Home Political ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਰੇਹੜੀ ਯੂਨੀਅਨ ਅਤੇ ਟੈਕਸੀ ਯੂਨੀਅਨ ਆਮ...

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਰੇਹੜੀ ਯੂਨੀਅਨ ਅਤੇ ਟੈਕਸੀ ਯੂਨੀਅਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ

46
0

ਬਟਾਲਾ, 5 ਮਾਰਚ ( ਅਸ਼ਵਨੀ ਕੁਮਾਰ): ਅਮਨਸ਼ੇਰ ਸਿੰਘ ਸ਼ੇਰੀ ਕਲਸੀ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁਜਦਾ ਕੀਤੇ ਜਾਣ ਤੋਂ ਹਲਕਾ ਵਾਸੀ ਖੁਸ਼ ਹਨ। ਅੱਜ ਲੀਕ ਵਾਲਾ ਤਲਾਬ ਵਿਖੇ ਬਟਾਲਾ ਰੇਹੜੀ ਯੂਨੀਅਨ ਦੇ ਪ੍ਰਧਾਨ ਬੱਬੂ, ਤਿਰਜ ਕੁਮਾਰ / ਝੁਗੀਆਂ ਦੇ ਪ੍ਰਧਾਨ ਬੀਟਾ ਅਤੇ ਟੈਕਸੀ ਯੂਨੀਅਨ ਦੇ ਪ੍ਰਧਾਨ ਦਵਿੰਦਰ ਸਿੰਘ , ਰੂਪ ਸਿੰਘ ਸਮੇਤ ਸਾਰੇ ਕਾਂਗਰਸ ਦੇ ਥੰਮ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦਿਆਂ  ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਜ਼ਮੀਨੀ ਪੱਧਰ ਤੇ ਲੋਕਾਂ ਨਲ ਜੁੜੀ ਹੋਈ ਹੈ। ਉਨਾਂ ਕਿਹਾ ਕਿ ਆਪ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ ਤੇ ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਵਿਕਾਸ ਕਾਰਜਾਂ ਵਿਚ ਕੋਈ ਢਿੱਲਮਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਕਿਹਾ ਕਿ ਪਿੰਡਾਂ ਤੇ ਸ਼ਹਿਰੀ ਖੇਤਰਾਂ ਵਿਚ ਵਿਕਾਸ ਕਾਰਜ ਤੇਜ਼ਗਤੀ ਨਾਲ ਚੱਲ ਰਹੇ ਹਨ ਤੇ ਉਸਦੇ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਉਨਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।ਇਸ ਮੌਕੇ  ਸ਼ਿਵਾ, ਦੀਵਾਰਕਾ, ਮੋਦੀ, ਅਸ਼ੋਕ ਕੁਮਾਰ, ਪਵਨ ਕੁਮਾਰ, ਗੁੱਡੂ, ਆਸ਼ੂ, ਭਗਵਤ ਸ਼ਰਮਾਂ, ਬੱਬੂ, ਦੀਰਜ ਕੁਮਾਰ, ਅਜੇ, ਰਾਜ ਕੁਮਾਰ, ਰਾਜਾ,  ਕੰਤਾ ਕੁਲਵੰਤ, ਸੋਨੂੰ ਮਹਾਜਨ,  ਹੀਰਾ, ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here