Home Protest ਸਰਕਾਰ 1972 ਦੇ ਪੈਨਸ਼ਨ ਨਿਯਮਾਂ ਅਨੁਸਾਰ ਹੀ ਪੈਨਸ਼ਨ ਸਕੀਮ ਲਾਗੂ ਕਰੇ

ਸਰਕਾਰ 1972 ਦੇ ਪੈਨਸ਼ਨ ਨਿਯਮਾਂ ਅਨੁਸਾਰ ਹੀ ਪੈਨਸ਼ਨ ਸਕੀਮ ਲਾਗੂ ਕਰੇ

50
0


ਜਗਰਾਉਂ, 5 ਫਰਵਰੀ ( ਬਲਦੇਵ ਸਿੰਘ)-ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ, ਰਣਦੀਪ ਸਿੰਘ ਸੀ੍ ਫਤਿਹਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਕੰਵਲਜੀਤ ਸਿੰਘ ਰੋਪੜ, ਦਰਸ਼ੀ ਕਾਂਤ  ਰਾਜਪੁਰਾ ਅਤੇ ਗੁਰਇਕਬਾਲ ਸਿੰਘ ਪੀ,ਏ ਯੂ ਆਦਿ  ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿਚ ਸਮੂਹ ਕਮੇਟੀ ਮੈਂਬਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਰਕਾਰ ਬਜ਼ਟ ਸੈਸ਼ਨ ਦੌਰਾਨ ਪੁਰਾਣੀ ਪੈਨਸ਼ਨ ਸਕੀਮ 1972 ਦੇ ਪੈਨਸ਼ਨ ਨਿਯਮਾਂ ਅਨੁਸਾਰ ਹੂ- ਬ -ਹੂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰੇ। 18 ਨਵੰਬਰ 2022 ਨੂੰ ਜਾਰੀ ਕੀਤੇ ਗਏ ਅਧੂਰੇ ਨੋਟੀਫਿਕੇਸ਼ਨ ਨੂੰ ਅਧਿਆਪਕ ਵਰਗ ਨੇ ਮੁੱਢੋਂ ਹੀ ਨਕਾਰ ਦਿੱਤਾ ਹੈ।1-1-2004 ਤੋਂ ਬਾਅਦ ਭਰਤੀ ਕੀਤੇ ਗਏ ਇੱਕ ਵੀ ਕਰਮਚਾਰੀ ਦੀ ਕਟੌਤੀ ਜੀ,ਪੀ, ਐਫ਼ ਵਿੱਚ ਤਬਦੀਲ ਨਹੀਂ ਕੀਤੀ ਗਈ, ਜਦੋਂ ਕਿ ਨਵੇਂ ਭਰਤੀ ਕੀਤੇ ਗਏ ਕਰਮਚਾਰੀਆਂ ਉਪਰ ਵੀ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕੀਤੀ ਗਈ।ਇਸ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਥੇ ਇਹ ਵੀ ਮੰਗ ਕੀਤੀ ਗਈ ਹੈ ਕਿ ਸਰਕਾਰ ਇਨ੍ਹਾਂ ਮੁਲਾਜ਼ਮਾਂ ਦੇ ਐਨ,ਪੀ,ਸੀ, ਖਾਤੇ ਜੀ,ਪੀ, ਐਫ਼ ਵਿੱਚ ਤਬਦੀਲ ਕਰੇ। ਇਥੇ ਇਹ ਵੀ ਦੱਸਿਆ ਗਿਆ ਹੈ ਕਿ ਮੁਲਾਜ਼ਮ ਵਰਗ ਦੇ ਯਤਨਾਂ ਸਦਕਾ ਹੀ ਇਹ ਸਰਕਾਰ ਹੋਂਦ ਵਿੱਚ ਆਈ ਹੈ , ਵਾਅਦੇ ਮੁਤਾਬਕ ਹੁਣ ਸਰਕਾਰ ਵੀ ਮੁਲਾਜ਼ਮਾਂ ਦੀਆਂ ਮੰਗਾਂ ਪਹਿਲ ਦੇ ਅਧਾਰ ਤੇ ਪੂਰੀਆਂ ਕਰੇ। ਜੇਕਰ ਸਰਕਾਰ ਨੇ ਕਰਮਚਾਰੀਆਂ ਦੀਆਂ ਇਹ ਮੰਗਾਂ ਨਾ ਮੰਨੀਆਂ ਜਾਂ ਟਾਲ ਮਟੋਲ ਕੀਤੀ ਤਾਂ ਮਜਬੂਰਨ ਕਰਮਚਾਰੀਆਂ ਵੱਲੋਂ ਜਲੰਧਰ ਦੀ ਜ਼ਿਮਨੀ ਚੋਣ ਸਮੇਂ ਝੰਡਾ ਮਾਰਚ ਕੱਢਦਿਆਂ  ਸਰਕਾਰ ਦੇ ਕੰਨਾਂ ਤੱਕ ਅਵਾਜ਼ ਪਹੁੰਚਾਈ ਜਾਵੇਗੀ।

LEAVE A REPLY

Please enter your comment!
Please enter your name here