ਆਸ਼ਿਕਾ ਜੈਨ ਵੱਲੋਂ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼
ਐਸ.ਏ.ਐਸ.ਨਗਰ, 24 ਮਾਰਚ, (ਰਾਜੇਸ਼ ਜੈਨ) : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) ਦੇ ਮੋਹਾਲੀ ਵਿੱਚ ਹੋਣ ਵਾਲੇ ਕ੍ਰਿਕਟ ਮੈਚਾਂ ਦੇ ਸਬੰਧ ਵਿੱਚ ਪ੍ਰਬੰਧਾਂ ਦਾ ਇੱਕ ਉਚ ਪੱਧਰੀ ਮੀਟਿੰਗ ਦੌਰਾਨ ਜਾਇਜਾ ਲਿਆ ਅਤੇ ਇਨ੍ਹਾਂ ਮੈਚਾਂ ਦੌਰਾਨ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਐਸ.ਐਸ.ਪੀ ਡਾ. ਸੰਦੀਪ ਕੁਮਾਰ ਗਰਗ ਨੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਤ੍ਰਤ ਜਾਣਕਾਰੀ ਦਿੱਤੀ।ਗੌਰਤਬਲ ਹੈ ਕਿ ਮੋਹਾਲੀ ਕ੍ਰਿਕਟ ਸਟੇਡੀਅਮ ਵਿੱਚ ਪਹਿਲੀ ਅਪ੍ਰੈਲ ਨੂੰ ਪੰਜਾਬ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰ ਵਿੱਚ ਮੈਚ 3.30 ਵਜੇ ਹੋਣਾ ਹੈ।ਐਸ.ਏ.ਐਸ ਨਗਰ ਦੇ ਕ੍ਰਿਕਟ ਸਟੇਡੀਅਮ ਵਿੱਚ ਪਹਿਲੀ ਅਪ੍ਰੈਲ ਨੂੰ ਖੇਡੇ ਜਾ ਰਹੇ ਪਹਿਲੇ ਮੈਚ ਮੈਚ ਦੇ ਸਬੰਧ ਵਿੱਚ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਕ੍ਰਿਕਟ ਮੈਚ ਦੇ ਪ੍ਰਬੰਧਾਂ ਵਿੱਚ ਕੋਈ ਵੀ ਘਾਟ ਨਾ ਆਉਣ ਦੇਣ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪੂਰੀ ਮੁਸਤੈਦੀ ਨਾਲ ਸੁਰੱਖਿਆ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਨੇ ਮੈਚਾਂ ਦੌਰਾਨ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾਲ ਸਖਤੀ ਨਾਲ ਨਿਪਟਣ ਲਈ ਵੀ ਨਿਰਦੇਸ਼ ਦਿੱਤੇ।ਉਨ੍ਹਾਂ ਨੇ ਟ੍ਰੈਫਿਕ ਨੂੰ ਪੂਰੀ ਤਰ੍ਹਾਂ ਸਚਾਰੂ ਬਨਾਉਣ ਅਤੇ ਲੋਕਾਂ ਨੂੰ ਆਉਣ ਜਾਣ ਵੇਲੇ ਪੂਰੀ ਸਹੂਲਤ ਮੁਹੱਈਆ ਕਰਵਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਸ਼ਾਂਤੀ ਬਣਾਈ ਰੱਖਣਾ ਮੁੱਖ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ।ਆਸ਼ਿਕਾ ਜੈਨ ਨੇ ਫਾਇਰ ਬ੍ਰਗੇਡ ਨਾਲ ਸਬੰਧਤ ਅਧਿਕਾਰੀਆਂ ਨੂੰ ਮੌਕੇ ਤੇ ਲੋੜੀਦੇ ਪ੍ਰਬੰਧਾਂ ਲਈ ਲਈ ਵੀ ਹਦਾਇਤ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ ਮੈਚ ਵਾਲੇ ਸਥਾਨ ਤੇ ਤਇਨਾਤ ਕਰਨ ਲਈ ਵੀ ਕਿਹਾ ਤਾਂ ਜੋ ੋ ਕਿਸੇ ਅਣਸੁਖਾਵੀਂ ਘਟਨਾ ਵੇਲੇ ਮੌਕੇ ’ਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
ਇਸ ਮੀਟਿੰਗ ਦੌਰਾਨ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ, ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ(ਵਿ) ਸ੍ਰੀਮਤੀ ਅਵਨੀਤ ਕੌਰ ਅਤੇ ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਵੀ ਸੀਨੀਅਰ ਅਧਿਕਾਰੀ ਮੌਜੂਦ ਸਨ।