Home Sports ਵਿਧਾਇਕ ਸ਼ੈਰੀ ਕਲਸੀ ਦੀ ਤਰਫ਼ੋ ਪਾਰਟੀ ਦੀ ਸੀਨੀਅਰ ਆਗੂਆਂ ਰਾਜ ਪੱਧਰੀ ਆਲ...

ਵਿਧਾਇਕ ਸ਼ੈਰੀ ਕਲਸੀ ਦੀ ਤਰਫ਼ੋ ਪਾਰਟੀ ਦੀ ਸੀਨੀਅਰ ਆਗੂਆਂ ਰਾਜ ਪੱਧਰੀ ਆਲ ਓਪਨ ਫੁੱਟਬਾਲ ਟੂਰਨਾਮੈਂਟ ਦੇ ਖਿਡਾਰੀਆਂ ਦੀ ਕੀਤੀ ਹੌਂਸਲਾ ਅਫ਼ਜ਼ਾਈ

43
0

ਬਟਾਲਾ, 4  ਮਾਰਚ (ਲਿਕੇਸ਼ ਸ਼ਰਮਾ – ਅਸ਼ਵਨੀ): ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ ਰਾਜ ਪੱਧਰੀ ਆਲ ਓਪਨ ਫੁੱਟਬਾਲ ਟੂਰਨਾਮੈਂਟ ਪੂਰੀ ਉਤਸ਼ਾਹ ਨਾਲ ਚੱਲ ਰਿਹਾ ਹੈ ਤੇ ਟੂਰਨਾਮੈਂਟ ਵਿੱਚ ਨਾਮਵਰ ਟੀਮਾਂ ਨੇ ਹਿੱਸਾ ਲਿਆ ਹੈ। ਹਲਕਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਤਰਫ਼ੋ ਆਪ ਪਾਰਟੀ ਦੇ ਸੀਨੀਅਰ ਆਗੂਆਂ ਨੇ ਟੂਰਨਾਮੈਂਟ ਵਿੱਚ ਜਾ ਕੇ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਰਾਜੇਸ਼ ਤੁਲੀ ਸਿਟੀ ਪਰਧਾਨ ਆਪ ਪਾਰਟੀ, ਰਾਕੇਸ਼ ਕੁਮਾਰ ਤੁਲੀ ਸੀਨੀਅਰ ਆਪ ਪਾਰਟੀ ਆਗੂ, ਐਡਵੋਕੇਟ ਭਾਰਤ ਅਗਰਵਾਲ, ਪਿਰੰਸ ਰੰਧਾਵਾ, ਐਮਸੀ ਬਲਵਿੰਦਰ ਸਿੰਘ ਮਿੰਟਾਂ, ਐਮਸੀ ਸਰਦੂਲ ਸਿੰਘ,ਟੋਨੀ ਗਿੱਲ, ਕਲੱਬ ਦੇ ਪਰਧਾਨ ਚਰਨਜੀਤ ਸਿੰਘ, ਪਰਮਜੀਤ ਸਿੰਘ,ਸਾਹਿਬ ਸਿੰਘ, ਸਤਿੰਦਰ ਪਾਲ ਸਿੰਘ ਆਦਿ ਹਾਜ਼ਰ  ਸਨ।ਇਸ ਮੌਕੇ ਗੱਲ ਕਰਦਿਆਂ ਆਪ ਪਾਰਟੀ ਦੇ ਆਗੂਆਂ ਨੇ ਦੱਸਿਆ ਕਿ ਹਲਕਾ ਵਿਧਾਇਕ ਸ਼ੈਰੀ ਕਲਸੀ ਵਿਧਾਨ ਸਭਾ ਦੇ ਚੱਲ ਰਹੇ ਸ਼ੈਸਨ ਕਾਰਨ ਟੂਰਨਾਮੈਂਟ ਵਿੱਚ ਨਹੀਂ ਆ ਸਕੇ ਪਰ ਉਨ੍ਹਾਂ ਨੇ ਸਾਨੂੰ ਸਾਰਿਆਂ ਨੂੰ ਆਪਣੀ ਤਰਫ਼ੋ ਟੂਰਨਾਮੈਂਟ ਵਿੱਚ ਖਿਡਾਰੀਆਂ ਦੀ ਹੌਂਸਲਾ ਅਫ਼ਜ਼ਾਈ ਕਰਨ ਲਈ ਡਿਊਟੀ ਲਗਾਈ ਸੀ।ਉਨ੍ਹਾਂ ਬਟਾਲਾ ਸਪਰੋਟਸ ਐਂਡ ਵੈਲਫੇਅਰ ਕਲੱਬ ਵਲੋਂ ਰਾਜ ਪੱਧਰੀ ਆਲ ਓਪਨ ਫੁੱਟਬਾਲ ਟੂਰਨਾਮੈਂਟ ਕਰਵਾਉਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਟੂਰਨਾਂਮੈਂਟ ਨੋਜਵਾਨਾਂ ਨੂੰ ਖੇਡਾਂ ਵੱਲ ਪਰੇਰਿਤ ਕਰਨ ਲਈ ਬਹੁਤ ਲਾਹੇਵੰਦ ਸਾਬਤ ਹੁੰਦੇ ਹਨ। ਤਿੰਨ ਦਿਨਾਂ ਰਾਜ ਪੱਧਰੀ ਆਲ ਓਪਨ ਫੁੱਟਬਾਲ ਟੂਰਨਾਮੈਂਟ ਦੀ ਕੱਲ 5 ਮਾਰਚ ਨੂੰ ਸਮਾਪਤੀ ਹੋਵੇਗੀ।

