ਮਾਲੇਰਕੋਟਲਾ,24 ਮਾਰਚ (ਭਗਵਾਨ ਭੰਗੂ-ਲਿਕੇਸ਼ ਸ਼ਰਮਾ) : ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਸ਼ੂਆਂ ਵਿੱਚ ਲੰਪੀ ਸਕਿਨ ਬਿਮਾਰੀ ਦੇ ਬਚਾਅ ਵਾਸਤੇ 15 ਫਰਵਰੀ 2023 ਤੋਂ ਸ਼ੁਰੂ ਹੋਈ ਟੀਕਾਕਰਨ ਮੁਹਿੰਮ ਤਹਿਤ ਲੰਪੀ ਸਕਿਨ ਬਿਮਾਰ ਤੋਂ ਬਚਾਅ ਲਈ ਜ਼ਿਲ੍ਹੇ ‘ਚ 100ਫ਼ੀਸਦੀ ਟੀਕਾਕਰਨ ਕੀਤਾ ਜਾ ਚੁੱਕਾ ਹੈ। ਹੁਣ ਤੱਕ 37,900 ਗਊਆਂ ਦਾ ਟੀਕਾਕਰਨ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵੱਲੋਂ 14 ਟੀਮਾਂ ਦਾ ਗਠਨ ਕਰਕੇ ਜ਼ਿਲ੍ਹੇ ‘ਚ 37 ਹਜ਼ਾਰ 900 ਗਊਆਂ, ਵੱਛੀਆਂ ਤੇ ਵੱਛਿਆਂ ਦਾ ਗਊਸ਼ਾਲਾਵਾਂ ਅਤੇ ਪਸੂ ਪਾਲਕਾਂ ਦੇ ਘਰ ਘਰ ਜਾ ਕੇ ਕੀਤਾ ਮੁਫ਼ਤ ਟੀਕਾਕਰਨ ਕੀਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਸ਼ੂ ਪਾਲਣ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹੈ। ਇਸ ਦੇ ਲਈ ਸਰਕਾਰ ਵਲੋਂ ਪਸ਼ੂ ਪਾਲਣ ਵਿਭਾਗ ਦੇ ਜਰੀਏ ਪਸ਼ੂਆਂ ਨੂੰ ਹਰੇਕ ਬਿਮਾਰੀ ਤੋਂ ਬਚਾਉਣ ਲਈ ਵਧੀਆ ਸਿਹਤ ਸਹੂਲਤਾਵਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਕਰ ਰਹੀ ਹੈ । ਉਨ੍ਹਾਂ ਜ਼ਿਲ੍ਹੇ ਦੇ ਪਸੂ ਪਾਲਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਦੇ ਲੱਛਣ ਮਿਲਣ ਤੇ ਪਸ਼ੂ ਪਾਲਕਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਨੇੜਲੇ ਸਰਕਾਰੀ ਪਸ਼ੂ ਹਸਪਤਾਲਾਂ ਦੇ ਡਾਕਟਰਾਂ ,ਸਟਾਫ਼ ਨਾਲ ਸੰਪਰਕ ਕਰਨ ਨੂੰ ਤਰਜੀਹ ਦੇਣ । ਅਣ ਅਧਿਕਾਰਤ ਝੋਲੇ ਛਾਪ ਡਾਕਟਰਾਂ ਤੋਂ ਗੁਰੇਜ਼ ਕਰਨ ।