ਸ਼੍ਰੀ ਹਰਗੋਬਿੰਦਪੁਰ(ਵਿਕਾਸ ਮਠਾੜੂ-ਅਸਵਨੀ)ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੰਡੀਗੜ੍ਹ ਵਿੱਚ ਪਿਛਲੇ ਕਾਫੀ ਸਮੇਂ ਤੋਂ ਕੌਮੀਂ ਇਨਸਾਫ ਮੋਰਚਾ ਵਲੋਂ ਸੰਘਰਸ਼ ਕੀਤਾ ਜਾ ਰਿਹਾ ਹੈ, ਉਸ ਅਵਾਜ਼ ਨੂੰ ਬੁਲੰਦ ਕਰਦਿਆਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਲਿ੍ਹਾ ਗੁਰਦਾਸਪੁਰ ਆਗੂ ਬਚਨ ਸਿੰਘ ਭੰਬੋਈ, ਹੈਰੀ ਰਿਆੜ ਕੰਡੀਲਾ ਇਕਾਈ ਪ੍ਰਧਾਨ, ਪੰਜਾਬ ਕਿਸਾਨ ਯੂਨੀਅਨ ਜ਼ਲਿ੍ਹਾ ਗੁਰਦਾਸਪੁਰ ਦੇ ਜਗੀਰ ਸਿੰਘ ਬੋਪਾਰਾਏ, ਮਾਝਾ ਸੰਘਰਸ਼ ਕਮੇਟੀ ਪੰਜਾਬ ਜ਼ਲਿ੍ਹਾ ਗੁਰਦਾਸਪੁਰ ਸਤਨਾਮ ਸਿੰਘ ਤੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਕੈਪਟਨ ਅਜੀਤ ਸਿੰਘ ਸੈਰੋਵਾਲ ਵਲੋਂ ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਦੇ ਦਫ਼ਤਰ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿੱਚ ਮੰਗ ਪੱਤਰ ਦੇਣ ਪਹੁੰਚੇ ਐੱਮਐੱਲਏ ਐਡਵੋਕੇਟ ਅਮਰਪਾਲ ਸਿੰਘ ਰੁਝੇਵੇਂ ਕਾਰਨ ਮੌਜੂਦ ਨਹੀਂ ਸਨ, ਇਸ ਲਈ ਮੰਗ ਪੱਤਰ ਵਿਧਾਇਕ ਦੇ ਭਰਾ ਅਮਰੀਕ ਸਿੰਘ ਨੇ ਲਿਆ ਮੰਗ ਪੱਤਰ ‘ਚ ਬੰਦੀ ਸਿੰਘਾਂ ਦੀ ਰਿਹਾਈ, ਸ਼੍ਰੀ ਗੁਰੂ ਗੰ੍ਥ ਸਾਹਿਬ ਜੀ ਦੀ ਬੇਅਬਦੀ ਦੇ ਦੋਸ਼ੀਆਂ ਨੂੰ ਸਜ਼ਾ, 2015 ‘ਚ ਬਹਿਬਲ ਕਲਾਂ ਗੋਲੀ ਕਾਂਡ ‘ਤੇ ਕਾਰਵਾਈ ਦੀਆਂ ਮੁੱਖ ਮੰਗਾਂ ਸਨ। ਇਸ ਮੌਕੇ ਬਚਨ ਸਿੰਘ ਭੰਬੋਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਅਤੇ ਲੋਕ ਸਭਾ ਵਿੱਚ ਵਿਧਾਇਕਾ ਅਤੇ ਮੰਤਰੀਆਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਅਤੇ ਬਾਇਬਲ ਕਲਾਂ ਗੋਲੀ ਕਾਂਡ ਅਤੇ ਹੋਰ ਮਸਲਿਆਂ ਨੂੰ ਚੁੱਕਣਾ ਚਾਹੀਦਾ ਹੈ ਅਤੇ ਵਾਸਟ ਟਰੈਕ ਅਦਾਲਤਾਂ ਰਾਹੀਂ ਜਲਦੀ ਇਨਸਾਫ ਕਰਨਾ ਚਾਹੀਦਾ ਹੈ। ਉਨਾਂ੍ਹ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਗੁਹਾਰ ਲਗਾਈ ਹੈ ਕਿ ਇਹਨਾਂ ਮਸਲਿਆਂ ਨੂੰ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ ਨਹੀਂ ਤਾਂ 32 ਦੀ 32 ਜਥੇਬੰਦੀਆਂ ਸੰਘਰਸ਼ ਕਰਨ ਮਜ਼ਦੂਰ ਹੋਣਗੀਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵਰਕਰ ਹਾਜ਼ਰ ਸਨ।
