ਜਗਰਾਓਂ, 5 ਫਰਵਰੀ ( ਮੋਹਿਤ ਜੈਨ )-ਸਵ: ਜਗਜੀਤ ਸਿੰਘ ਭੰਡਾਰੀ ਦੀ ਯਾਦ ਵਿੱਚ ਲੋਕ ਸੇਵਾ ਸੁਸਾਇਟੀ ਵੱਲੋਂ ਸੀ.ਐੱਮ.ਸੀ ਹਸਪਤਾਲ ਦੇ ਸਹਿਯੋਗ ਨਾਲ ਦਿਲ ਦੀਆਂ ਬਿਮਾਰੀਆਂ ਦਾ ਮੁਫ਼ਤ ਚੈੱਕਅੱਪ ਕੈਂਪ ਸਵੇਰੇ 10 ਵਜੇ ਤੋਂ 2 ਵਜੇ ਤੱਕ ਅਰੋੜਾ ਪ੍ਰਾਪਰਟੀ ਐਡਵਾਈਜ਼ਰ ਲਿੰਕ ਰੋਡ ਸਾਹਮਣੇ ਰੇਲਵੇ ਸਟੇਸ਼ਨ ਵਿਖੇ ਲਗਾਇਆ ਗਿਆ। ਸੁਸਾਇਟੀ ਦੇ ਚੇਅਰਮੈਨ ਗੁਲਸ਼ਨ ਅਰੋੜਾ, ਸਰਪ੍ਰਸਤ ਰਾਜਿੰਦਰ ਜੈਨ, ਪ੍ਰਧਾਨ ਕੰਵਲ ਕੱਕੜ ਨੇ ਦੱਸਿਆ ਕਿ ਕੈਂਪ ਦਾ ਉਦਘਾਟਨ ਸਾਬਕਾ ਵਿਧਾਇਕ ਐੱਸ ਆਰ ਕਲੇਰ ਅਤੇ ਸਾਬਕਾ ਚੇਅਰਮੈਨ ਕਮਲਜੀਤ ਸਿੰਘ ਮੱਲ੍ਹਾ ਨੇ ਕਰਦਿਆਂ ਕਿਹਾ ਕਿ ਜਿੱਥੇ ਲੋਕ ਸੇਵਾ ਸੁਸਾਇਟੀ ਵੱਲੋਂ ਜ਼ਰੂਰਤਮੰਦਾਂ ਲਈ ਪਿਛਲੇ 28 ਸਾਲਾਂ ਤੋਂ ਕੀਤੇ ਜਾ ਰਹੇ ਕੰਮਾਂ ਦੀ ਤਾਰੀਫ਼ ਕੀਤੀ ਅਤੇ ਭੰਡਾਰੀ ਭਰਾਵਾਂ ਵੱਲੋਂ ਆਪਣੇ ਪਿਤਾ ਦੀ ਯਾਦ ਵਿਚ ਲਗਾਏ ਕੈਂਪ ਦੀ ਸ਼ਲਾਘਾ ਵੀ ਕੀਤੀ੍ਟ। ਉੁਨ੍ਹਾਂ ਕਿਹਾ ਕਿ ਜ਼ਰੂਰਤਮੰਦ ਲੋਕਾਂ ਨੂੰ ਮੈਡੀਕਲ ਸਹੂਲਤਾਂ ਦੇਣ ਦੇ ਨਾਲ ਬਿਮਾਰੀਆਂ ਤੋਂ ਬਚਣ ਲਈ ਜਾਗਰੂਕ ਕਰਨਾ ਬਹੁਤ ਵੱਡਾ ਪੁੰਨ ਦਾ ਕੰਮ ਹੈ। ਇਸ ਕੈਂਪ ਵਿਚ ਡਾ: ਗੁਰਭੇਜ ਸਿੰਘ ਦਿਲ ਦੀਆਂ ਬਿਮਾਰੀਆਂ ਦੇ ਮਾਹਿਰ ਸੀ ਐੱਮ ਸੀ ਹਸਪਤਾਲ ਲੁਧਿਆਣਾ ਦੀ ਟੀਮ ਨੇ 55 ਮਰੀਜ਼ਾਂ ਦਾ ਚੈੱਕਅੱਪ ਕਰਦਿਆਂ ਜਿੱਥੇ ਦਵਾਈਆਂ ਮੁਫ਼ਤ ਦਿੱਤੀਆਂ ਉੱਥੇ ਉਨ੍ਹਾਂ ਦਿਲ ਦੀਆਂ ਬਿਮਾਰੀਆਂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਸਲਾਹ ਵੀ ਦਿੱਤੀ। ਕੈਂਪ ਵਿਚ 35 ਮਰੀਜ਼ਾਂ ਦੀ ਈ ਸੀ ਜੀ ਵੀ ਮੁਫ਼ਤ ਕੀਤੀ ਗਈ। ਇਸ ਮੌਕੇ ਸੁਸਾਇਟੀ ਦੇ ਸੈਕਟਰੀ ਕੁਲਭੂਸ਼ਨ ਗੁਪਤਾ, ਕੈਸ਼ੀਅਰ ਸੁਨੀਲ ਬਜਾਜ, ਪੋ੍ਰਜੈਕਟ ਚੇਅਰਮੈਨ ਪ੍ਰਿੰਸੀਪਲ ਚਰਨਜੀਤ ਸਿੰਘ ਭੰਡਾਰੀ, ਗੁਰਦਰਸ਼ਨ ਸਿੰਘ ਰੂਬੀ, ਦੀਪਇੰਦਰ ਸਿੰਘ ਭੰਡਾਰੀ, ਰਾਜੀਵ ਗੁਪਤਾ, ਰਾਜਿੰਦਰ ਜੈਨ ਕਾਕਾ,ਪ੍ਰਵੀਨ ਮਿੱਤਲ, ਮੁਕੇਸ਼ ਗੁਪਤਾ, ਮਨੋਹਰ ਸਿੰਘ ਟੱਕਰ, ਪ੍ਰਵੀਨ ਜੈਨ, ਨੀਰਜ ਮਿੱਤਲ, ਸੁਖਦੇਵ ਗਰਗ, ਗੋਪਾਲ ਗੁਪਤਾ, ਅਨਿਲ ਮਲਹੋਤਰਾ, ਆਰ ਕੇ ਗੋਇਲ, ਜਸਵੰਤ ਸਿੰਘ ਆਦਿ ਹਾਜ਼ਰ ਸਨ।