[04/03, 5:32 pm] Bhagwan Press: ਰਾਜ ਪੱਧਰੀ ਲੋਕ ਅਦਾਲਤ ਦਾ ਆਯੋਜਨ 18 ਮਾਰਚ ਨੂੰ

ਲੁਧਿਆਣਾ (ਵਿਕਾਸ ਮਠਾੜੂ-ਮੋਹਿਤ ਜੈਨ) ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਮਾਣਯੋਗ ਸਕੱਤਰ ਸ੍ਰੀ ਰਮਨ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ 18 ਮਾਰਚ, 2023 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਉਣ ਦੇ ਮੰਤਵ ਨੂੰ ਮੁੱਖ ਰੱਖਦੇ ਹੋਏ ‘ਰਾਜ ਪੱਧਰੀ ਲੋਕ ਅਦਾਲਤ’ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਮਾਣਯੋਗ ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਪ੍ਰਬੰਧਕੀ ਜੱਜ, ਸੈਸ਼ਨਜ ਡਵੀਜਨ ਲੁਧਿਆਣਾ ਰੀਤੂ ਬਾਹਰੀ ਅਤੇ ਮਾਣਯੋਗ ਜੱਜ ਸ੍ਰੀ ਤਜਿੰਦਰ ਸਿੰਘ ਢੀਂਡਸਾ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ-ਕਾਰਜ਼ਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਮੁਨੀਸ਼ ਸਿੰਗਲ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਅਥਾਰਟੀ, ਲੁਧਿਆਣਾ ਦੀ ਪ੍ਰਧਾਨਗੀ ਅਤੇ ਸ੍ਰੀ ਰਮਨ ਸ਼ਰਮਾ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੀ ਦੇਖ ਰੇਖ ਹੇਠ 18 ਮਾਰਚ, 2023 ਨੂੰ ਜ਼ਿਲ੍ਹਾ ਕਚਹਿਰੀਆਂ, ਲੁਧਿਆਣਾ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਸਹਿਮਤੀ ਨਾਲ ‘ਰਾਜ ਪੱਧਰੀ ਲੋਕ ਅਦਾਲਤ’ ਰਾਹੀਂ ਕਰਵਾਇਆ ਜਾਵੇਗਾ।

ਸਕੱਤਰ ਸ੍ਰੀ ਸ਼ਰਮਾ ਨੇ ਅੱਗੇ ਦੱਸਿਆ ਕਿ ਇਸ ਰਾਜ ਪੱਧਰੀ ਲੋਕ ਅਦਾਲਤ ਵਿੱਚ ਮੋਟਰ ਹਾਦਸੇ ਦੇ ਮਾਮਲੇ, ਜ਼ਮੀਨ ਐਕਵਾਇਰ ਮਾਮਲੇ ਅਤੇ ਪਰਿਵਾਰਕ ਝਗੜਿਆਂ ਦੇ ਮਾਮਲੇ ਸੁਣਵਾਈ ਲਈ ਰੱਖੇ ਜਾਣਗੇ।

ਮਾਣਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਆਪਣੇ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਦੇ ਮਾਧਿਅਮ ਰਾਹੀਂ ਕਰਵਾ ਕੇ ਛੇਤੀ ਅਤੇ ਸਸਤਾ ਨਿਆਂ ਪ੍ਰਾਪਤ ਕਰੋ।

LEAVE A REPLY

Please enter your comment!
Please enter your name here