“ਪਜਾਬ ਸਰਕਾਰ ਕਿਸਾਨੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ : ਡਾ. ਜਮੀਲ ਉਰ ਰਹਿਮਾਨ”
ਮਾਲੇਰਕੋਟਲਾ 24 ਮਾਰਚ (ਰਾਜੇਸ਼ ਜੈਨ – ਮੋਹਿਤ ਜੈਨ) : ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੀ ਵਿਵਸਥਾ ਵਿੱਚ ਸੁਧਾਰ , ਕਿਸਾਨੀ ਨੂੰ ਲਾਹੇਵੰਦ ਧੰਦਾ ਅਤੇ ਵਾਤਾਵਰਣਪੱਖੀ ਬਣਾਉਣ ਲਈ ਤਤਪਰ ਹੈ । ਨਵੀ ਖੇਤੀਬਾੜੀ ਨੀਤੀ ਪੰਜਾਬ ਦੇ ਕੁਦਰਤੀ ਸਰੋਤਾਂ ਜਿਵੇਂ ਕਿ ਜ਼ਮੀਨੀ ਪਾਣੀ, ਮਿੱਟੀ ਦੀ ਸਿਹਤ ਅਤੇ ਭੂਗੋਲਿਕ ਸਥਿਤੀਆਂ ਨੂੰ ਮੁੱਖ ਰੱਖ ਕੇ ਤਿਆਰ ਕੀਤੀ ਜਾ ਰਹੀ ਹੈ।ਖੇਤੀਬਾੜੀ ਨੀਤੀ ਵਿੱਚ ਕਿਸਾਨਾਂ ਦੀ ਫੀਡਬੈਕ ਨੂੰ ਸ਼ਾਮਲ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ, ਗਰੁੱਪ ਸਮੂਹਾਂ, ਸੈਲਫ ਹੈਲਪ ਗਰੁੱਪਾਂ, ਐਫ.ਪੀ.ਓ., ਕਿਸਾਨ ਐਸੋਸੀਏਸ਼ਨ, ਐਗਰੋ ਇੰਡਸਟਰੀਅਲ ਐਸੋਸੀਏਸ਼ਨਜ਼ ਤੋਂ ਇਲਾਵਾ ਆਮ ਲੋਕਾਂ ਤੋਂ ਵੀ 31 ਮਾਰਚ 2023 ਤੱਕ ਸੁਝਾਅ ਮੰਗੇ ਗਏ ਹਨ।ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਸੁਧਾਰਨ, ਖੇਤੀ ਪੈਦਾਵਾਰ ਦੀ ਵੈਲਿਊਐਡੀਸ਼ਨ, ਐਕਸਪੋਰਟ ਅਤੇ ਖੇਤੀ ਵਿਭਿੰਨਤਾ ਆਦਿ ਪਹਿਲੂਆਂ ਉੱਪਰ ਵਿਸ਼ੇਸ਼ ਧਿਆਨ ਰੱਖਕੇ ਨਵੀਂ ਖੇਤੀਬਾੜੀ ਨੀਤੀ ਤਿਆਰ ਕਰਨ ਲਈ ਆਮ ਲੋਕਾਂ ਦੇ 31 ਮਾਰਚ ਤੱਕ ਸੁਝਾਅ ਦੇਣ ਦੀ ਅਪੀਲ ਕਰਦਿਆ ਵਿਧਾਇਕ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ ਅਤੇ ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰ ਰਹੀ ਹੈ ਤਾਂ ਜੋ ਸ਼ਹੀਦਾਂ ਦੇ ਸੁਪਨਿਆ ਦਾ ਰੰਗਲਾ ,ਸਿਹਤਮੰਦ ,ਤਦਰੁਸਤ ਪੰਜਾਬ ਉਸਾਰੀਆਂ ਜਾ ਸਕੇ।ਵਿਧਾਇਕ ਅਮਰਗੜ੍ਹ ਪ੍ਰੋ: ਜਸਵੰਤ ਸਿੰਘ ਗੱਜਣਮਾਜਰਾ ਨੇ ਕਿਹਾ ਕਿ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਪਹਿਲੀ ਵਾਰ ਆਮ ਲੋਕਾਂ ਦੇ ਸੁਝਾਅ ਮੰਗੇ ਗਏ ਜੋ ਕਿ ਇੱਕ ਸਲਾਘਾ ਕਦਮ ਹੈ ਤਾਂ ਜੋ ਨਵੀਂ ਖੇਤੀ ਨੀਤੀ-2023’ ਖੇਤੀ ਵਿਭਿੰਨਤਾ, ਸਹਾਇਕ ਧੰਦਿਆਂ ਨੂੰ ਪ੍ਰੋਤਾਸਿਹਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਸਹਾਇਕ ਸਿੱਧ ਹੋ ਸਕੇ।ਵਿਧਾਇਕ ਮਾਲੇਰਕੋਟਲਾ ਡਾ.ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਦੀਆਂ ਫਸਲਾਂ, ਪਾਣੀ ਅਤੇ ਮਿੱਟੀ ਤੇ ਵਾਤਾਵਰਣ ਨੂੰ ਧਿਆਨ ‘ਚ ਰੱਖ ਕੇ ਪੰਜਾਬ ਸਰਕਾਰ ਖੇਤੀ ਮਾਹਿਰਾਂ, ਖੇਤੀ ਵਿਗਿਆਨੀਆਂ ਅਤੇ ਤਜ਼ਰਬੇਕਾਰ ਲੋਕਾਂ ਦੇ ਸੁਝਾਵਾਂ ਨਾਲ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਲਈ ਫਸਲਾਂ ਤੇ ਪਾਣੀ ਦੀ ਉਪਲੱਬਧਤਾ, ਮਿੱਟੀ ਦੀ ਸਿਹਤ ਆਦਿ ਨੂੰ ਮੁੱਖ ਰੱਖ ਕੇ ਨਵੀਂ ਖੇਤੀਬਾੜੀ ਨੀਤੀ ਤਿਆਰ ਕੀਤੀ ਜਾ ਰਹੀ ਹੈ । ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਨੀਤੀ ਆਉਣ ਨਾਲ ਕਿਸਾਨ ਰਵਾਇਤੀ ਫਸ਼ਲੀ ਚੱਕਰ ਵਿੱਚੋਂ ਬਾਹਰ ਕੱਢਣ , ਸਹਾਇਕ ਧੰਦਿਆਂ ਨੂੰ ਪ੍ਰਫੁਲਤ ਕਰਨ, ਕਿਸਾਨੀ ਦੀ ਸਿਹਤ ਵਿੱਚ ਸੁਧਾਰ ਲੈ ਕੇ ਆਉਣ ਲਈ ਕਾਰਗਰ ਸਿੱਧ ਹੋਵੇਗੀ।ਕੋਈ ਵੀ ਨਿਵਾਸੀ ਵੱਟਸਐਪ ਨੰਬਰ 75080-18998 ਜਾਂ ਫੋਨ ਨੰਬਰ 0172-2969340 ਜਾਂ ਈਮੇਲ farmercomm@punjabmail.gov.in ‘ਤੇ ਆਪਣੇ ਸੁਝਾਅ ਭੇਜ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ, ਏਅਰਪੋਰਟ ਰੋਡ, ਮੋਹਾਲੀ ਦੇ ਪਤੇ ‘ਤੇ ਚਿੱਠੀ ਰਾਹੀਂ ਵੀ ਸੁਝਾਅ ਭੇਜੇ ਜਾ ਸਕਦੇ ਹਨ
