ਫਤਿਹਗੜ੍ਹ ਸਾਹਿਬ, 24 ਮਾਰਚ ( ਬੌਬੀ ਸਹਿਜਲ, ਧਰਮਿੰਦਰ ) : ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਵਿਜੈ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਰਮਿੰਦਰ ਕੌਰ ਦੀ ਅਗਵਾਈ ਵਿਚ ਸੀ.ਐਚ.ਸੀ. ਚਨਾਰਥਲ ਕਲਾਂ ਅਧੀਨ ਮੂੰਹ ਦੀ ਸਫਾਈ ਸਬੰਧੀ ਜਾਗਰੂਕਤਾ ਹਫਤਾ ਮਨਾਇਆ ਜਾ ਰਿਹਾ ਹੈ। ਜਿਸ ਸਬੰਧੀ ਚਨਾਰਥਲ ਕਲਾਂ ਵਿਖੇ ਮੂੰਹ ਦੀ ਸਫਾਈ ਸਬੰਧੀ ਵਿਸ਼ੇ ਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾ. ਅਨੁਜ ਗਰਗ ਨੇ ਇਸ ਸਾਲ ਦੇ ਥੀਮ ਤਹਿਤ ਆਪਣੇ ਮੂੰਹ ਤੇ ਮਾਣ ਕਰੋ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਆਮ ਲੋਕਾਂ ਨੂੰ ਦੰਦਾਂ ਦੀਆਂ ਬੀਮਾਰੀਆਂ ਤੋਂ ਬਚਣ ਲਈ ਸਾਲ ਵਿਚ ਘੱਟੋ ਘੱਟ ਦੋ ਵਾਰ ਦੰਦਾਂ ਦੇ ਮਾਹਰ ਡਾਕਰਟ ਤੋਂ ਜਾਂਚ ਕਰਵਾਉਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸਾਨੂੰ ਸਵੇਰ ਸਮੇਂ ਅਤੇ ਰਾਤ ਨੂੰ ਸੌਣ ਤੋਂ ਪਹਿਲਾ ਬਰਸ਼ ਨਾਲ ਚੰਗੀ ਤਰ੍ਹਾਂ ਆਪਣੇ ਦੰਦ ਸਾਫ ਕਰਨੇ ਚਾਹੀਦੇ ਹਨ ਅਤੇ ਬੱਚਿਆਂ ਦੇ ਦੰਦਾ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਕੇ ਬਲਾਕ ਐਕਸਟੇਸ਼ਨ ਐਜੂਕੇਟਰ ਮਹਾਵੀਰ ਸਿੰਘ ਨੇ ਦੱਸਿਆ ਕਿ ਦੰਦਾ ਨੂੰ ਸਿਹਤਮੰਦ ਰੱਖਣ ਲਈ ਸਾਨੂੰ ਵਿਟਾਮਿਨ ਅਤੇ ਖਣਿਜ ਪਦਾਰਥ ਭਰਭੂਰ ਭੋਜਨ ਖਾਣਾ ਚਾਹੀਦਾ ਹੈ, ਜਿਆਦਾ ਮਿੱਠੀਆਂ ਅਤੇ ਦੰਦਾਂ ਨੂੰ ਚਿਪਕਣ ਵਾਲੀਆਂ ਚੀਜ਼ਾਂ ਨਹੀਂ ਖਾਣੀਆਂ ਚਾਹੀਦੀਆਂ।ਉਨ੍ਹਾਂ ਕਿਹਾ ਕਿ ਤੰਬਾਕੂ ਦਾ ਸੇਵਨ ਨਹੀਂ ਕਰਨਾ ਚਾਹੀਦਾ ਤੰਬਾਕੂ ਨਾਲ ਮੂੰਹ ਦਾ ਕੈਂਸਰ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ।ਇਸ ਮੌਕੇ ਡਾ. ਨਵਨੀਤ ਕੌਰ, ਊਪਵੈਦ ਪ੍ਰੀਤੀ, ਜਗਰਮੀਤ ਕੌਰ,ਫਾਰਮੇਸੀ ਅਫਸਰ ਨਿਰਪਾਲ ਸਿੰਘ, ਅਲਪਿੰਦਰ ਸਿੰਘ, ਅਮਨਦੀਪ ਸਿੰਘ, ਗੋਰਵ ਸ਼ਰਮਾਂ ਅਤੇ ਹੋਰ ਮੌਜੂਦ ਸਨ।
