Home Sports ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਮਾਜਿਕ ਬੁਰਾਈਆਂ ਤੋਂ ਕੀਤਾ ਜਾ ਸਕਦੈ...

ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਸਮਾਜਿਕ ਬੁਰਾਈਆਂ ਤੋਂ ਕੀਤਾ ਜਾ ਸਕਦੈ ਦੂਰ:- ਅਜੇ ਸਿੰਘ

34
0

ਫ਼ਤਹਿਗੜ੍ਹ ਸਾਹਿਬ, 3 ਮਾਰਚ ( ਰਾਜਨ ਜੈਨ, ਮੋਹਿਤ)-ਅੱਜ ਜਿਸ ਤਰ੍ਹਾਂ ਸਮਾਜ ਅੰਦਰ ਨਸ਼ਿਆਂ ਵਰਗੀਆਂ ਕਈ ਲਾਹਣਤਾਂ ਸਿਰ ਚੁੱਕੀ ਖੜੀਆਂ ਹਨ ਤਾਂ ਉਸ ਸਮੇਂ ਖੇਡਾਂ ਹੀ ਇੱਕੋ ਇੱਕ ਅਜਿਹਾ ਸਾਧਨ ਹਨ ਜਿਨ੍ਹਾਂ ਨਾਲ ਜੁੜ ਕੇ ਨੌਜਵਾਨਾਂ ਨੂੰ ਇਨ੍ਹਾਂ ਲਾਹਣਤਾਂ ਤੋਂ ਦੂਰ ਰੱਖਿਆ ਜਾ ਸਕਦਾ ਹੈ ਤਾਂ ਜੋ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਜੇ ਸਿੰਘ ਲਿਬੜਾ ਕੋਟਲਾ ਬਜਵਾੜਾ ਦੇ ਸੈਫਰਨ ਸਿਟੀ ਸਕੂਲ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦਾ ਉਦਘਾਟਨ ਕਰਨ ਮੌਕੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਖੇਡਾਂ ਨੂੰ ਵਿਕਸਤ ਕਰਨ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ ਜਿਨ੍ਹਾਂ ਤਹਿਤ ਸਰਕਾਰ ਵੱਲੋਂ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਅਹਿਮ ਪ੍ਰਾਪਤੀ ਹੈ।ਲਿਬੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੁੰ ਉਤਸਾਹਤ ਕਰਨ ਵਾਸਤੇ ਜਿਥੇ ਪਿੰਡਾਂ ਵਿੱਚ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ ਉਥੇ ਹੀ ਰਾਸ਼ਟਰੀ ਤੇ ਅੰਤਰ ਰਾਸ਼ਟਰੀ ਪੱਧਰ ਤੇ ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ ਸਰਕਾਰੀ ਨੌਕਰੀਆਂ ਦੇਣ ਦੇ ਨਾਲ-ਨਾਲ ਵੱਡੇ ਇਨਾਮ ਵੀ ਦਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਖਿਡਾਰੀਆਂ ਨੂੰ ਨਗਦ ਇਨਾਮ ਦੇ ਕੇ ਵੀ ਸਨਮਾਨਤ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਖਿਡਾਰੀਆਂ ਨੂੰ ਸਪਸ਼ਟ ਕੀਤਾ ਹੈ ਕਿ ਤੁਸੀਂ ਪੰਜਾਬ ਲਈ ਮੈਡਲ ਜਿੱਤ ਕੇ ਲਿਆਵੋ ਤੁਹਾਡੇ ਭਵਿੱਖ ਸਵਾਰਨ ਦੀ ਜਿੰਮੇਵਾਰੀ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇਕ ਨੀਤੀ ਨਾਲ ਪੰਜਾਬ ਨੂੰ ਹੱਸਦਾ, ਵੱਸਦਾ ਤੇ ਰੰਗਲਾ ਪੰਜਾਬ ਬਣਾਉਣ ਵਿੱਚ ਲੱਗੀ ਹੋਈ ਹੈ ਜਿਸ ਦੇ ਛੇਤੀ ਹੀ ਸਾਰਥਕ ਨਤੀਜੇ ਸਾਹਮਣੇ ਆਉਣਗੇ।ਚੇਅਰਮੈਨ ਲਿਬੜਾ ਨੇ ਖਿਡਾਰੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਚੰਗਾ ਖਿਡਾਰੀ ਉਹੀ ਹੁੰਦਾ ਹੈ ਜੋ ਜਿੱਤ ਤੇ ਹਾਰ ਨੂੰ ਖਿੜੇ ਮੱਥੇ ਸਵੀਕਾਰ ਕਰੇ ਅਤੇ ਹਮੇਸ਼ਾਂ ਅਨੁਸ਼ਾਸ਼ਨ ਵਿੰਚ ਰਹਿ ਕੇ ਆਪਣੀ ਖੇਡ ਪ੍ਰਤਿਭਾ ਦੇ ਜੋਹਰ ਵਿਖਾਏ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦੇ ਸਰਵਪੱਖੀ ਵਿਕਾਸ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਇਸ ਜ਼ਿਲ੍ਹੇ ਨੂੰ ਸੂਬੇ ਦੇ ਮਾਡਲ ਜ਼ਿਲ੍ਹੇ ਵਜੋਂ ਵਿਕਸਤ ਕੀਤਾ ਜਾਵੇਗਾ।ਇਸ ਮੌਕੇ ਹਰਜੀਤ ਸਿੰਘ ਡਡਿਆਣਾ, ਨਵੀ ਸਰਹਿੰਦ, ਗੁਰਵਿੰਦਰ ਸਿੰਘ ਬੀਬੀਪੁਰ, ਸਿਮਰਨਜੀਤ ਸਿੰਘ ਲੱਕੀ, ਨੋਟੀ ਟਿਵਾਣਾ, ਨੰਬਰਦਾਰ ਬਲਜਿੰਦਰ ਸਿੰਘ ਤੋਂ ਇਲਾਵਾ ਸਕੂਲ ਦੇ ਪ੍ਰਿੰਸੀਪਲ, ਅਧਿਆਪਕ ਤੇ ਵੱਡੀ ਗਿਣਤੀ ਵਿੱਚ ਖਿਡਾਰੀ ਮੌਜੂਦ ਸਨ।

LEAVE A REPLY

Please enter your comment!
Please enter your name here