ਜਗਰਾਉ, 25 ਮਾਰਚ ( ਬੌਬੀ ਸਹਿਜਲ, ਧਰਮਿੰਦਰ )-ਸੀ.ਆਈ.ਏ ਸਟਾਫ਼ ਦੀ ਪੁਲਿਸ ਪਾਰਟੀ ਵੱਲੋਂ ਮੋਟਰਸਾਈਕਲ ’ਤੇ ਜਾ ਰਹੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਸਬ ਇੰਸਪੈਕਟਰ ਅੰਗਰੇਜ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਬੱਸ ਅੱਡਾ ਪਿੰਡ ਕਾਉਂਕੇ ਕਲਾਂ ਵਿਖੇ ਮੌਜੂਦ ਸੀ। ਉੱਥੇ ਇਤਲਾਹ ਮਿਲੀ ਕਿ ਜਸ਼ਨਦੀਪ ਸਿੰਘ ਵਾਸੀ ਪਿੰਡ ਸਵੱਦੀ ਕਲਾਂ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦਾ ਹੈ। ਅੱਜ ਪਿੰਡ ਗਾਲਿਬ ਕਲਾਂ ਤੋਂ ਕਾਉਂਕੇ ਕਲਾਂ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੋਗਾ ਸਾਈਡ ਤੋਂ ਆਪਣੇ ਗਾਹਕਾਂ ਨੂੰ ਗੋਲੀਆਂ ਸਪਲਾਈ ਕਰਦੇ ਹੋਏ ਆ ਰਹੇ ਹੋ। ਇਸ ਸੂਚਨਾ ’ਤੇ ਜਸ਼ਨਦੀਪ ਸਿੰਘ ਨੂੰ ਮੇਨ ਜੀ.ਟੀ ਰੋਡ ਟੀ ਪੁਆਇੰਟ ਗੁਰੂਸਰ ਗੇਟ ’ਤੇ ਨਾਕਾਬੰਦੀ ਕਰਕੇ ਮੋਟਰਸਾਈਕਲ ’ਤੇ ਆਉਂਦੇ ਸਮੇਂ 780 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਉਸ ਖ਼ਿਲਾਫ਼ ਥਾਣਾ ਸਦਰ ਜਗਰਾਉਂ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।