Home crime ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਾਰਵਾਈ ਕਰਨ...

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਾਰਵਾਈ ਕਰਨ ਦੀ ਕੀਤੀ ਮੰਗ

49
0

  ਮਾਨਸਾ (ਭਗਵਾਨ ਭੰਗੂ) ਪੰਜਾਬੀ ਰੈਪਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਐਤਵਾਰ ਨੂੰ ਦੋਸ਼ ਲਾਇਆ ਕਿ ਉਨ੍ਹਾਂ ਨੂੰ ਇਕ ਵਾਰ ਫਿਰ ਇਕ ਈਮੇਲ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਮੂਸੇਵਾਲਾ ਦੇ ਪਿਤਾ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਰਾਜਸਥਾਨ ਤੋਂ ਧਮਕੀ ਭਰੀ ਈਮੇਲ ਮਿਲੀ ਹੈ ਕਿ ਉਨ੍ਹਾਂ ਨੂੰ ਜਲਦ ਹੀ ਮਾਰ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਵੀ ਬਲਕੌਰ ਸਿੰਘ ਨੇ ਦੋਸ਼ ਲਾਇਆ ਸੀ ਕਿ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਸਨ ਤੇ ਕਿਹਾ ਗਿਆ ਸੀ ਕਿ ਉਸ ਨੂੰ 25 ਅਪ੍ਰੈਲ ਤੋਂ ਪਹਿਲਾਂ ਮਾਰ ਦਿੱਤਾ ਜਾਵੇਗਾ।

ਮੈਂ ਕੀ ਗਲਤ ਕਰ ਰਿਹਾ ਹਾਂ? ਕੀ ਮੈਨੂੰ ਆਪਣੇ ਪੁੱਤਰ ਦਾ ਕੇਸ ਨਹੀਂ ਲੜਨਾ ਚਾਹੀਦਾ? ਮੈਨੂੰ 18, 24 ਅਤੇ 27 ਫਰਵਰੀ ਨੂੰ ਧਮਕੀ ਦਿੱਤੀ ਗਈ ਸੀ ਕਿ ਮੈਨੂੰ 25 ਅਪ੍ਰੈਲ ਤੋਂ ਪਹਿਲਾਂ ਮਾਰ ਦਿੱਤਾ ਜਾਵੇਗਾ। ਮੈਂ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਮੇਰੀ ਸੁਰੱਖਿਆ ਵਾਪਸ ਲਈ ਜਾਵੇ। ਮੈਂ ਲੜਣਾ ਜਾਰੀ ਰੱਖਾਂਗਾ। ਪੁਲਿਸ ਅਨੁਸਾਰ ਮੂਸੇਵਾਲਾ ਦੇ ਪਿਤਾ ਨੂੰ ਧਮਕੀਆਂ ਦੇਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। 7 ਮਾਰਚ ਨੂੰ ਬਲਕੌਰ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਪ੍ਰਦਰਸ਼ਨ ਕੀਤਾ ਤੇ ਆਪਣੇ ਪੁੱਤਰ ਦੇ ਕਤਲ ਦੀ ਕੇਂਦਰੀ ਜਾਂਚ ਬਿਊਰੋ (CBI) ਤੋਂ ਜਾਂਚ ਦੀ ਮੰਗ ਕੀਤੀ। ਪੰਜਾਬ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹੱਕ ਵਿਚ ਕੋਈ ਜਾਂਚ ਨਹੀਂ ਕੀਤੀ ਜਾ ਰਹੀ। ਪਿਛਲੇ 10 ਮਹੀਨਿਆਂ ‘ਚ ਮੈਂ ਕਈ ਵਾਰ ਪੁਲਿਸ ਤੇ ਪ੍ਰਸ਼ਾਸਨ ਕੋਲ ਗਿਆ। ਮੈਨੂੰ ਭਰੋਸਾ ਦਿੱਤਾ ਗਿਆ ਸੀ ਪਰ ਇੱਥੇ ਜੋ ਕੁਝ ਹੋ ਰਿਹਾ ਹੈ, ਉਹ ਮੇਰੇ ਬੱਚੇ ਦੇ ਕਤਲ ‘ਤੇ ਪਰਦਾ ਪਾਉਣ ਲਈ ਕੀਤਾ ਜਾ ਰਿਹਾ ਹੈ। ਕੁਝ ਵੀ ਮੇਰੇ ਪੱਖ ਵਿਚ ਨਹੀਂ ਜਾ ਰਿਹਾ। ਇਸ ਲਈ ਮੈਨੂੰ ਕਰਨਾ ਪਵੇਗਾ। ਉਨ੍ਹਾਂ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਕੀਤੀ ਗਈ ਕਾਰਵਾਈ ਨੂੰ ਲੈ ਕੇ ਸਰਕਾਰ ਨੂੰ ਸਵਾਲ ਕੀਤਾ। ਸੀਬੀਆਈ ਨੂੰ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ ਕਿ ਇਹ ਗੈਂਗਸਟਰ ਕੌਣ ਹਨ। ਇਹ ਲੋਕ ਸਿਰਫ ਪੈਸੇ ਲੈ ਕੇ ਗੋਲੀ ਮਾਰਦੇ ਹਨ। ਮੇਰੇ ਪੁੱਤਰ ਨੂੰ ਨਿਸ਼ਾਨਾ ਬਣਾਉਣ ਵਾਲੇ ਉਨ੍ਹਾਂ ਦੇ ਅਸਲ ਮਾਸਟਰਮਾਈਂਡ ਗੋਲਡੀ ਬਰਾੜ ਖਿਲਾਫ ਕੀ ਕਾਰਵਾਈ ਹੋ ਰਹੀ ਹੈ?

LEAVE A REPLY

Please enter your comment!
Please enter your name here