ਫਾਜ਼ਿਲਕਾ,25 ਮਾਰਚ (ਭਗਵਾਨ ਭੰਗੂ-ਲਿਕੇਸ਼ ਸ਼ਰਮਾ) : ਨਗਰ ਨਿਗਮ ਅਬੋਹਰ ਦੇ ਕਮਿਸ਼ਨਰ – ਕਮ – ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੰਗਲ ਦੇ ਦਿਸ਼ਾ – ਨਿਰਦੇਸ਼ਾਂ ਤਹਿਤ ਪਸ਼ੂ ਪਾਲਣ ਵਿਭਾਗ ਅਤੇ ਨਗਰ ਨਿਗਮ ਦੀ ਟੀਮ ਦੀ ਅਗਵਾਈ ਹੇਠ ਅਬੋਹਰ ਸ਼ਹਿਰ ਵਿਖੇ ਆਵਾਰਾ ਕੁਤਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।ਇਸੇ ਤਹਿਤ ਦੋ ਦਿਨਾਂ ਅੰਦਰ 108 ਆਵਾਰਾ ਕੂਤਿਆਂ ਦਾ ਟੀਕਾਕਰਨ ਕੀਤਾ ਗਿਆ।ਜਾਣਕਾਰੀ ਦਿੰਦਿਆਂ ਚੀਫ ਸੈਨੇਟਰੀ ਇੰਸਪੈਕਟਰ ਇਕਬਾਲ ਸਿੰਘ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਡਾ. ਅਮਿਤ ਨੈਨ ਦੀ ਟੀਮ ਦੇ ਸਹਿਯੋਗ ਨਾਲ ਸ਼ਹਿਰ ਦੇ ਆਵਾਰਾ ਕੂਤਿਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਕਰਨ ਦਾ ਮਕਸਦ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਫੈਲਣ ਤੋਂ ਨਿਜਾਤ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵੱਖ—ਵੱਖ ਏਰੀਆ ਠਾਕਰ ਆਬਾਦੀ, ਆਨੰਦ ਨਗਰੀ, ਨਾਨਕ ਨਗਰ ਆਦਿ ਹੋਰ ਇਲਾਕਿਆਂ ਅੰਦਰ ਟੀਕਾਕਰਨ ਦੀ ਮੁਹਿੰਮ ਕੀਤੀ ਗਈ ਹੈ ਤੇ ਇਹ ਮੁਹਿੰਮ ਅਗੇ ਵੀ ਜਾਰੀ ਰਹੇਗੀ।ਇਹ ਮੁਹਿੰਮ ਸੈਨੇਟਰੀ ਇੰਸਪੈਕਟਰ ਅਸ਼ਵਨੀ ਮਿਗਲਾਨੀ, ਅਸ਼ੋਕ ਕੁਮਾਰ ਸੈਨੇਟਰੀ ਇੰਸਪੈਕਟਰ, ਅਜੈਵੀਰ ਜੇਈ ਤੇ ਪਸ਼ੂ ਪਾਲਣ ਵਿਭਾਗ ਦੇ ਡਾਕਟਰੀ ਸਟਾਫ ਅਧੀਨ ਚਲਾਈ ਜਾ ਰਹੀ ਹੈ।ਇਸ ਤੋਂ ਇਲਾਵਾ ਐਨੀਜੀ.ਓ ਦੇ ਮੈਡਮ ਦੀਪਿਕਾ ਹੇਅਰ ਅਤੇ ਰਾਹੁਲ ਕੁਮਾਰ ਵੱਲੋਂ ਵੀ ਇਸ ਮੁਹਿੰਮ ਵਿਚ ਸਹਿਯੋਗ ਦਿੱਤਾ ਜਾ ਰਿਹਾ ਹੈ।