਂ ਦੇ ਰੱਖ ਰਖਾਵ ਅਤੇ ਇਤਿਹਾਸਕ ਪਿਛੋਕੜ ਨੂੰ ਜਾਣਿਆ।ਇਸ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਬਟਾਲਾ ਸ਼ਹਿਰ ਦੇ ਅੰਦਰੂਨ ਵਿੱਚ ਸਥਿਤ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਰਸੋਈ ਕੱਚੀ ਕੰਧ ਦੇ ਦਰਸ਼ਨ ਕੀਤੇ।ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੌਰਾਨ ਪ੍ਰਬੰਧਕ ਕਮੇਟੀਆਂ ਵਲੋਂ ਡਾ.ਹਿਮਾਂਸ਼ੂ ਅਗਰਵਾਲ ਡਿਪਟੀ ਕਮਿਸ਼ਨਰ, ਮੈਡਮ ਅਸ਼ਵਿਨੀ ਗੋਟਿਆਲ ਐਸ.ਐਸ.ਪੀ ਬਟਾਲਾ ਤੇ Dr. Shayari Bhandari ਐਸ.ਡੀ.ਐਮ ਬਟਾਲਾ ਨੂੰ ਵਿਸ਼ੇਸ ਤੋਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਬਟਾਲਾ ਸ਼ਹਿਰ ਧਾਰਮਿਕ ਅਤੇ ਇਤਿਹਾਸਕ ਪੱਖ ਤੋਂ ਬਹੁਤ ਅਮੀਰ ਸ਼ਹਿਰ ਹੈ ਅਤੇ ਇਥੇ ਬਹੁਤ ਸਾਰੀਆਂ ਵਿਰਾਸਤਾਂ ਦੇਖਣਯੋਗ ਹਨ। ਉਨਾਂ ਕਿਹਾ ਕਿ ਅੱਜ ਦੇ ਦੌਰੇ ਦੋਰਾਨ ਉਨਾਂ ਨੇ ਇਨਾਂ ਅਸਥਾਨਾਂ ਦੇ ਦਰਸ਼ਨ ਕੀਤੇ ਹਨ ਅਤੇ ਨਾਲ ਹੀ ਲੋਕਾਂ ਨਾਲ ਗੱਲਬਾਤ ਕੀਤੀ ਹੈ। ਉਨਾਂ ਕਿਹਾ ਕਿ ਵਿਰਾਸਤੀ ਇਮਾਰਤਾਂ ਦੀ ਸੰਭਾਲ ਲਈ ਜਿਲਾ ਪ੍ਰਸ਼ਾਸਨ ਵਲੋਂ ਵਿਸ਼ੇਸ ਯਤਨ ਕੀਤੇ ਜਾਣਗੇ ਅਤੇ ਜਲ ਮਹਿਲ ਦੀ ਪੁਰਾਤਨ ਦਿੱਖ ਨੂੰ ਬਹਾਲ ਕਰਨ ਲਈ ਭਾਰਤੀ ਪੁਰਾਤੱਤਵ ਵਿਭਾਗ ਨਾਲ ਵੀ ਰਾਬਤਾ ਕੀਤਾ ਜਾਵੇਗਾ। ਉਨਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਪਣੇ ਜ਼ਿਲ੍ਹੇ ਦੇ ਅਮੀਰ ਵਿਰਸੇ ਨੂੰ ਉਭਾਰਨ ਅਤੇ ਪ੍ਰਚਾਰਨ ਲਈ ਯਤਨ ਪਹਿਲਾਂ ਹੀ ਕੀਤੇ ਜਾ ਰਹੇ ਹਨ ਅਤੇ ਬਟਾਲਾ ਸ਼ਹਿਰ ਦੀ ਅਮੀਰ ਵਿਰਾਸਤ ਨੂੰ ਵੀ ਉਜਾਗਰ ਕੀਤਾ ਜਾਵੇਗਾ।ਇਸ ਮੌਕੇ ਪਵਨ ਕੁਮਾਰ ਪ੍ਰਧਾਨ ਸ੍ਰੀ ਅਚਲੇਸ਼ਵਰ ਧਾਮ ਪ੍ਰਬੰਧਕ ਕਮੇਟੀ, ਕੁਲਵਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੱਚਲ ਸਾਹਿਬ, ਗੁਰਵਿੰਦਰ ਸਿੰਘ ਤਲਵੰਡੀ ਮੈਨੇਜਰ, ਗੁਰਦੁਆਰਾ ਸ੍ਰੀ ਕੰਧ ਸਾਹਿਬ, ਅਮਰਜੀਤ ਸਿਘ ਬੰਬ, ਕਿਰਪਾਲ ਸਿੰਘ, ਕੰਵਲਪ੍ਰੀਤ ਸਿੰਘ, ਹਰਵਿੰਦਰ ਸਿੰਘ ਤੇ ਡਾ. ਸੰਜੀਵ ਭੱਲਾ ਮੋਜੂਦ ਸਨ।

LEAVE A REPLY

Please enter your comment!
Please enter your name here