ਕਪੂਰਥਲਾ (ਲਿਕੇਸ ਸ਼ਰਮਾ ) ਰਾਸ਼ਟਰੀ ਕਾਂਗਰਸ ਆਗੂ ਅਤੇ ਕੇਰਲਾ ਦੇ ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਸੰਸਦ ਮੈਂਬਰੀ ਰੱਦ ਕਰਵਾਉਣ ਖਿਲਾਫ਼ ਅੱਜ ਸੂਬੇ ਦੇ ਕਾਂਗਰਸੀ ਆਗੂਆਂ ਦੇ ਜ਼ਿਲ੍ਹਾ ਪੱਧਰੀ ਧਰਨੇ ਪ੍ਰਦਰਸ਼ਨ ਦੇ ਸਬੰਧ ਵਿੱਚ ਕਪੂਰਥਲਾ ਦੇ ਸ਼ਹੀਦ ਭਗਤ ਸਿੰਘ ਚੌਕ ਵਿਖੇ ਸਵੇਰੇ 11 ਵਜੇ ਤੋਂ ਕਾਂਗਰਸੀ ਆਗੂ ਤੇ ਵਰਕਰ ਧਰਨੇ ‘ਤੇ ਬੈਠੇ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ।
ਧਰਨੇ ਵਿੱਚ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ, ਫਗਵਾੜਾ ਤੋਂ ਵਿਧਾਇਕ ਬਲਵਿੰਦਰ ਸਿੰਘ ਧਾਰੀਵਾਲ ਅਤੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਸ਼ਿਰਕਤ ਕੀਤੀ ਅਤੇ ਰਾਹੁਲ ਗਾਂਧੀ ’ਤੇ ਕੀਤੀ ਗਈ ਕਾਰਵਾਈ ਨੂੰ ਗਲਤ ਕਰਾਰ ਦਿੰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ।