ਚੰਡੀਗੜ (ਰਾਜਨ-ਰੋਹਿਤ ) ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਅਤੇ ਨਵੀਂ ਤੇ ਨਵਿਆਉਣਯੋਗ ਊਰਜਾ ਸ੍ਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਨੂ ਪ੍ਰਸਾਦ ਦੀ ਮਾਤਾ ਸ੍ਰੀਮਤੀ ਏ.ਮੰਗੰਮਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 83 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਅਤੇ ਦੋ ਧੀਆਂ ਹਨ।
ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ ਪਰ ਸ੍ਰੀਮਤੀ ਮੰਗੰਮਾ ਦੀਆਂ ਕਦਰਾਂ-ਕੀਮਤਾਂ ਭਵਿੱਖ ਵਿੱਚ ਵੀ ਸਮੁੱਚੇ ਪਰਿਵਾਰ ਦਾ ਮਾਰਗਦਰਸ਼ਨ ਕਰਦੀਆਂ ਰਹਿਣਗੀਆਂ।
